08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ- ਮਜੀਠੀਆ

ਚੰਡੀਗੜ੍ਹ, 7 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ਸਮੇਤ ਪੰਜਾਬ ਤੇ ਚੰਡੀਗੜ੍ਹ ਵਿਚ ਕਈ ਟਿਕਾਣਿਆਂ ’ਤੇ ਸੀ.

Ad Position 21
No active advertisement
ਅਜੀਤ ਡੈਸਕ 08-10-2026
ਚੰਡੀਗੜ੍ਹ, 7 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ਸਮੇਤ ਪੰਜਾਬ ਤੇ ਚੰਡੀਗੜ੍ਹ ਵਿਚ ਕਈ ਟਿਕਾਣਿਆਂ ’ਤੇ ਸੀ.ਬੀ.ਆਈ. ਦੀ ਕਾਰਵਾਈ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਨੂੰ ਇਸ ਕਥਿਤ ਨੈੱਟਵਰਕ ਦੀ ਅਹਿਮ ਕੜੀ ਦੱਸਿਆ। ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਤੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੀ ਹਾਜ਼ਰ ਸਨ । ਮਜੀਠੀਆ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਪੰਜਾਬ ਪੁਲਿਸ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਾਰਵਾਈ ਲਈ ਪੱਤਰ ਲਿਖੇ ਜਾਣ ਦੇ ਬਾਵਜੂਦ ਸਮੇਂ ਸਿਰ ਕਾਰਵਾਈ ਨਾ ਹੋਣ ਕਾਰਨ ਮਾਮਲਾ ਹਾਈਕੋਰਟ ਤੱਕ ਪਹੁੰਚਿਆ ਅਤੇ ਬਾਅਦ ਵਿਚ ਸੀ.ਬੀ.ਆਈ. ਨੂੰ ਜਾਂਚ ਸੌਂਪੀ ਗਈ। ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਕਥਿਤ ਨੈੱਟਵਰਕ ਨਾਲ ਜੁੜੇ ਸਾਰੇ ਲੋਕਾਂ ਦੀ ਭੂਮਿਕਾ ਸਾਹਮਣੇ ਆ ਸਕੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੂਬਾ ਸਿੰਘ ਦਾ ਹੋਇਆ ਦਿਹਾਂਤ ਅਗਲੀ ਖ਼ਬਰ ਭਾਰਤੀ ਹਵਾਈ ਸੈਨਾ ਦਿਵਸ ਮੌਕੇ ਦੇਸ਼ ਦੇ ਬਹਾਦਰ ਹਵਾਈ ਯੋਧਿਆਂ ਨੂੰ ਸਲਾਮ !
Ad Position 24