07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੇਲਾ ਵੇਖਣ ਜਾਂਦੇ ਤਿੰਨ ਨਾਬਾਲਗ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ

ਭਿੱਖੀਵਿੰਡ, 7 ਅਕਤੂਬਰ (ਬੌਬੀ)— ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਝਬਾਲ (ਤਰਨ ਤਾਰਨ) ਜੀ ਵਿਖੇ ਚੱਲ ਰਹੇ ਸਾਲਾਨਾ ਜੋੜ ਮੇਲੇ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਤਿੰਨ ਨਾਬਾਲਗ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ । ਇਕੱਤਰ ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੀ ਰਾਤ ਕਰੀਬ 2 ਵਜੇ ਭਿੱਖੀਵਿੰਡ-ਅੰਮ੍ਰਿਤਸਰ ਰੋਡ ਸਥਿਤ ਬੀ.

Ad Position 21
No active advertisement
ਅਜੀਤ ਡੈਸਕ 08-10-2026
ਭਿੱਖੀਵਿੰਡ, 7 ਅਕਤੂਬਰ (ਬੌਬੀ)— ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਝਬਾਲ (ਤਰਨ ਤਾਰਨ) ਜੀ ਵਿਖੇ ਚੱਲ ਰਹੇ ਸਾਲਾਨਾ ਜੋੜ ਮੇਲੇ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਤਿੰਨ ਨਾਬਾਲਗ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ । ਇਕੱਤਰ ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੀ ਰਾਤ ਕਰੀਬ 2 ਵਜੇ ਭਿੱਖੀਵਿੰਡ-ਅੰਮ੍ਰਿਤਸਰ ਰੋਡ ਸਥਿਤ ਬੀ.ਐਸ.ਐਫ. ਹੈੱਡਕਵਾਟਰ ਦੇ ਨਜ਼ਦੀਕ ਵਾਪਰਿਆ, ਜਦੋਂ ਇਕ ਮੋਟਰਸਾਈਕਲ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਜਬਰਦਸਤ ਟੱਕਰ ਹੋਈ । ਜਿਸ ਵਿਚ ਤਿੰਨ ਨਾਬਾਲਗ ਨੌਜਵਾਨਾਂ ਦੀ ਮੌਤ ਹੋ ਗਈ। ਮਿ੍ਤਕ ਨੌਜਵਾਨਾਂ ਦੀ ਪਛਾਣ ਅਭਿਜੋਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਮਾੜੀਮੇਘਾ, ਹਰਮਨ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਚੇਲਾ ਮੋੜ ਕਲੋਨੀ ਭਿੱਖੀਵਿੰਡ, ਰਵੀ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਕਲਸੀਆ ਕਲਾਂ ਵਜੋਂ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਤੇ ਮਿ੍ਰਤਕ ਨੌਜਵਾਨਾਂ ਦੇ ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ ਸੀ। ਘਟਨਾ ਦਾ ਪਤਾ ਲੱਗਣ ’ਤੇ ਥਾਣਾ ਭਿੱਖੀਵਿੰਡ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਵਾਰਿਸਾਂ ਦੇ ਹਵਾਲੇ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ.ਬੀ.ਐੱਡ. ਕਾਲਜ ਦਾ ਸਾਲਾਨਾ ਮੈਗਜ਼ੀਨ ‘ਸ਼ਿਕਸ਼ੋਦਯਾ 2025-2026’ ਜਾਰੀ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ’ਤੇ ਦੋ ਰੋਜ਼ਾ ਧਾਰਮਿਕ ਦੀਵਾਨ ਆਰੰਭ
Ad Position 24