ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਬਜਵਾੜਾ ’ਚ ਨੌਜਵਾਨ ਦਾ ਕਤਲ
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰ ਪਾਲ ਸਿੰਘ) : ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਬਜਵਾੜਾ ’ਚ 37 ਸਾਲਾ ਨੌਜਵਾਨ ਦੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਜਤਿੰਦਰ ਸਿੰਘ ਵਜੋਂ ਹੋਈ ਹੈ।
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰ ਪਾਲ ਸਿੰਘ) : ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਬਜਵਾੜਾ ’ਚ 37 ਸਾਲਾ ਨੌਜਵਾਨ ਦੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਜਤਿੰਦਰ ਸਿੰਘ ਵਜੋਂ ਹੋਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਤਿੰਦਰ ਸਿੰਘ ਅੱਜ ਸਵੇਰ ਦਾ ਲਾਪਤਾ ਸੀ ਜਿਸਦੀ ਭਾਲ ਵੀ ਕੀਤੀ ਗਈ ਸੀ ਪਰੰਤੂ ਦੇਰ ਸ਼ਾਮ ਉਸਦੀ ਲਾਸ਼ ਪਿੰਡ ਦੇ ਲਾਗਿਓਂ ਹੀ ਖੇਤਾਂ ’ਚੋਂ ਬਰਾਮਦ ਹੁੰਦੀ ਹੈ ਜਿਸ ਤੋਂ ਬਾਅਦ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਤੇ ਥਾਣਾ ਸਦਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲੇ ਤੱਕ ਕਤਲ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨੌਜਵਾਨ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ।