08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰਾਜਬੀਰ ਸਿੰਘ ਘੁੰਮਣ ਨੇ ਸੀ.ਬੀ.ਆਈ. ਦੀ ਐਫ਼.ਆਈ.ਆਰ. ਤੇ ਘਰ ਦੀ ਤਲਾਸ਼ੀ ਨੂੰ ਹਾਈ ਕੋਰਟ ’ਚ ਦਿੱਤੀ ਚੁਣੌਤੀ

ਚੰਡੀਗੜ੍ਹ, 8 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿਚ ਵਿਸ਼ੇਸ਼ ਡਿਊਟੀ ਅਫ਼ਸਰ (ਓ.

Ad Position 21
No active advertisement
ਅਜੀਤ ਡੈਸਕ 09-10-2026
ਚੰਡੀਗੜ੍ਹ, 8 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿਚ ਵਿਸ਼ੇਸ਼ ਡਿਊਟੀ ਅਫ਼ਸਰ (ਓ.ਐੱਸ.ਡੀ.) ਵਜੋਂ ਤਾਇਨਾਤ ਰਾਜਬੀਰ ਸਿੰਘ ਘੁੰਮਣ ਨੇ ਆਪਣੇ ਖ਼ਿਲਾਫ਼ ਸੀ.ਬੀ.ਆਈ. ਵਲੋਂ ਦਰਜ ਐੱਫ.ਆਈ.ਆਰ. ਤੇ ਸੰਗਰੂਰ ਦੇ ਪਿੰਡ ਘਰਾਚੋਂ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਕੀਤੀ ਤਲਾਸ਼ੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ। ਪਟੀਸ਼ਨ ਵਿਚ ਘੁੰਮਣ ਨੇ ਦਲੀਲ ਦਿੱਤੀ ਹੈ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 17-ਏ ਤਹਿਤ ਜਾਂਚ ਸ਼ੁਰੂ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਤੋਂ ਲਾਜ਼ਮੀ ਅਗੇਤੀ ਮਨਜ਼ੂਰੀ ਨਹੀਂ ਲਈ ਗਈ । ਉਨ੍ਹਾਂ ਮੁਤਾਬਕ ਮਾਮਲਾ ਉਨ੍ਹਾਂ ਦੇ ਸਰਕਾਰੀ ਕੰਮਕਾਜ ਤੇ ਅਧਿਕਾਰੀਆਂ ਦੀਆਂ ਤਾਇਨਾਤੀਆਂ ਤੇ ਤਬਾਦਲਿਆਂ ਨਾਲ ਸਬੰਧਿਤ ਕਥਿਤ ਫ਼ੈਸਲਿਆਂ ਨਾਲ ਜੁੜਿਆ ਹੈ, ਜਿਸ ਕਾਰਨ ਧਾਰਾ 17-ਏ ਦੀ ਸੁਰੱਖਿਆ ਲਾਗੂ ਹੁੰਦੀ ਹੈ। ਪਟੀਸ਼ਨ ਅਨੁਸਾਰ 5 ਅਕਤੂਬਰ 2026 ਨੂੰ ਹਾਈ ਕੋਰਟ ਦੇ ਇਕ ਬੈਂਚ ਨੇ ਸੀ.ਬੀ.ਆਈ. ਨੂੰ ਐੱਫ.ਆਈ.ਆਰ. ਦਰਜ ਕਰਕੇ ਜਾਂਚ ਅੱਗੇ ਵਧਾਉਣ ਦੇ ਹੁਕਮ ਦਿੱਤੇ ਸਨ । ਉਸੇ ਦਿਨ ਸੀ.ਬੀ.ਆਈ. ਦੀ ਆਰਥਿਕ ਅਪਰਾਧ ਸ਼ਾਖਾ-2, ਨਵੀਂ ਦਿੱਲੀ ਨੇ ਮਾਮਲਾ ਦਰਜ ਕੀਤਾ ਅਤੇ 6 ਅਕਤੂਬਰ ਨੂੰ ਵਿਸ਼ੇਸ਼ ਅਦਾਲਤ ਤੋਂ ਤਲਾਸ਼ੀ ਵਾਰੰਟ ਲੈ ਕੇ ਘੁੰਮਣ ਦੀ ਰਿਹਾਇਸ਼ ਦੀ ਤਲਾਸ਼ੀ ਲਈ । ਘੁੰਮਣ ਨੇ ਸੁਪਰੀਮ ਕੋਰਟ ਦੇ ਵੱਖ-ਵੱਖ ਫ਼ੈਸਲਿਆਂ ਦਾ ਹਵਾਲਾ ਦਿੰਦਿਆਂ ਐੱਫ.ਆਈ.ਆਰ. ਰੱਦ ਕਰਨ, ਤਲਾਸ਼ੀ ਕਾਰਵਾਈ ਨੂੰ ਗ਼ੈਰ-ਕਾਨੂੰਨੀ ਕਰਾਰ ਦੇਣ ਅਤੇ ਅਗਲੀ ਕਾਰਵਾਈ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੀੜਤ ਬੀਬੀ ਨੂੰ ਨਾਲ ਲੈ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸੌਂਪਾਗੀ ਠੋਸ ਸਬੂਤ-ਰੂਪ ਕੌਰ ਸੰਧੂ ਅਗਲੀ ਖ਼ਬਰ ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਧਾਮੀ
Ad Position 24