08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬਟਾਲਾ ’ਚ ਤੇਜ਼ਧਾਰ ਹਥਿਆਰਾਂ ਨਾਲ ਪਾਸਟਰ ਦਾ ਕਤਲ

ਬਟਾਲਾ, 8 ਅਕਤੂਬਰ (ਸਤਿੰਦਰ ਸਿੰਘ)-ਸਥਾਨਕ ਗਾਂਧੀ ਕੈਂਪ ਵਿਚ ਸਵੇਰੇ ਇਕ ਵਿਅਕਤੀ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਪਾਸਟਰ ਦਾ ਕਤਲ ਕਰ ਦਿੱਤਾ। ਬਟਾਲਾ ਪੁਲਿਸ ਵਲੋਂ ਪਾਸਟਰ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ।

Ad Position 21
No active advertisement
ਪਾਸਟਰ ਬਲਵਿੰਦਰਪਾਲ ਦੀ ਪੁਰਾਣੀ ਤਸਵੀਰ। 09-10-2026

ਬਟਾਲਾ, 8 ਅਕਤੂਬਰ (ਸਤਿੰਦਰ ਸਿੰਘ)-ਸਥਾਨਕ ਗਾਂਧੀ ਕੈਂਪ ਵਿਚ ਸਵੇਰੇ ਇਕ ਵਿਅਕਤੀ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਪਾਸਟਰ ਦਾ ਕਤਲ ਕਰ ਦਿੱਤਾ। ਬਟਾਲਾ ਪੁਲਿਸ ਵਲੋਂ ਪਾਸਟਰ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸੁਖਇੰਦਰ ਸਿੰਘ ਨੇ ਦੱਸਿਆ ਕਿ ਪਾਸਟਰ ਬਲਵਿੰਦਰਪਾਲ ਪੁੱਤਰ ਤਾਰਾ ਚੰਦ ਵਾਸੀ ਨਜ਼ਦੀਕ ਫਾਟਕ ਗਾਂਧੀ ਕੈਂਪ ਆਪਣੇ ਘਰ ਹੀ ਚਰਚ ਚਲਾਉਂਦਾ ਸੀ, ਜਿਸ ਨੂੰ ਅੱਜ ਇਕ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਬਟਾਲਾ ਵਿਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਥਾਣਾ ਸਿਵਲ ਲਾਇਨ ਵਿਚ ਮ੍ਰਿਤਕ ਦੇ ਭਰਾ ਮਹਿੰਦਰਪਾਲ ਦੇ ਬਿਆਨਾਂ ’ਤੇ ਮੁਹੱਲੇ ਦੇ ਨਰੇਸ਼ ਕੁਮਾਰ ਅਤੇ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ। ਉਨ੍ਹਾਂ ਦੱਸਿਆ ਕਿ ਐਸ.ਐਚ.ਓ. ਲਖਵਿੰਦਰ ਸਿੰਘ ਦੀ ਅਗਵਾਈ ਵਿਚ ਇਕ ਟੀਮ ਬਣਾਈ ਗਈ, ਜਿਨ੍ਹਾਂ ਵਲੋਂ ਕੀਤੀ ਗਈ ਡੂੰਘਾਈ ਨਾਲ ਜਾਂਚ ਦੌਰਾਨ ਇਸ ਕਤਲ ਮਾਮਲੇ ’ਚ ਨਰੇਸ਼ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਪੱਤਰਕਾਰਾਂ ਦੇ ਸਵਾਲ ਦੇ ਜਵਾਬ ’ਚ ਕਿਹਾ ਕਿ ਇਹ ਕਤਲ ਦੋਸ਼ੀ ਨੇ ਆਪਣੀ ਪਤਨੀ ਉਪਰ ਸ਼ੱਕ ਦੇ ਆਧਾਰ ’ਤੇ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ 50 ਹਜ਼ਾਰ ਦੀ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਨੇ ਕੀਤਾ ਕਾਬੂ
Ad Position 24