ਇਮਰਾਨ ਖ਼ਾਨ ਦੀ ਰਿਹਾਈ ਨੂੰ ਲੈ ਕੇ ਪਾਕਿ ’ਚ ਦਿਨ-ਬ-ਦਿਨ ਵਿਗੜਦੇ ਜਾ ਰਹੇ ਹਾਲਾਤ
ਅੰਮ੍ਰਿਤਸਰ, 7 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ’ਚ ਰਾਵਲਪਿੰਡੀ ਦੀ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਰਿਹਾਈ ਨੂੰ ਲੈ ਕੇ ਹਾਲਾਤ ਦਿਨ-ਬ-ਦਿਨ ਵਿਗੜਦੇ ਜਾ ਰਹੇ ਹਨ। ਇਮਰਾਨ ਖ਼ਾਨ ਸਮਰਥਕਾਂ ਦਾ ਲੌਂਗ ਮਾਰਚ ਪਿਸ਼ਾਵਰ ਤੋਂ ਮਹਿਜ਼ 30 ਕਿੱਲੋਮੀਟਰ ਦੂਰ ਪਹੁੰਚ ਚੁੱਕਿਆ ਹੈ ਤੇ ਪ੍ਰਦਰਸ਼ਨਕਾਰੀ ਤੇਜ਼ੀ ਨਾਲ ਇਸਲਾਮਾਬਾਦ ਵੱਲ ਵਧ ਰਹੇ ਹਨ, ਜੋ ਫ਼ਿਲਹਾਲ ਰਾਜਧਾਨੀ ਤੋਂ ਲਗਭਗ 180 ਕਿੱਲੋਮੀਟਰ ਦੂਰ ਹਨ ।
ਸ
ਸਮਰਥਕਾਂ ਦਾ ਲੌਂਗ ਮਾਰਚ ਇਸਲਾਮਾਬਾਦ ਵੱਲ ਰਵਾਨਾ
08-10-2026
ਅੰਮ੍ਰਿਤਸਰ, 7 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ’ਚ ਰਾਵਲਪਿੰਡੀ ਦੀ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਰਿਹਾਈ ਨੂੰ ਲੈ ਕੇ ਹਾਲਾਤ ਦਿਨ-ਬ-ਦਿਨ ਵਿਗੜਦੇ ਜਾ ਰਹੇ ਹਨ। ਇਮਰਾਨ ਖ਼ਾਨ ਸਮਰਥਕਾਂ ਦਾ ਲੌਂਗ ਮਾਰਚ ਪਿਸ਼ਾਵਰ ਤੋਂ ਮਹਿਜ਼ 30 ਕਿੱਲੋਮੀਟਰ ਦੂਰ ਪਹੁੰਚ ਚੁੱਕਿਆ ਹੈ ਤੇ ਪ੍ਰਦਰਸ਼ਨਕਾਰੀ ਤੇਜ਼ੀ ਨਾਲ ਇਸਲਾਮਾਬਾਦ ਵੱਲ ਵਧ ਰਹੇ ਹਨ, ਜੋ ਫ਼ਿਲਹਾਲ ਰਾਜਧਾਨੀ ਤੋਂ ਲਗਭਗ 180 ਕਿੱਲੋਮੀਟਰ ਦੂਰ ਹਨ । ਮਾਰਚ ਦੇ ਦਬਾਅ ਹੇਠ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਮਰਾਨ ਖ਼ਾਨ ਦੇ ਸਮਰਥਕਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ । ਸ਼ਰੀਫ਼ ਦਾ ਇਹ ਰੁਖ਼ ਇਸ ਲਈ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਸ ਤੋਂ ਸਿਰਫ਼ 24 ਘੰਟੇ ਪਹਿਲਾਂ ਉਨ੍ਹਾਂ ਦੀ ਸਰਕਾਰ ਨੇ ਬਿਆਨ ਜਾਰੀ ਕਰਕੇ ਗੱਲਬਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਹਾਲਾਂਕਿ, ਪ੍ਰਦਰਸ਼ਨਕਾਰੀਆਂ ਨੇ ਗੱਲਬਾਤ ਦੀ ਇਸ ਪੇਸ਼ਕਸ਼ ਨੂੰ ਠੁਕਰਾਉਂਦਿਆਂ ਸਪੱਸ਼ਟ ਕੀਤਾ ਹੈ ਕਿ ਉਹ ਇਮਰਾਨ ਖ਼ਾਨ ਦੀ ਰਿਹਾਈ ਦੀ ਮੰਗ ਤੋਂ ਪਿੱਛੇ ਨਹੀਂ ਹਟਣਗੇ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਚਿਤਾਵਨੀ ਦਿੱਤੀ ਹੈ ਕਿ ਲੰਮੇ ਸਮੇਂ ਤੱਕ ਚੱਲਣ ਵਾਲੇ ਪ੍ਰਦਰਸ਼ਨ ਪਾਕਿ ਦੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆਉਣ ਦੀਆਂ ਕੋਸ਼ਿਸ਼ਾਂ ਨੂੰ ਢਾਹ ਲਗਾ ਸਕਦੇ ਹਨ । ਦੂਜੇ ਪਾਸੇ, ਪ੍ਰਧਾਨ ਮੰਤਰੀ ਸ਼ਰੀਫ਼ ਦੇ ਸਿਆਸੀ ਸਲਾਹਕਾਰ ਰਾਣਾ ਸਨਾਉੱਲ੍ਹਾ ਨੇ ਚਿਤਾਵਨੀ ਦਿੱਤੀ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਕਿਸੇ ਵੀ ਕੀਮਤ ’ਤੇ ਇਸਲਾਮਾਬਾਦ ’ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।