09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਹਾਈ ਕੋਰਟ ਵਲੋਂ ਤੇਜਪ੍ਰਕਾਸ਼ ਸਿੰਘ ਕੋਟਲੀ ਨੂੰ ਸਰਕਾਰੀ ਰਿਹਾਇਸ਼ ’ਚ ਰਹਿਣ ਦੀ ਇਜਾਜ਼ਤ

ਚੰਡੀਗੜ੍ਹ, 9 ਅਕਤੂਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜਪ੍ਰਕਾਸ਼ ਸਿੰਘ ਕੋਟਲੀ ਨੂੰ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਚ ਰਹਿਣ ਦੀ ਇਜਾਜ਼ਤ ਦੇਣ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਵੀਜ਼ਨ ਬੈਂਚ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸੁਰੱਖਿਆ ਖ਼ਤਰੇ ਅਤੇ ਖ਼ੁਫ਼ੀਆ ਜਾਣਕਾਰੀਆਂ ਨੂੰ ਧਿਆਨ ਵਿਚ ਰੱਖਦਿਆਂ ਇਹ ਫ਼ੈਸਲਾ ਲਿਆ ਹੈ।

Ad Position 21
No active advertisement
ਅਜੀਤ ਡੈਸਕ 10-10-2026
ਚੰਡੀਗੜ੍ਹ, 9 ਅਕਤੂਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜਪ੍ਰਕਾਸ਼ ਸਿੰਘ ਕੋਟਲੀ ਨੂੰ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਚ ਰਹਿਣ ਦੀ ਇਜਾਜ਼ਤ ਦੇਣ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਵੀਜ਼ਨ ਬੈਂਚ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸੁਰੱਖਿਆ ਖ਼ਤਰੇ ਅਤੇ ਖ਼ੁਫ਼ੀਆ ਜਾਣਕਾਰੀਆਂ ਨੂੰ ਧਿਆਨ ਵਿਚ ਰੱਖਦਿਆਂ ਇਹ ਫ਼ੈਸਲਾ ਲਿਆ ਹੈ। ਅਜਿਹੇ ਵਿਸ਼ੇਸ਼ ਹਾਲਾਤ ਵਿਚ ਸਰਕਾਰੀ ਰਿਹਾਇਸ਼ ਖਾਲੀ ਕਰਵਾਉਣ ਸੰਬੰਧੀ ਸੁਪਰੀਮ ਕੋਰਟ ਦੇ ਆਮ ਨਿਰਦੇਸ਼ਾਂ ਦੇ ਆਧਾਰ ’ਤੇ ਪ੍ਰਸ਼ਾਸਨ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦਿੱਤੀ ਜਾ ਸਕਦੀ। ਅਦਾਲਤ ਨੇ ਰਿਹਾਇਸ਼ ਖਾਲੀ ਕਰਵਾਉਣ ਲਈ ਦਾਇਰ ਅਰਜ਼ੀ ਵਿਚ ਕੋਈ ਠੋਸ ਆਧਾਰ ਨਾ ਪਾਉਂਦਿਆਂ ਇਸ ਨੂੰ ਖਾਰਜ ਕਰ ਦਿੱਤਾ। ਇਸੇ ਜਨਹਿੱਤ ਪਟੀਸ਼ਨ ਨਾਲ ਜੁੜੇ ਇਕ ਹੋਰ ਮਾਮਲੇ ਵਿਚ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਇੰਜੀਨੀਅਰ ਨੂੰ ਨਿੱਜੀ ਹਲਫ਼ਨਾਮਾ ਦਾਇਰ ਕਰਕੇ ਇਹ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਹਾਈ ਕੋਰਟ ਦੇ ਮੁਲਾਜ਼ਮਾਂ ਨੂੰ ਅਲਾਟ ਕੀਤੇ ਸਰਕਾਰੀ ਮਕਾਨਾਂ ਦੀ ਲੋੜੀਂਦੀ ਮੁਰੰਮਤ ਹੁਣ ਤੱਕ ਕਿਉਂ ਨਹੀਂ ਕਰਵਾਈ ਗਈ। ਮਾਮਲੇ ਦੀ ਅਗਲੀ ਸੁਣਵਾਈ 26 ਨਵੰਬਰ ਨੂੰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ ਨਾਜਾਇਜ਼ ਮਾਈਨਿੰਗ ਦੀ ਜਾਂਚ ਕਰੇਗੀ ਸੀ.ਬੀ.ਆਈ. ਅਗਲੀ ਖ਼ਬਰ ਪਾਕਿ ਦੀਆਂ ਜੇਲ੍ਹਾਂ ’ਚ ਸਮਰੱਥਾ ਨਾਲੋਂ 41 ਹਜ਼ਾਰ ਵੱਧ ਕੈਦੀ ਬੰਦ
Ad Position 24