09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਰਾਵੀ ਦਰਿਆ ਦੇ ਮਕੌੜਾ ਪੱਤਨ ’ਤੇ ਨਵੰਬਰ ’ਚ ਸ਼ੁਰੂ ਹੋਵੇਗਾ ਪੁਲ ਦਾ ਨਿਰਮਾਣ ਕਾਰਜ-ਕਟਾਰੂਚੱਕ

ਗੁਰਦਾਸਪੁਰ, 9 ਅਕਤੂਬਰ (ਚੱਕਰਾਜਾ)-ਦਰਿਆ ਰਾਵੀ ਦੇ ਪਾਰ ਵੱਸਦੇ ਸੱਤ ਪਿੰਡਾਂ ਦੇ ਲੋਕਾਂ ਲਈ ਪੰਜਾਬ ਸਰਕਾਰ ਵਲੋਂ ਵੱਡੀ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਮਕੌੜਾ ਪੱਤਣ ਪੁਲ ਦੇ ਨਿਰਮਾਣ ਕਾਰਜ ਨੂੰ ਲੈ ਕੇ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਗਈ ਹੈ ਅਤੇ ਇਸ ਦਾ ਕੰਮ ਬ੍ਰਹਮਪੁੱਤਰਾ ਕੰਸਟਰਕਸ਼ਨ ਕੰਪਨੀ ਨੂੰ ਸੌਂਪ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 10-10-2026
ਗੁਰਦਾਸਪੁਰ, 9 ਅਕਤੂਬਰ (ਚੱਕਰਾਜਾ)-ਦਰਿਆ ਰਾਵੀ ਦੇ ਪਾਰ ਵੱਸਦੇ ਸੱਤ ਪਿੰਡਾਂ ਦੇ ਲੋਕਾਂ ਲਈ ਪੰਜਾਬ ਸਰਕਾਰ ਵਲੋਂ ਵੱਡੀ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਮਕੌੜਾ ਪੱਤਣ ਪੁਲ ਦੇ ਨਿਰਮਾਣ ਕਾਰਜ ਨੂੰ ਲੈ ਕੇ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਗਈ ਹੈ ਅਤੇ ਇਸ ਦਾ ਕੰਮ ਬ੍ਰਹਮਪੁੱਤਰਾ ਕੰਸਟਰਕਸ਼ਨ ਕੰਪਨੀ ਨੂੰ ਸੌਂਪ ਦਿੱਤਾ ਗਿਆ ਹੈ। ਪੁਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਨਵੰਬਰ ਮਹੀਨੇ ਦੌਰਾਨ ਕੀਤੀ ਜਾਵੇਗੀ। ਇਹ ਜਾਣਕਾਰੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮਕੌੜਾ ਪੱਤਣ ਵਿਖੇ ਪੁਲ ਦੀ ਘਾਟ ਕਾਰਨ ਦਰਿਆ ਪਾਰ ਵੱਸਦੇ ਸੱਤ ਪਿੰਡਾਂ ਦੇ ਵਸਨੀਕਾਂ ਨੂੰ ਦਹਾਕਿਆਂ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਵਿਚੋਂ ਪੰਜ ਪਿੰਡ ਜ਼ਿਲ੍ਹਾ ਗੁਰਦਾਸਪੁਰ ਤੇ ਦੋ ਪਿੰਡ ਜ਼ਿਲ੍ਹਾ ਪਠਾਨਕੋਟ ਦੇ ਅਧੀਨ ਆਉਂਦੇ ਹਨ ਜੋ ਵਿਧਾਨ ਸਭਾ ਹਲਕਾ ਭੋਆ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਇਸ ਅਹਿਮ ਪ੍ਰਾਜੈਕਟ ਨੂੰ ਸਿਰੇ ਚਾੜ੍ਹਨ ਲਈ ਲਗਾਤਾਰ ਯਤਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਪੁਲ ਦੀ ਲੰਬਾਈ 1606 ਮੀਟਰ ਅਤੇ ਚੌੜਾਈ 8.5 ਮੀਟਰ ਹੋਵੇਗੀ। ਇਸ ਦੇ ਨਾਲ ਹੀ ਲਗਪਗ ਚਾਰ ਕਿਲੋਮੀਟਰ ਲੰਬੀ ਅਪਰੋਚ ਰੋਡ ਵੀ ਬਣਾਈ ਜਾਵੇਗੀ, ਜਿਸ ਦੀ ਚੌੜਾਈ 20 ਤੋਂ 22 ਫੁੱਟ ਤੱਕ ਹੋਵੇਗੀ। ਇਸ ਪੂਰੇ ਨਿਰਮਾਣ ਕਾਰਜ ’ਤੇ 89.65 ਕਰੋੜ ਦੀ ਲਾਗਤ ਆਵੇਗੀ।ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕਰਕੇ ਪੁਲ ਨੂੰ ਲੋਕਾਂ ਦੀ ਆਵਾਜਾਈ ਲਈ ਸਮਰਪਿਤ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਸਿਟੀ ਮੰਡਲ ਮੋਗਾ ਦੀ ਮੀਟਿੰਗ ਹੋਈ 10 ਦੀ ਸੰਗਰੂਰ ਮਹਾਂ ਰੈਲੀ ਵਿਚ ਵੱਡੀ ਗਿਣਤੀ ’ਚ ਪੰਜ... ਅਗਲੀ ਖ਼ਬਰ ਈ.ਡੀ. ਵਲੋਂ ਹਰਚਰਨ ਸਿੰਘ ਭੁੱਲਰ ਦਾ 8 ਦਿਨਾ ਰਿਮਾਂਡ
Ad Position 24