ਭ੍ਰਿਸ਼ਟਾਚਾਰ ਦੇ ਮਾਮਲਿਆਂ ’ਤੇ ਪੰਜਾਬ ਭਾਜਪਾ ਵਲੋਂ ਸੂਬੇ ਭਰ ’ਚ ਪ੍ਰਦਰਸ਼ਨ
ਚੰਡੀਗੜ੍ਹ, 7 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਵਲੋਂ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਅੱਜ ਸੂਬੇ ਭਰ ’ਚ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਗਏ । 36 ਥਾਵਾਂ ’ਤੇ ਹੋਏ ਪ੍ਰਦਰਸ਼ਨਾਂ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਸਰਕਾਰ ਦੀਆਂ ਅਰਥੀਆਂ ਫੂਕਦਿਆਂ ਕਿਹਾ ਕਿ ਜੇਕਰ ਸਰਕਾਰ ਨੂੰ ਆਪਣੇ ਕੰਮਕਾਜ ’ਤੇ ਭਰੋਸਾ ਹੈ ਤਾਂ ਉਸ ਨੂੰ ਜਾਂਚ ਦਾ ਨਿਰਪੱਖ ਢੰਗ ਨਾਲ ਸਾਹਮਣਾ ਕਰਨਾ ਚਾਹੀਦਾ ਹੈ ।
ਚੰਡੀਗੜ੍ਹ, 7 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਵਲੋਂ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਅੱਜ ਸੂਬੇ ਭਰ ’ਚ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਗਏ । 36 ਥਾਵਾਂ ’ਤੇ ਹੋਏ ਪ੍ਰਦਰਸ਼ਨਾਂ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਸਰਕਾਰ ਦੀਆਂ ਅਰਥੀਆਂ ਫੂਕਦਿਆਂ ਕਿਹਾ ਕਿ ਜੇਕਰ ਸਰਕਾਰ ਨੂੰ ਆਪਣੇ ਕੰਮਕਾਜ ’ਤੇ ਭਰੋਸਾ ਹੈ ਤਾਂ ਉਸ ਨੂੰ ਜਾਂਚ ਦਾ ਨਿਰਪੱਖ ਢੰਗ ਨਾਲ ਸਾਹਮਣਾ ਕਰਨਾ ਚਾਹੀਦਾ ਹੈ । ਇਹ ਪ੍ਰਦਰਸ਼ਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲਿ੍ਹਆਂ ’ਚ ਕੀਤੇ ਗਏ। ਅਬੋਹਰ, ਬਟਾਲਾ, ਮਾਨਸਾ, ਫ਼ਰੀਦਕੋਟ, ਅੰਮ੍ਰਿਤਸਰ (ਦਿਹਾਤੀ), ਤਰਨ ਤਾਰਨ, ਲੁਧਿਆਣਾ (ਦਿਹਾਤੀ) ਸਮੇਤ ਸੂਬੇ ਦੇ ਕਈ ਹਿੱਸਿਆਂ ’ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪੁਤਲੇ ਫੂਕ ਕੇ ਰੋਸ ਪ੍ਰਗਟਾਇਆ । ਪ੍ਰਦਰਸ਼ਨਾਂ ਦੌਰਾਨ ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮਾਮਲਿਆਂ ’ਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਹੋਏ ਇਨ੍ਹਾਂ ਪ੍ਰਦਰਸ਼ਨਾਂ ’ਚ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਪੰਜਾਬ ਦੇ ਸਹਿ-ਇੰਚਾਰਜ ਵਰਿੰਦਰ ਸਚਦੇਵਾ ਤੇ ਅਲਕਾ ਗੁੱਜਰ, ਸਾਬਕਾ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ, ਕੌਮੀ ਆਗੂ ਮਨੋਰੰਜਨ ਕਾਲੀਆ, ਸਾਬਕਾ ਪ੍ਰਧਾਨ ਅਵਿਨਾਸ਼ ਰਾਏ ਖੰਨਾ, ਸਾਬਕਾ ਕੇਂਦਰੀ ਮੰਤਰੀ ਤੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਰਾਕੇਸ਼ ਰਾਠੌਰ, ਜੀਵਨ ਗੁਪਤਾ, ਮਹਾਰਾਣੀ ਪ੍ਰਨੀਤ ਕੌਰ, ਜੈਇੰਦਰ ਕੌਰ, ਰਵੀਕਰਨ ਸਿੰਘ ਕਾਹਲੋਂ, ਅਸ਼ਵਨੀ ਸੇਖੜੀ, ਹਰਮਿੰਦਰ ਸਿੰਘ ਜੱਸੀ, ਜੰਗੀ ਲਾਲ ਮਹਾਜਨ, ਜੀਵਨ ਗਰਗ, ਸ਼ਿਵਰਾਜ ਚੌਧਰੀ, ਪਰਮਪਾਲ ਕੌਰ ਮਲੂਕਾ, ਵਿਧਾਇਕ ਸੰਦੀਪ ਜਾਖੜ, ਅਮਰਜੀਤ ਸਿੰਘ ਅਮਰੀ, ਕੇ.ਡੀ. ਭੰਡਾਰੀ, ਰਜਨੀਸ਼ ਧੀਮਾਨ, ਰਾਜੇਸ਼ ਬਾਘਾ, ਸਰਬਜੀਤ ਸਿੰਘ ਮੱਕੜ, ਸੁਸ਼ੀਲ ਕੁਮਾਰ ਰਿੰਕੂ, ਗੇਜਾ ਰਾਮ ਵਾਲਮੀਕੀ, ਸੂਬਾ ਮੀਡੀਆ ਸਹਿ ਮੁਖੀ ਪ੍ਰਿਤਪਾਲ ਸਿੰਘ ਬਲੀਏਵਾਲ, ਮਨਜੀਤ ਸਿੰਘ ਰਾਏ, ਪ੍ਰਵੀਨ ਬਾਂਸਲ, ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ, ਵੰਦਨਾ ਸੰਗਵਾਲ ਅਤੇ ਹਰਜਿੰਦਰ ਸਿੰਘ ਠੇਕੇਦਾਰ ਸਮੇਤ ਕਈ ਆਗੂ ਤੇ ਵਰਕਰ ਹਾਜ਼ਰ ਸਨ।