07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭਾਰਤ-ਕੈਨੇਡਾ ਸੁਰੱਖਿਆ ਸੰਬੰਧਾਂ, ਹਵਾਲਗੀ ਸਹਿਯੋਗ ਨੂੰ ਵਧਾਉਣ ਲਈ ਸਹਿਮਤ

ਨਵੀਂ ਦਿੱਲੀ, 7 ਅਕਤੂਬਰ (ਪੀ. ਟੀ.

Ad Position 21
No active advertisement
ਅਜੀਤ ਡੋਵਾਲ ਅਤੇ ਡੇਵਿਡ ਮੌਰੀਸਨ ਮੁਲਾਕਾਤ ਦੌਰਾਨ। 08-10-2026
ਨਵੀਂ ਦਿੱਲੀ, 7 ਅਕਤੂਬਰ (ਪੀ.ਟੀ.ਆਈ.)-ਭਾਰਤ ਅਤੇ ਕੈਨੇਡਾ ਅੰਤਰਰਾਸ਼ਟਰੀ ਸੰਗਠਿਤ ਅਪਰਾਧ, ਅੱਤਵਾਦ, ਹਿੰਸਕ ਕੱਟੜਵਾਦ ਅਤੇ ਅਪਰਾਧੀਆਂ ਦੀ ਹਵਾਲਗੀ ਲਈ ਤਾਲਮੇਲ ਨੂੰ ਡੂੰਘਾ ਕਰਨ ਲਈ ਸਹਿਮਤ ਹੋਏ ਹਨ। ਇਹ ਕਦਮ ਕੈਨੇਡੀਅਨ ਧਰਤੀ ਤੋਂ ਖਾਲਿਸਤਾਨੀ ਪੱਖੀ ਤੱਤਾਂ ਦੀਆਂ ਗਤੀਵਿਧੀਆਂ ’ਤੇ ਨਵੀਂ ਦਿੱਲੀ ਦੀਆਂ ਵਧਦੀਆਂ ਚਿੰਤਾਵਾਂ ਦੇ ਵਿਚਕਾਰ ਆਇਆ ਹੈ। ਇਨ੍ਹਾਂ ਮੁੱਦਿਆਂ ’ਤੇ ਮੰਗਲਵਾਰ ਨੂੰ ਨਵੀਂ ਦਿੱਲੀ ’ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤੇ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਸੀਨੀਅਰ ਕੂਟਨੀਤਕ ਅਤੇ ਅੰਤਰਰਾਸ਼ਟਰੀ ਮਾਮਲਿਆਂ ਦੇ ਸਲਾਹਕਾਰ ਡੇਵਿਡ ਮੌਰੀਸਨ ਵਿਚਕਾਰ ਗੱਲਬਾਤ ਦੌਰਾਨ ਚਰਚਾ ਕੀਤੀ ਗਈ। ਬੁੱਧਵਾਰ ਨੂੰ ਜਾਰੀ ਕੀਤੇ ਗਏ ਇਕ ਸਾਂਝੇ ਪ੍ਰੈਸ ਬਿਆਨ ’ਚ ਕਿਹਾ ਗਿਆ ਕਿ ਦੋਵਾਂ ਧਿਰਾਂ ਨੇ ਇਕ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ (ਸੀ.ਈ.ਪੀ.ਏ.) ਲਈ ਗੱਲਬਾਤ ਨੂੰ ਅੱਗੇ ਵਧਾਉਣ ਦੇ ਯਤਨਾਂ ਦਾ ਸਵਾਗਤ ਕੀਤਾ, ਨਾਲ ਹੀ ਉਨ੍ਹਾਂ ਨੇ ਇਕ ਠੋਸ ਦੁਵੱਲੇ ਰੱਖਿਆ ਸੰਬੰਧ ਨੂੰ ਅੱਗੇ ਵਧਾਉਣ ਦੀ ਵਧਦੀ ਸੰਭਾਵਨਾ ’ਤੇ ਵੀ ਚਰਚਾ ਕੀਤੀ। ਮੌਰੀਸਨ 5 ਤੋਂ 7 ਅਕਤੂਬਰ ਤੱਕ ਭਾਰਤ ਦੇ ਤਿੰਨ ਦਿਨਾਂ ਦੌਰੇ ’ਤੇ ਸਨ। ਇਹ ਮੀਟਿੰਗ ਰਾਸ਼ਟਰੀ ਸੁਰੱਖਿਆ ਸਲਾਹਕਾਰ ਪੱਧਰ ’ਤੇ ਚੱਲ ਰਹੀ ਦੁਵੱਲੀ ਸੁਰੱਖਿਆ ਗੱਲਬਾਤ ਦੇ ਹਿੱਸੇ ਵਜੋਂ ਰੱਖੀ ਗਈ ਸੀ। ਇਸ ਫਾਰਮੈਟ ’ਚ ਪਿਛਲੀ ਗਲਬਾਤ ਸਤੰਬਰ 2025 ’ਚ ਨਵੀਂ ਦਿੱਲੀ ਅਤੇ ਫਰਵਰੀ 2026 ’ਚ ਓਟਾਵਾ ਵਿਖੇ ਹੋਈ ਸੀ। ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ’ਚ ਭਾਰਤ ਦੀ ਸੰਭਾਵੀ ਸ਼ਮੂਲੀਅਤ ਬਾਰੇ 2023 ’ਚ ਤਤਕਾਲੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਭਾਰਤ-ਕੈਨੇਡਾ ਸੰਬੰਧ ਹੇਠਲੇ ਪੱਧਰ ’ਤੇ ਪਹੁੰਚ ਗਏ ਸਨ। ਹਾਲਾਂਕਿ, ਪਿਛਲੇ ਸਾਲ ਅਪ੍ਰੈਲ ’ਚ ਸੰਸਦੀ ਚੋਣਾਂ ਦੌਰਾਨ ਲਿਬਰਲ ਪਾਰਟੀ ਦੇ ਆਗੂ ਮਾਰਕ ਕਾਰਨੀ ਦੀ ਜਿੱਤ ਨੇ ਸਬੰਧਾਂ ਨੂੰ ਮੁੜ ਬਹਾਲ ਕਰਨ ’ਚ ਮਦਦ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਦੀ ਪਤਨੀ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫ਼ਤਾਰ ਅਗਲੀ ਖ਼ਬਰ ਲਵਲੀ ਯੂਨੀਵਰਸਿਟੀ ਮਾਮਲੇ ’ਚ 2 ਹੋਰ ਮੁਲਜ਼ਮ ਅਦਾਲਤ ’ਚ ਪੇਸ਼, ਦੋ ਦਿਨ ਦਾ ਪੁਲਿਸ ਰਿਮਾਂਡ
Ad Position 24