ਲੋਕਤੰਤਰੀ ਪ੍ਰਣਾਲੀ ਦੀ ‘ਪਵਿੱਤਰਤਾ’ ਬਚਾਏ ਰੱਖਣ ਲਈ ਮੁੱਖ ਚੋਣ ਕਮਿਸ਼ਨਰ ਦਾ ਅਸਤੀਫ਼ਾ ਬੇਹੱਦ ਲਾਜ਼ਮੀ-ਇਆਲੀ
ਚੰਡੀਗੜ੍ਹ, 9 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅੱਜ, ਚੋਣ ਕਮਿਸ਼ਨ ਦੀ ਭਰੋਸੇਯੋਗਤਾ ਅਤੇ ਕਾਰਜਸ਼ੈਲੀ ਉਪਰ ਉਠ ਰਹੇ ਸਵਾਲਾਂ ਦੇ ਚਲਦੇ ਸਿਆਸੀ ਬੇਵਿਸ਼ਵਾਸੀ ਦਾ ਮਾਹੌਲ ਬਣਿਆ ਹੈ।
ਚੰਡੀਗੜ੍ਹ, 9 ਅਕਤੂਬਰ (ਪ੍ਰੋ.ਅਵਤਾਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅੱਜ, ਚੋਣ ਕਮਿਸ਼ਨ ਦੀ ਭਰੋਸੇਯੋਗਤਾ ਅਤੇ ਕਾਰਜਸ਼ੈਲੀ ਉਪਰ ਉਠ ਰਹੇ ਸਵਾਲਾਂ ਦੇ ਚਲਦੇ ਸਿਆਸੀ ਬੇਵਿਸ਼ਵਾਸੀ ਦਾ ਮਾਹੌਲ ਬਣਿਆ ਹੈ। ਚੋਣ ਕਮਿਸ਼ਨ ਦੇ ਅੰਦਰੂਨੀ ਫੈਸਲਿਆਂ ਵਿਚ ਆਪਸੀ ਮਤਭੇਦ ਤੋਂ ਬਾਅਦ ਵੀ ਇਕਸਾਰਤਾ ਨਹੀਂ ਤਾਂ ਇਹ ਦੇਸ਼ ਦੇ ਲੋਕਤੰਤਰ ਲਈ ਵੱਡਾ ਖਤਰਾ ਹੈ। ਇਆਲੀ ਨੇ ਕਿਹਾ ਕਿ ਵੋਟਰ ਸੂਚੀ ਨਾਲ ਜੁੜੇ ਮਾਮਲਿਆਂ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਚੀਫ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਟਿੱਪਣੀ ਕੀਤੀ ਸੀ ਕਿ ਸੁਪਰੀਮ ਕੋਰਟ ਨੇ ਫਾਰਮ-6 ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਅਤੇ ਸੋਧੇ ਹੋਏ ਰੂਪ ਨੂੰ ਮਨਜ਼ੂਰੀ ਨਹੀਂ ਦਿੱਤੀ। ਇਆਲੀ ਨੇ ਇਹ ਵੀ ਕਿਹਾ ਕਿ ਜਾਣਬੁੱਝ ਕਿ ਸਿਆਸੀ ਮਨਸੂਬੇ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਜਿਸਟਰੇਸ਼ਨ ਨੂੰ ਰੋਕਿਆ ਗਿਆ ਹੈ ਅਤੇ ਦੇਰੀ ਕਰਵਾਈ ਜਾ ਰਹੀ ਹੈ।