ਜਥੇਦਾਰ ਗੜਗੱਜ ਵਲੋਂ ਗੁਰਦੁਆਰਾ ਸਾਹਿਬ ਆਲਮਗੀਰ ਦੇ ਲੰਗਰ ਹਾਲ ’ਤੇ ਹਮਲੇ ਦੀ ਸਖ਼ਤ ਨਿੰਦਾ
ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਜ਼ਿਲ੍ਹੇ ਵਿਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ਵਿਖੇ ਕੁਝ ਸ਼ਰਾਰਤੀ ਲੋਕਾਂ ਵਲੋਂ ਇੱਟਾਂ-ਰੋੜਿਆਂ ਨਾਲ ਕੀਤੇ ਗਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਇਸ ਮਸਲੇ ਤੋਂ ਸੇਧ ਲੈਂਦਿਆਂ ਪੰਜਾਬ ਅੰਦਰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੁਰੂਆਂ ਦੀ ਇਸ ਪਾਵਨ ਧਰਤੀ ‘ਤੇ ਕੋਈ ਵੀ ਬਾਹਰੀ ਵਿਅਕਤੀ ਗ਼ੈਰ-ਕਾਨੂੰਨੀ ਕਬਜ਼ੇ ਨਾ ਕਰੇ।
ਅਜੀਤ ਡੈਸਕ
09-10-2026