ਹੁਸ਼ਿਆਰਪੁਰ ’ਚ 36ਵਾਂ ਅੰਤਰਰਾਸ਼ਟਰੀ ਕੀਰਤਨ ਦਰਬਾਰ 10 ਨੂੰ
ਹੁਸ਼ਿਆਰਪੁਰ, 7 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿਨ੍ਹਾਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ‘ਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਦਿਨ ਸਨਿਚਰਵਾਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਵ: ਅਜਵਿੰਦਰ ਸਿੰਘ ਵਲੋਂ ਕੀਰਤਨ ਦਰਬਾਰ ਕਰਵਾਉਣ ਦੀ ਪ੍ਰੰਪਰਾ ਸ਼ੁਰੂ ਕੀਤੀ ਸੀ, ਜੋ ਸੰਗਤਾਂ ਦੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ।
ਹੁਸ਼ਿਆਰਪੁਰ, 7 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿਨ੍ਹਾਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ‘ਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਦਿਨ ਸਨਿਚਰਵਾਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਵ: ਅਜਵਿੰਦਰ ਸਿੰਘ ਵਲੋਂ ਕੀਰਤਨ ਦਰਬਾਰ ਕਰਵਾਉਣ ਦੀ ਪ੍ਰੰਪਰਾ ਸ਼ੁਰੂ ਕੀਤੀ ਸੀ, ਜੋ ਸੰਗਤਾਂ ਦੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਮਹਾਨ ਕੀਰਤਨ ਦਰਬਾਰ ‘ਚ ਭਾਈ ਸਰਬਜੀਤ ਸਿੰਘ ਰੰਗੀਲਾ ਦੁਰਗ ਵਾਲੇ, ਭਾਈ ਜਗਜੀਤ ਸਿੰਘ ਬਬੀਹਾ ਦਿੱਲੀ ਵਾਲੇ, ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਮੀਤ ਸਿੰਘ ਸ਼ਾਂਤ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਸ਼ਿਮਲੇ ਵਾਲੇ, ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲੇ, ਭਾਈ ਗੁਰਮਨਪ੍ਰੀਤ ਸਿੰਘ ਤੇ ਭਾਈ ਹਰਮਨਪ੍ਰੀਤ ਸਿੰਘ ਦਿੱਲੀ ਵਾਲੇ, ਮੀਰੀ ਪੀਰੀ ਜਥਾ ਯਮੁਨਾ ਨਗਰ ਵਾਲੇ, ਭਾਈ ਗੁਰਜੀਤ ਸਿੰਘ ਗੌਰੀ ਜਾਂਗਲਾ ਮੀਰੀ ਪੀਰੀ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥਾ, ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਸਤਿੰਦਰ ਸਿੰਘ ਆਲਮ ਹੁਸ਼ਿਆਰਪੁਰ ਵਾਲੇ, ਭਾਈ ਘਰਜੋਤ ਸਿੰਘ ਹੁਸ਼ਿਆਰਪੁਰ ਵਾਲੇ, ਭਾਈ ਸੰਤੋਖ ਸਿੰਘ ਮੁਕੇਰੀਆਂ ਵਾਲੇ ਤੇ ਢਾਡੀ ਭਾਈ ਸੁਖਬੀਰ ਸਿੰਘ ਚੌਹਾਨ ਬੁੱਢੀ ਪਿੰਡ ਵਾਲੇ ਅਤੇ ਹੋਰ ਵੱਖ-ਵੱਖ ਰਾਗੀ-ਢਾਡੀ ਜਥੇ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਤੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।