ਬਰਖਾਸਤ ਡੀ.ਆਈ.ਜੀ. ਭੁੱਲਰ ਨੂੰ ਅੱਜ ਪੇਸ਼ ਕਰੇਗੀ ਈ.ਡੀ.
ਚੰਡੀਗੜ੍ਹ, 8 ਅਕਤੂਬਰ (ਕਪਿਲ ਵਧਵਾ)-8 ਲੱਖ ਰੁਪਏ ਦੇ ਕਥਿਤ ਰਿਸ਼ਵਤਖੋਰੀ ਮਾਮਲੇ ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ ਵਿਚ ਬਰਖਾਸਤ ਡੀ. ਆਈ.
ਚੰਡੀਗੜ੍ਹ, 8 ਅਕਤੂਬਰ (ਕਪਿਲ ਵਧਵਾ)-8 ਲੱਖ ਰੁਪਏ ਦੇ ਕਥਿਤ ਰਿਸ਼ਵਤਖੋਰੀ ਮਾਮਲੇ ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ ਵਿਚ ਬਰਖਾਸਤ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ 9 ਅਕਤੂਬਰ ਨੂੰ ਬੁੜੈਲ ਜੇਲ੍ਹ ਤੋਂ ਪ੍ਰੋਡਕਸ਼ਨ ਵਰੰਟ ਰਾਹੀਂ ਚੰਡੀਗੜ੍ਹ ਸਥਿਤ ਈ.ਡੀ. ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ । ਬੁੱਧਵਾਰ ਨੂੰ ਸੁਣਵਾਈ ਦੌਰਾਨ ਬੁੜੈਲ ਮਾਡਲ ਜੇਲ੍ਹ ਦੇ ਸੁਪਰਡੈਂਟ ਨੂੰ ਜਾਰੀ ਨੋਟਿਸ ਦੇ ਜਵਾਬ ਵਿਚ ਦੱਸਿਆ ਗਿਆ ਕਿ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਘਾਟ ਅਤੇ ਵੀ.ਵੀ.ਆਈ.ਪੀ. ਹਰਕਤ ਕਾਰਨ ਭੁੱਲਰ ਨੂੰ ਅਦਾਲਤ ਵਿਚ ਪੇਸ਼ ਨਹੀਂ ਕੀਤਾ ਜਾ ਸਕਿਆ। ਇਸ ’ਤੇ ਅਦਾਲਤ ਨੇ ਉਸ ਨੂੰ 9 ਅਕਤੂਬਰ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ। ਹਵਾਲਾ ਰਾਸ਼ੀ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਈ.ਡੀ. ਵਲੋਂ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਇਸ ਮਾਮਲੇ ਵਿਚ ਸਹਿ-ਮੁਲਜ਼ਮ ਤੇ ਵਿਚੋਲੇ ਕ੍ਰਿਸ਼ਨੂੰ ਨੂੰ ਈ.ਡੀ. ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਉਸ ਤੋਂ ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਜਾ ਚੁੱਕੀ ਹੈ।