09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

50 ਹਜ਼ਾਰ ਦੀ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਨੇ ਕੀਤਾ ਕਾਬੂ

ਪਟਿਆਲਾ, 8 ਅਕਤੂਬਰ (ਮਨਦੀਪ ਸਿੰਘ ਖਰੌੜ)-ਮਾਈਨਿੰਗ ਵਿਭਾਗ ਨਾਭਾ ਵਿਖੇ ਤਾਇਨਾਤ ਸਬ-ਡਵੀਜ਼ਨਲ ਅਫ਼ਸਰ ਹਰਦੀਪ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਅਰਾਈਆਂ ਦੇ ਰਹਿਣ ਵਾਲੇ ਇਕ ਠੇਕੇਦਾਰ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 09-10-2026
ਪਟਿਆਲਾ, 8 ਅਕਤੂਬਰ (ਮਨਦੀਪ ਸਿੰਘ ਖਰੌੜ)-ਮਾਈਨਿੰਗ ਵਿਭਾਗ ਨਾਭਾ ਵਿਖੇ ਤਾਇਨਾਤ ਸਬ-ਡਵੀਜ਼ਨਲ ਅਫ਼ਸਰ ਹਰਦੀਪ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਅਰਾਈਆਂ ਦੇ ਰਹਿਣ ਵਾਲੇ ਇਕ ਠੇਕੇਦਾਰ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਉਸ ਦੇ ਓਵਰਲੋਡ ਟਿੱਪਰ ਵਾਹਨਾਂ ਦੇ ਚਲਾਨ ਕੱਟਣ ਦੀ ਧਮਕੀ ਦੇ ਰਿਹਾ ਸੀ ਤੇ ਕੋਈ ਕਾਰਵਾਈ ਨਾ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਕਿਸੇ ਵੀ ਕਿਸਮ ਦੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਰਾਬਤਾ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸੰਬੰਧ ਵਿਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ’ਚ ਤੇਜ਼ਧਾਰ ਹਥਿਆਰਾਂ ਨਾਲ ਪਾਸਟਰ ਦਾ ਕਤਲ ਅਗਲੀ ਖ਼ਬਰ ਦਿਲਜੀਤ ਦੁਸਾਂਝ ਦੇ ਘਰ ਨੇੜੇ ਕੰਧ ’ਤੇ ਲਿਖੇ ਖ਼ਾਲਿਸਤਾਨ ਦੇ ਨਾਅਰੇ
Ad Position 24