08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ

ਫਾਜ਼ਿਲਕਾ, 8 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ’ਚ ਚਿੱਟੇ ਦੀ ਓਵਰ ਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਮੁਤਾਬਿਕ ਨੌਜਵਾਨ ਚਿੱਟੇ ਦੇ ਨਸ਼ੇ ਦਾ ਆਦੀ ਸੀ ਅਤੇ ਉਹ ਚੋਰੀ ਦੇ ਇਕ ਮਾਮਲੇ ਵਿਚ ਤਰੀਕ ਭੁਗਤਣ ਲਈ ਘਰੋਂ ਨਿਕਲਿਆ ਸੀ।

Ad Position 21
No active advertisement
ਅਜੀਤ ਡੈਸਕ 09-10-2026
ਫਾਜ਼ਿਲਕਾ, 8 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ’ਚ ਚਿੱਟੇ ਦੀ ਓਵਰ ਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਮੁਤਾਬਿਕ ਨੌਜਵਾਨ ਚਿੱਟੇ ਦੇ ਨਸ਼ੇ ਦਾ ਆਦੀ ਸੀ ਅਤੇ ਉਹ ਚੋਰੀ ਦੇ ਇਕ ਮਾਮਲੇ ਵਿਚ ਤਰੀਕ ਭੁਗਤਣ ਲਈ ਘਰੋਂ ਨਿਕਲਿਆ ਸੀ। ਪਰ ਉਹ ਘਰ ਵਾਪਸ ਨਹੀਂ ਪਰਤਿਆ ਅਤੇ ਉਸ ਦੀ ਲਾਸ਼ ਮੰਡੀ ਲਾਧੂਕਾ ਦੇ ਅੱਡੇ ਨੇੜੇ ਖ਼ਾਲੀ ਪਏ ਪਲਾਟ ਦੀਆਂ ਝਾੜੀਆਂ ਵਿਚੋਂ ਬਰਾਮਦ ਹੋਈ । ਮ੍ਰਿਤਕ ਦੇ ਪਿਤਾ ਬੱਘਾ ਸਿੰਘ ਨੇ ਕਿਹਾ ਕਿ ਉਸ ਦੇ ਪੁੱਤਰ ਸੰਦੀਪ ਸਿੰਘ ਨੇ ਤਰੀਕ ’ਤੇ ਜਾਣਾ ਸੀ, ਜਿਸ ਲਈ ਉਸਨੂੰ ਪੈਸੇ ਦਿੱਤੇ ਸਨ । ਸ਼ਾਮ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਸ ਦਾ ਪੁੱਤਰ ਸੰਦੀਪ ਸਿੰਘ ਮੰਡੀ ਲਾਧੂਕਾ ਦੇ ਬੱਸ ਅੱਡੇ ਦੇ ਪਿੱਛੇ ਝਾੜੀਆਂ ਵਿਚ ਪਿਆ ਸੀ । ਮੰਡੀ ਲਾਧੂਕਾ ਪੁਲਿਸ ਚੌਂਕੀ ਦੇ ਮੁਲਾਜ਼ਮ ਉਸ ਨੂੰ ਚੁੱਕ ਕੇ ਹਸਪਤਾਲ ਲੈ ਕੇ ਪੁੱਜੇ। ਮ੍ਰਿਤਕ ਦੇ ਚਚੇਰੇ ਭਰਾ ਪਰਮਿੰਦਰ ਸਿੰਘ ਨੇ ਦੱਸਿਆ ਕਿ ਨਸ਼ੇ ਦੇ ਕਾਰਨ ਸੰਦੀਪ ਸਿੰਘ ਦੀ ਮੌਤ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੇਲਵੇ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਵਿਜੀਲੈਂਸ ਵਲੋਂ ਕਾਬੂ ਅਗਲੀ ਖ਼ਬਰ ਬਟਾਲਾ ’ਚ ਤੇਜ਼ਧਾਰ ਹਥਿਆਰਾਂ ਨਾਲ ਪਾਸਟਰ ਦਾ ਕਤਲ
Ad Position 24