07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੂਬਾ ਸਿੰਘ ਦਾ ਹੋਇਆ ਦਿਹਾਂਤ

ਫ਼ਾਜ਼ਿਲਕਾ, ਮੰਡੀ ਅਰਨੀਵਾਲਾ, 7 ਅਕਤੂਬਰ (ਦਵਿੰਦਰ ਪਾਲ ਸਿੰਘ/ਨਿਸ਼ਾਨ ਸਿੰਘ ਮੋਹਲ਼ਾ)-ਸ਼੍ਰੋਮਣੀ ਕਮੇਟੀ ਦੇ ਸਭ ਤੋਂ ਵਡੇਰੀ ਉਮਰ (91 ਸਾਲ) ਦੇ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਆਖ ਗਏ ਹਨ । ਉਨ੍ਹਾਂ ਨੇ ਆਪਣਾ ਸਾਰਾ ਜੀਵਨ ਪੰਥ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਸਮਰਪਿਤ ਕੀਤਾ।

Ad Position 21
No active advertisement
ਅਜੀਤ ਡੈਸਕ 08-10-2026
ਫ਼ਾਜ਼ਿਲਕਾ, ਮੰਡੀ ਅਰਨੀਵਾਲਾ, 7 ਅਕਤੂਬਰ (ਦਵਿੰਦਰ ਪਾਲ ਸਿੰਘ/ਨਿਸ਼ਾਨ ਸਿੰਘ ਮੋਹਲ਼ਾ)-ਸ਼੍ਰੋਮਣੀ ਕਮੇਟੀ ਦੇ ਸਭ ਤੋਂ ਵਡੇਰੀ ਉਮਰ (91 ਸਾਲ) ਦੇ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਆਖ ਗਏ ਹਨ । ਉਨ੍ਹਾਂ ਨੇ ਆਪਣਾ ਸਾਰਾ ਜੀਵਨ ਪੰਥ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਸਮਰਪਿਤ ਕੀਤਾ। ਉਨ੍ਹਾਂ ਨੇ ਸੰਤ ਫ਼ਤਿਹ ਸਿੰਘ, ਜਥੇਦਾਰ ਜਗਦੇਵ ਸਿੰਘ ਤਲਵੰਡੀ, ਜਥੇਦਾਰ ਗੁਰਚਰਨ ਸਿੰਘ ਟੌਹੜਾ ਅਤੇ ਪ੍ਰਕਾਸ਼ ਸਿੰਘ ਬਾਦਲ ਵਰਗੀਆਂ ਉੱਚ ਪੰਥਕ ਤੇ ਰਾਜਨੀਤਕ ਸ਼ਖ਼ਸੀਅਤਾਂ ਨਾਲ ਸੇਵਾ ਨਿਭਾਉਂਦਿਆਂ ਇਮਾਨਦਾਰੀ ਤੇ ਵਫ਼ਾਦਾਰੀ ਦੀ ਮਿਸਾਲ ਕਾਇਮ ਕੀਤੀ । ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਡੱਬਵਾਲਾ ਕਲਾਂ ਨੇੜੇ ਮੰਡੀ ਅਰਨੀਵਾਲਾ ਵਿਖੇ ਕੀਤਾ ਗਿਆ । ਜਥੇਦਾਰ ਗੜਗੱਜ ਤੇ ਧਾਮੀ ਵਲੋਂ ਦੁੱਖ ਪ੍ਰਗਟ ਅੰਮ੍ਰਿਤਸਰ, (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਬਜ਼ੁਰਗ ਮੈਂਬਰ ਜਥੇਦਾਰ ਸੂਬਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਦਾ ਪ੍ਰਗਟ ਕੀਤਾ ਹੈ। ਜਥੇਦਾਰ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਜਥੇਦਾਰ ਡੱਬਵਾਲੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਗੁਰੂ ਘਰ ਦੀ ਸੇਵਾ ਅਤੇ ਪੰਥਕ ਕਾਰਜਾਂ ਵਿੱਚ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ। ਉਨ੍ਹਾਂ ਦਾ ਸਹਿਜ, ਨਿਮਰ ਅਤੇ ਸੇਵਾ ਭਾਵਨਾ ਵਾਲਾ ਜੀਵਨ ਹਮੇਸ਼ਾ ਯਾਦ ਰਹੇਗਾ।
Ad Position 22
No active advertisement
ਪਿਛਲੀ ਖ਼ਬਰ -ਪੰਜਾਬੀ ਮਾਂ ਬੋਲੀ ਸੰਘਰਸ਼ ਮਾਮਲਾ- ਬਠਿੰਡਾ ਅਦਾਲਤ ਵਲੋਂ ਲੱਖਾ ਸਿਧਾਣਾ ਤੇ ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ 11 ਜਣੇ ਬ... ਅਗਲੀ ਖ਼ਬਰ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ- ਮਜੀਠੀਆ
Ad Position 24