ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਧਾਮੀ
ਅੰਮ੍ਰਿਤਸਰ, 8 ਅਕਤੂਬਰ (ਜੱਸ)-ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤ. ਦਸਵੀਂ, ਆਲਮਗੀਰ ਵਿਖੇ ਲੰਗਰ ਹਾਲ ’ਚ ਵਾਪਰੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ।
ਅੰਮ੍ਰਿਤਸਰ, 8 ਅਕਤੂਬਰ (ਜੱਸ)-ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤ. ਦਸਵੀਂ, ਆਲਮਗੀਰ ਵਿਖੇ ਲੰਗਰ ਹਾਲ ’ਚ ਵਾਪਰੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ । ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਗੁਰੂ ਕੇ ਲੰਗਰ ਦੀ ਸੇਵਾ ਵਾਲੇ ਸਥਾਨ ਨੂੰ ਨਿਸ਼ਾਨਾ ਬਣਾਉਣਾ ਬੇਹੱਦ ਗੰਭੀਰ ਮਾਮਲਾ ਹੈ ਅਤੇ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪੁਲਿਸ ਪ੍ਰਸ਼ਾਸਨ ਤੋਂ ਇਸ ਹਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।