09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਹਾਈ ਕੋਰਟ ਦੇ ਚੀਫ਼ ਜਸਟਿਸ ਵਲੋਂ ਜ਼ਿਲ੍ਹਾ ਸੈਸ਼ਨ ਜੱਜ ਤੇ ਵਧੀਕ ਸੈਸ਼ਨ ਜੱਜਾਂ ਦੇ ਤਬਾਦਲੇ

ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਲੋਂ 23 ਜ਼ਿਲ੍ਹਾ ਸੈਸ਼ਨ ਜੱਜ ਅਤੇ ਵਧੀਕ ਸੈਸ਼ਨ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ, ਜਦਕਿ ਜਾਰੀ ਹੁਕਮਾਂ ’ਚ ਤਰਨ ਤਾਰਨ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਨੂੰ ਚੰਡੀਗੜ੍ਹ ਵਿਖੇ, ਮਾਨਸਾ ਦੇ ਮਨਜਿੰਦਰ ਸਿੰਘ ਨੂੰ ਬਠਿੰਡਾ, ਕੁਰਨੇਸ਼ ਕੁਮਾਰ ਨੂੰ ਬਠਿੰਡਾ ਤੋਂ ਐਸ. ਏ.

Ad Position 21
No active advertisement
ਅਜੀਤ ਡੈਸਕ 10-10-2026
ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਲੋਂ 23 ਜ਼ਿਲ੍ਹਾ ਸੈਸ਼ਨ ਜੱਜ ਅਤੇ ਵਧੀਕ ਸੈਸ਼ਨ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ, ਜਦਕਿ ਜਾਰੀ ਹੁਕਮਾਂ ’ਚ ਤਰਨ ਤਾਰਨ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਨੂੰ ਚੰਡੀਗੜ੍ਹ ਵਿਖੇ, ਮਾਨਸਾ ਦੇ ਮਨਜਿੰਦਰ ਸਿੰਘ ਨੂੰ ਬਠਿੰਡਾ, ਕੁਰਨੇਸ਼ ਕੁਮਾਰ ਨੂੰ ਬਠਿੰਡਾ ਤੋਂ ਐਸ.ਏ.ਐਸ. ਨਗਰ ਦਾ ਜ਼ਿਲ੍ਹਾ ਸੈਸ਼ਨ ਜੱਜ ਅਤੇ ਮੈਂਬਰ ਸੈਕਟਰੀ ਪੰਜਾਬ ਸਟੇਟ ਲੀਗਲ ਸਰਵਿਸ ਅਥਾਰਟੀ, ਹੁਸ਼ਿਆਰਪੁਰ ਦੇ ਅਡੀਸ਼ਨਲ ਡਿਸਟ੍ਰਿਕ ਅਤੇ ਸੈਸ਼ਨ ਜੱਜ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਨੂੰ ਗੁਰਦਾਸਪੁਰ ਦਾ ਜ਼ਿਲ੍ਹਾ ਸੈਸ਼ਨ ਜੱਜ, ਅੰਮ੍ਰਿਤਸਰ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਅਤੇ ਪ੍ਰੋਜਾਈਡਿੰਗ ਅਫ਼ਸਰ ਇੰਡਸਟਰੀਅਲ ਟ੍ਰਿਬਿਊਨਲ ਰਾਜਬਿੰਦਰ ਕੌਰ ਨੂੰ ਜ਼ਿਲ੍ਹਾ ਸੈਸ਼ਨ ਜੱਜ ਅੰਮ੍ਰਿਤਸਰ, ਬਲਜਿੰਦਰ ਸਿੰਘ ਵਧੀਕ ਅਤੇ ਸੈਸ਼ਨ ਜੱਜ ਅੰਮ੍ਰਿਤਸਰ ਨੂੰ ਫ਼ਾਜ਼ਿਲਕਾ ਦਾ ਜ਼ਿਲ੍ਹਾ ਸੈਸ਼ਨ ਜੱਜ, ਬਰਨਾਲਾ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਰਾਕੇਸ਼ ਕੁਮਾਰ ਗੁਪਤਾ ਨੂੰ ਕਪੂਰਥਲਾ ਦਾ ਜ਼ਿਲ੍ਹਾ ਸੈਸ਼ਨ ਜੱਜ, ਚੰਡੀਗੜ੍ਹ ਵਿਖੇ ਤਾਇਨਾਤ ਵਧੀਕ ਅਤੇ ਜ਼ਿਲ੍ਹਾ ਸੈਸ਼ਨ ਜੱਜ ਹਰਜਿੰਦਰ ਸਿੰਘ ਨੂੰ ਮਾਨਸਾ ਦਾ ਜ਼ਿਲ੍ਹਾ ਸੈਸ਼ਨ ਜੱਜ, ਪਟਿਆਲਾ ਦੇ ਵਧੀਕ ਸੈਸ਼ਨ ਜੱਜ ਹਰਜੀਤ ਸਿੰਘ ਨੂੰ ਬਠਿੰਡਾ ਦਾ ਜ਼ਿਲ੍ਹਾ ਸੈਸ਼ਨ ਜੱਜ, ਨਿਊ ਦਿੱਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਅਤੇ ਸੈਕਟਰੀ ਜਨਰਲ ਸੁਪਰੀਮ ਕੋਰਟ ਆਫ਼ ਇੰਡੀਆ ਨੂੰ ਦਿੱਲੀ ਵਿਖੇ ਜ਼ਿਲ੍ਹਾ ਸੈਸ਼ਨ ਜੱਜ ਅਤੇ ਸੈਕਟਰੀ ਜਨਰਲ ਸੁਪਰੀਮ ਕੋਰਟ ਆਫ਼ ਇੰਡੀਆ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਠਿੰਡਾ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ, ਫਾਸਟ ਟਰੈਕ ਸਪੈਸ਼ਲ ਕੋਰਟ ਆਫ਼ ਫ੍ਰੀ ਪ੍ਰਾਈਮੈਲਰੀ ਸੈਂਨਸ ਆਫ ਰੇਪ ਰਾਜੇਸ਼ ਕੁਮਾਰ ਨੂੰ ਤਰਨ ਤਾਰਨ ਦਾ ਜ਼ਿਲ੍ਹਾ ਸੈਸ਼ਨ ਜੱਜ, ਲੁਧਿਆਣਾ ਦੇ ਵਧੀਕ ਸੈਸ਼ਨ ਜੱਜ ਸ੍ਰੀਮਤੀ ਸਾਰੂ ਮਹਿਤਾ ਕੋਰਸ਼ਿਕ ਨੂੰ ਲੁਧਿਆਣਾ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਚੰਡੀਗੜ੍ਹ ਦੇ ਵਧੀਕ ਸੈਸ਼ਨ ਜੱਜ ਡਾ. ਹਰਪ੍ਰੀਤ ਕੌਰ ਨੂੰ ਪਠਾਨਕੋਟ ਦਾ ਜ਼ਿਲ੍ਹਾ ਸੈਸ਼ਨ ਜੱਜ ਅਤੇ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਐਸ.ਏ.ਐਸ. ਨਗਰ ਦੇ ਵਧੀਕ ਸੈਸ਼ਨ ਜੱਜ, ਸਪੈਸ਼ਲ ਜੱਜ ਸੀ.ਬੀ.ਆਈ. ਕੋਰਟ ਦਿਨੇਸ਼ ਕੁਮਾਰ ਨੂੰ ਐਸ.ਏ.ਐਸ. ਨਗਰ ਦਾ ਵਧੀਕ ਜ਼ਿਲ੍ਹਾ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਅਤੇ ਅਡੀਸ਼ਨਲ ਮੈਂਬਰ ਸੈਕਟਰੀ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ, ਜਗਦੀਪ ਕੌਰ ਵਿਰਕ ਨੂੰ ਐਸ.ਏ.ਐਸ. ਨਗਰ ਵਿਚ ਵਧੀਕ ਸੈਸ਼ਨ ਜੱਜ, ਬਠਿੰਡਾ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਬਲਵਿੰਦਰ ਕੌਰ ਟੂ ਨੂੰ ਐਸ.ਏ.ਐਸ. ਨਗਰ ਨਗਰ ਦਾ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਅਤੇ ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਬਠਿੰਡਾ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ, ਲੁਧਿਆਣਾ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਅਤੇ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਰਮਨ ਕੁਮਾਰ ਨੂੰ ਲੁਧਿਆਣਾ ਦਾ ਵਧੀਕ ਜ਼ਿਲ੍ਹਾ ਸੈਸ਼ਨ ਜੱਜ, ਬਠਿੰਡਾ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਕੁਲਭੂਸ਼ਨ ਕੁਮਾਰ ਨੂੰ ਬਠਿੰਡਾ ਦਾ ਵਧੀਕ ਜ਼ਿਲ੍ਹਾ ਸੈਸ਼ਨ ਜੱਜ, ਫਾਸਟਰੈਕ ਸਪੈਸ਼ਲ ਕੋਰਟ, ਪਠਾਨਕੋਟ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਅਤੇ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਜਸਬੀਰ ਕੌਰ ਨੂੰ ਪਠਾਨਕੋਟ ਦਾ ਵਧੀਕ ਜ਼ਿਲ੍ਹਾ ਸੈਸ਼ਨ ਜੱਜ, ਲੁਧਿਆਣਾ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਅਤੇ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਯੁਕਤੀ ਗੋਇਲ ਨੂੰ ਐਸ.ਏ.ਐਸ. ਨਗਰ ਦਾ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਅਤੇ ਸਪੈਸ਼ਲ ਜੱਜ ਸੀ.ਬੀ.ਆਈ. ਕੋਰਟ, ਮਾਨਸਾ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਗੁਲਜੀਤ ਕੌਰ ਨੂੰ ਮਾਨਸਾ ਦਾ ਵਧੀਕ ਸੈਸ਼ਨ ਜੱਜ ਅਤੇ ਫਾਸਟ ਟਰੈਕ ਸਪੈਸ਼ਲ ਕੋਰਟ ਦਾ ਜੱਜ, ਐਸ.ਏ.ਐਸ. ਨਗਰ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਪ੍ਰਸ਼ਾਂਤ ਵਰਮਾ ਨੂੰ ਐਸ.ਏ.ਐਸ. ਨਗਰ ਵਿਖੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਅਤੇ ਸਪੈਸ਼ਲ ਜੱਜ, ਇਸ ਤੋਂ ਇਲਾਵਾ ਐਸ.ਏ.ਐਸ. ਨਗਰ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਅਤੇ ਵਧੀਕ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਅਮਨਪ੍ਰੀਤ ਸਿੰਘ ਨੂੰ ਐਸ.ਏ.ਐਸ. ਨਗਰ ਵਿਖੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਨਿਯੁਕਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਸਿਆਸੀ ਆਧਾਰ ਵਧਾਉਣ ਲਈ ਭਾਜਪਾ ਨੇ ਓ.ਬੀ.ਸੀ. ਮੋਰਚੇ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਹਾਈ ਕੋਰਟ ਨੇ ਡੀ.ਏ. ਬਕਾਇਆ ਮਾਮਲੇ ’ਚ ਮੁੱਖ ਸਕੱਤਰ ਵਿਰੁੱਧ ਮਾਣਹਾਨੀ ਦਾ ਮਾਮਲਾ ਰੋਸਟਰ ਬੈਂਚ ਕੋਲ ਭੇਜਿਆ
Ad Position 24