09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਭਾਈ ਜਿੰਦਾ ਤੇ ਭਾਈ ਸੁੱਖਾ ਵਲੋਂ ਕੌਮੀ ਜਜ਼ਬੇ ਖ਼ਾਤਰ ਦਿੱਤੀਆਂ ਸ਼ਹਾਦਤਾਂ ਨੂੰ ਕੌਮ ਹਮੇਸ਼ਾ ਸਿਜਦਾ ਕਰਦੀ ਰਹੇਗੀ-ਗਿਆਨੀ ਰਾਜਦੀਪ ਸਿੰਘ

ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)- ਜੂਨ ’84 ਦੇ ਸਾਕਾ ਨੀਲਾ ਤਾਰਾ ਦੇ ਰੋਸ ਵਜੋਂ ਉਸ ਵੇਲੇ ਦੇ ਕਮਾਂਡਰ -ਇਨ -ਚੀਫ਼ ਜਨਰਲ ਵੈਦਿਆ ਨੂੰ ਗੋਲੀ ਦਾ ਨਿਸ਼ਾਨਾ ਬਣਾਉਣ ਬਾਅਦ ਹੱਸਦਿਆਂ ਹੋਇਆਂ 9 ਅਕਤੂਬਰ 1992 ਨੂੰ ਫਾਂਸੀ ਦੇ ਰੱਸੇ ਚੁੰਮ ਕੇ ਸ਼ਹਾਦਤ ਦੇਣ ਵਾਲੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੇ ਕੌਮੀ ਸ਼ਹੀਦਾਂ, ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ 34ਵੀਂ ਬਰਸੀ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਈ ਗਈ। ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਖ਼ਾਲਸਾ ਦੇ ਜਥੇ ਨੇ ਕੀਰਤਨ ਸਰਵਨ ਕਰਾਇਆ।

Ad Position 21
No active advertisement
ਅਜੀਤ ਡੈਸਕ 10-10-2026
ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)- ਜੂਨ ’84 ਦੇ ਸਾਕਾ ਨੀਲਾ ਤਾਰਾ ਦੇ ਰੋਸ ਵਜੋਂ ਉਸ ਵੇਲੇ ਦੇ ਕਮਾਂਡਰ -ਇਨ -ਚੀਫ਼ ਜਨਰਲ ਵੈਦਿਆ ਨੂੰ ਗੋਲੀ ਦਾ ਨਿਸ਼ਾਨਾ ਬਣਾਉਣ ਬਾਅਦ ਹੱਸਦਿਆਂ ਹੋਇਆਂ 9 ਅਕਤੂਬਰ 1992 ਨੂੰ ਫਾਂਸੀ ਦੇ ਰੱਸੇ ਚੁੰਮ ਕੇ ਸ਼ਹਾਦਤ ਦੇਣ ਵਾਲੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੇ ਕੌਮੀ ਸ਼ਹੀਦਾਂ, ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ 34ਵੀਂ ਬਰਸੀ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਈ ਗਈ। ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਖ਼ਾਲਸਾ ਦੇ ਜਥੇ ਨੇ ਕੀਰਤਨ ਸਰਵਨ ਕਰਾਇਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਸਾਡੇ ਉਹ ਮਹਾਨ ਸ਼ਹੀਦ ਹਨ, ਜਿਨ੍ਹਾਂ ਨੇ ਕੌਮ ਦੀ ਖਾਤਰ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਲੋਂ ਕੌਮੀ ਜਜ਼ਬੇ ਖ਼ਾਤਰ ਦਿੱਤੀਆਂ ਸ਼ਹਾਦਤਾਂ ਨੂੰ ਕੌਮ ਹਮੇਸ਼ਾਂ ਸਿਜਦਾ ਕਰਦੀ ਹੈ ਅਤੇ ਕਰਦੀ ਰਹੇਗੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਭਾਈ ਭੁਪਿੰਦਰ ਸਿੰਘ, ਬੀਬੀ ਕੁਲਵੰਤ ਕੌਰ ਸਮੇਤ ਹੋਰਨਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਦੋਵਾਂ ਕੌਮੀ ਸ਼ਹੀਦਾਂ ਦੇ ਬਰਸੀ ਸਮਾਗਮ ਮੌਕੇ ਨਾ ਤਾਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਨਾ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸ਼ਾਮਿਲ ਹੋਏ। ਇਸ ਸਮਾਗਮ ਵਿਚ ਅਰਦਾਸੀਏ ਭਾਈ ਪ੍ਰੇਮ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਪ੍ਰੋ: ਬਲਜਿੰਦਰ ਸਿੰਘ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਜਰਨੈਲ ਸਿੰਘ ਸਖੀਰਾ, ਭਾਈ ਭੁਪਿੰਦਰ ਸਿੰਘ ਭਲਵਾਨ ਜਰਮਨੀ, ਜਥੇਦਾਰ ਬਖਸ਼ੀਸ਼ ਸਿੰਘ ਅਖੰਡ ਕੀਰਤਨੀ ਜਥਾ, ਪਰਮਜੀਤ ਸਿੰਘ ਮੰਡ, ਭਾਈ ਸਤਨਾਮ ਸਿੰਘ ਖੰਡਾ, ਪਰਮਜੀਤ ਸਿੰਘ ਗਾਜ਼ੀ, ਬੇਅੰਤ ਸਿੰਘ ਖਿਆਲਾ, ਮੀਤ ਸਕੱਤਰ ਗੁਰਮੀਤ ਸਿੰਘ ਮੁਕਤਸਰੀ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 2027 ਦੀ ਚੋਣ ਜੰਗ ਤੋਂ ਪਹਿਲਾਂ ਪੰਜਾਬ ਦੀ ਸਿਆਸਤ ’ਚ ਕਈ ਮੋਰਚੇ ਅਹਿਮ-ਪ੍ਰਿਤਪਾਲ ਸਿੰਘ ਬਲੀਏਵਾਲ ਅਗਲੀ ਖ਼ਬਰ ਰੂਪ ਕੌਰ ਸੰਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਦੇ ਨਾਂਅ ਸੌਂਪਿਆ ਸ਼ਿਕਾਇਤ ਪੱਤਰ
Ad Position 24