07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੁੱਖ ਮੰਤਰੀ ਵਲੋਂ ਧੂਰੀ ਦੇ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸੌਗਾਤ

ਧੂਰੀ (ਸੰਗਰੂਰ), 7 ਅਕਤੂਬਰ (ਲਹਿਰੀ, ਧਾਂਦਰਾ, ਭੁੱਲਰ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਧੂਰੀ ਤੇ ਸੰਗਰੂਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੇ ਵਿਆਪਕ ਪ੍ਰਾਜੈਕਟ ਦਾ ਤੋਹਫਾ ਦਿੰਦਿਆਂ ਪਿੰਡ ਬਰੜਵਾਲ ਵਿਖੇ 47 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੇ 14 ਮਿਲੀਅਨ ਲਿਟਰ ਪ੍ਰਤੀ ਦਿਨ (ਐਮ. ਐਲ.

Ad Position 21
No active advertisement
ਅਜੀਤ ਡੈਸਕ 08-10-2026
ਧੂਰੀ (ਸੰਗਰੂਰ), 7 ਅਕਤੂਬਰ (ਲਹਿਰੀ, ਧਾਂਦਰਾ, ਭੁੱਲਰ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਧੂਰੀ ਤੇ ਸੰਗਰੂਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੇ ਵਿਆਪਕ ਪ੍ਰਾਜੈਕਟ ਦਾ ਤੋਹਫਾ ਦਿੰਦਿਆਂ ਪਿੰਡ ਬਰੜਵਾਲ ਵਿਖੇ 47 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੇ 14 ਮਿਲੀਅਨ ਲਿਟਰ ਪ੍ਰਤੀ ਦਿਨ (ਐਮ.ਐਲ.ਡੀ.) ਦੀ ਸਮਰਥਾ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ| ਉਨ੍ਹਾਂ ਦੱਸਿਆ ਕਿ ਇਹ ਪਲਾਂਟ ਨਹਿਰੀ ਪਾਣੀ ਨੂੰ ਸੋਧ ਕੇ ਪੀਣ ਯੋਗ ਬਣਾਏਗਾ, ਜਿਸ ਨਾਲ ਲੱਖਾਂ ਵਾਸੀਆਂ ਨੂੰ ਸਾਫ ਪਾਣੀ ਮਿਲੇਗਾ ਤੇ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਵੀ ਘਟੇਗੀ| ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਹਿਜ ਚਾਰ ਸਾਲਾਂ ’ਚ ਪੰਜਾਬ ਸਰਕਾਰ ਨੇ 14,000 ਕਿਲੋਮੀਟਰ ਪਾਈਪ ਲਾਈਨ ਵਿਛਾ ਕੇ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ 22 ਫੀਸਦੀ ਤੋਂ ਵਧਾ ਕੇ 88 ਫ਼ੀਸਦੀ ਕਰ ਦਿੱਤੀ ਹੈ, ਜਿਸ ਦੇ ਨਤੀਜੇ ਵਜੋਂ ਨਹਿਰੀ ਪਾਣੀ ਵਾਲੇ ਇਲਾਕਿਆਂ ’ਚ ਝੋਨੇ ਦੇ ਝਾੜ ’ਚ ਚਾਰ ਕੁਇੰਟਲ ਪ੍ਰਤੀ ਏਕੜ ਤੱਕ ਦਾ ਵਾਧਾ ਹੋਇਆ ਹੈ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਤੋਂ ਅਸੀਂ ਲਾਲ ਡੋਰੇ ਦੇ ਅੰਦਰ ਆਉਂਦੀ ਜਮੀਨ ਦੀ ਰਜਿਸਟ੍ਰੇਸਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਰਹੇ ਹਾਂ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਲਕੀਅਤ ਦੇ ਪੱਕੇ ਹੱਕ ਮਿਲ ਸਕਣ | ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਵਾਟਰ ਟ੍ਰੀਟਮੈਂਟ ਪਲਾਂਟ ਰਾਹੀਂ ਨਹਿਰੀ ਪਾਣੀ ਨੂੰ ਸੋਧ ਕੇ ਲੋਕਾਂ ਨੂੰ ਸਾਫ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ| ਧੂਰੀ ਸ਼ਹਿਰ ਦੇ ਵਾਸੀਆਂ ਨੂੰ ਇਸ ਪ੍ਰਾਜੈਕਟ ਦਾ ਸਿੱਧਾ ਲਾਭ ਮਿਲੇਗਾ ਤੇ ਇਸ ਦੇ ਮੁਕੰਮਲ ਹੋਣ ’ਤੇ ਧੂਰੀ ਦੇ ਲਗਭਗ 85,000 ਨਿਵਾਸੀਆਂ ਨੂੰ ਪਾਣੀ ਦੀ ਸਪਲਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ| ਇਹ ਕਰੋੜਾਂ ਰੁਪਏ ਦਾ ਪ੍ਰਾਜੈਕਟ ਨਾ ਸਿਰਫ ਧੂਰੀ ਦੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਸਗੋਂ ਸ਼ਹਿਰ ਦੀਆਂ ਮੌਜੂਦਾ ਤੇ ਭਵਿੱਖ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵੀ ਤਿਆਰ ਕੀਤਾ ਗਿਆ ਹੈ| ਮੁੱਖ ਮੰਤਰੀ ਨੇ ਦ੍ਰਿੜ੍ਹਤਾ ਨਾਲ ਕਿਹਾ ਕਿ ਸਾਡਾ ਇੱਕੋ-ਇੱਕ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਬੇਸ਼ਕੀਮਤੀ ਸਰੋਤ ਨੂੰ ਬਚਾਉਣਾ ਹੈ ਤੇ ਇਸ ਦਿਸ਼ਾ ’ਚ ਅਣਥੱਕ ਯਤਨ ਕੀਤੇ ਜਾ ਰਹੇ ਹਨ | ਪੀਣ ਵਾਲਾ ਸਾਫ ਪਾਣੀ ਕਿਸੇ ਵੀ ਨਾਗਰਿਕ ਲਈ ਕੋਈ ਸੁਖ-ਸਹੂਲਤ ਨਹੀਂ ਹੈ; ਇਹ ਹਰ ਕਿਸੇ ਦੀ ਬੁਨਿਆਦੀ ਲੋੜ ਤੇ ਅਧਿਕਾਰ ਹੈ| ਦੂਸ਼ਿਤ ਪਾਣੀ ਕਈ ਗੰਭੀਰ ਬਿਮਾਰੀਆਂ ਦੀ ਜੜ੍ਹ ਹੈ। ਇਸ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਧੂਰੀ ਦੇ ਲੋਕ, ਵਿਸ਼ੇਸ਼ ਤੌਰ ’ਤੇ ਸਾਡੀਆਂ ਮਾਵਾਂ, ਭੈਣਾਂ ਤੇ ਬੱਚੇ ਵਧੇਰੇ ਸਿਹਤਮੰਦ ਜੀਵਨ ਬਤੀਤ ਕਰ ਸਕਣਗੇ ਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਅਤ ਰਹਿਣਗੇ| ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇੱਕੋ-ਇੱਕ ਮਨੋਰਥ ਪੰਜਾਬ ਦਾ ਸਰਬਪੱਖੀ ਵਿਕਾਸ ਕਰਨਾ ਹੈ| ਇਸ ਮੌਕੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ, ਓ.ਐਸ.ਡੀ. ਸੁਖਬੀਰ ਸਿੰਘ ਸੁੱਖੀ, ਚੇਅਰਮੈਨ ਦਲਵੀਰ ਸਿੰਘ ਢਿੱਲੋ, ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਡਾ ਅਨਵਰ ਭਸੌੜ ਤੇ ਹੋਰ ਤੋਂ ਇਲਾਵਾ ਵੱਡੀ ਗਿਣਤੀ ਵਿਚ ‘ਆਪ’ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ’ਤੇ ਦੋ ਰੋਜ਼ਾ ਧਾਰਮਿਕ ਦੀਵਾਨ ਆਰੰਭ ਅਗਲੀ ਖ਼ਬਰ ਫ਼ਿਰੋਜ਼ਪੁਰ ਦੇ ਪਿੰਡ ਪੱਧਰੀ ਦੇ ਖੇਤਾਂ ’ਚੋਂ 21 ਕਿਲੋ ਹੈਰੋਇਨ ਬਰਾਮਦ
Ad Position 24