ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਪਰੀਮ ਕੋਰਟ ਦੇ ਜਸਟਿਸ ਸਵ: ਕੁਲਦੀਪ ਸਿੰਘ ਪਤਵਾਲੀਆ, ਅਕਾਲ ਤਖਤ ਸਾਹਿਬ ਵਲੋਂ ਜਲਾਵਤਨ ਸਿੱਖ ਯੋਧੇ ਦੇ ਖਿਤਾਬ ਨਾਲ ਸਨਮਾਨਤ ਦਲ ਖ਼ਾਲਸਾ ਦੇ ਬਾਨੀ ਸਵ: ਭਾਈ ਗਜਿੰਦਰ ਸਿੰਘ ਹਾਈਜੈਕਰ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਸ਼ਬਦ ਕੀਰਤਨ ਤੇ ਅਰਦਾਸ ਉਪਰੰਤ ਇਨ੍ਹਾਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਦਾ ਕੀਤੀ। ਜਥੇਦਾਰ ਗੜਗੱਜ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਨੇ ਕੌਮੀ ਹੱਕਾਂ ਲਈ ਵੱਡੀ ਘਾਲਣਾ ਘਾਲੀ ਹੈ। ਜਸਟਿਸ ਪਤਵਾਲੀਆ ਨੇ ਹੱਕ ਸੱਚ ਤੇ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕਰਕੇ ਸਿੱਖ ਨੌਜਵਾਨਾਂ ’ਤੇ ਹੋ ਰਹੇ ਅੱਤਿਆਚਾਰਾਂ ਨੂੰ ਰੋਕਣ ਵਿਚ ਵੱਡਾ ਯੋਗਦਾਨ ਪਾਇਆ ਅਤੇ ਭਾਈ ਗਜਿੰਦਰ ਸਿੰਘ ਨੇ ਲੰਮਾ ਸਮਾਂ ਜਲਾਵਤਨ ਜੀਵਨ ਬਤੀਤ ਕਰਨ ਦੇ ਬਾਵਜੂਦ ਵੀ ਸਿੱਖ ਸਿਧਾਂਤਾਂ ਪ੍ਰਤੀ ਹਮੇਸ਼ਾਂ ਦ੍ਰਿੜ੍ਹਤਾ ਬਣਾਈ ਰੱਖੀ। ਇਸੇ ਤਰ੍ਹਾਂ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਨੇ ਵੀ ਸਰਕਾਰ ਦੇ ਜ਼ੁਲਮ ਸਹਿੰਦਿਆਂ ਹੋਇਆਂ ਸ਼ਹਾਦਤ ਦੇ ਕੇ ਸਿੱਖ ਇਤਿਹਾਸ ਦੀ ਲਾਸਾਨੀ ਵਿਰਾਸਤ ਨੂੰ ਅੱਗੇ ਤੋਰਿਆ। ਉਨ੍ਹਾਂ ਕਿਹਾ ਕਿ ਇਹ ਕੌਮ ਦੇ ਉਹ ਯੋਧੇ ਹਨ, ਜਿਨ੍ਹਾਂ ਦਾ ਜੀਵਨ ਸੰਗਤਾਂ ਲਈ ਹਮੇਸ਼ਾਂ ਪ੍ਰੇਰਣਾਦਾਇਕ ਰਹੇਗਾ। ਪ੍ਰਧਾਨ ਧਾਮੀ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਨੇ ਆਪਣੇ ਨਿਆਇਕ ਫੈਸਲਿਆਂ ਰਾਹੀਂ ਪੰਜਾਬ ਦੇ ਹਾਲਾਤ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਸਲਿਆਂ ’ਤੇ ਅਹਿਮ ਭੂਮਿਕਾ ਨਿਭਾਈ ਤੇ ਹੱਦਬੰਦੀ ਕਮਿਸ਼ਨ ਦੇ ਚੇਅਰਮੈਨ ਹੁੰਦਿਆਂ ਪੰਜਾਬ ਦੇ ਅਸੈਂਬਲੀ ਅਤੇ ਪਾਰਲੀਮੈਂਟਰੀ ਹਲਕਿਆਂ ਦੇ ਨਾਂਅ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਵਜੋਂ ਨਿਰਧਾਰਤ ਕੀਤੇ। ਇਸੇ ਤਰ੍ਹਾਂ ਭਾਈ ਗਜਿੰਦਰ ਸਿੰਘ ਤੇ ਭਾਈ ਗੁਰਦੇਵ ਸਿੰਘ ਨੇ ਔਖੀਆਂ ਪ੍ਰਸਥਿਤੀਆਂ ਦੇ ਬਾਵਜੂਦ ਸਿੱਖ ਸਿਧਾਂਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਿਆ। ਇਸ ਮੌਕੇ ਇਨ੍ਹਾਂ ਸਿੱਖ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸਮਾਗਮ ਵਿਚ ਸ਼ਾਮਿਲ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਗਿਆ। ਭਾਈ ਗਜਿੰਦਰ ਸਿੰਘ ਦੀ ਬੇਟੀ ਨੇ ਯੂ.ਕੇ. ਤੋਂ ਭੇਜਿਆ ਧੰਨਵਾਦ ਸੰਦੇਸ਼ ਇਸ ਦੌਰਾਨ ਯੂ.ਕੇ. ਵਿਖੇ ਰਹਿ ਰਹੀ ਭਾਈ ਗਜਿੰਦਰ ਸਿੰਘ ਦੀ ਇਕਲੌਤੀ ਬੇਟੀ ਬੀਬੀ ਬਿਕਰਮਜੀਤ ਕੌਰ ਵਲੋਂ ਭੇਜੇ ਸੁਨੇਹੇ ਨੂੰ ਪ੍ਰਿੰਸੀਪਲ ਬੀਬੀ ਜਸਪ੍ਰੀਤ ਕੌਰ ਨੇ ਪੜ੍ਹ ਕੇ ਸੁਣਾਇਆ, ਜਿਸ ਵਿਚ ਉਨ੍ਹਾਂ ਕਿਹਾ ਕਿ ਮੈਂ ਤੇ ਮੇਰਾ ਪਰਿਵਾਰ ਜਥੇਦਾਰ ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ’ਤੇ ਮਾਣ ਮਹਿਸੂਸ ਕਰਦੇ ਹਾਂ। ਇਹ ਠੀਕ ਹੈ ਕਿ ਗਜਿੰਦਰ ਸਿੰਘ ਮੇਰੇ ਪਿਤਾ ਸਨ, ਪਰ ਉਹ ਮੇਰੇ ਅਤੇ ਪਰਿਵਾਰ ਤੋਂ ਪਹਿਲਾਂ ਆਪਣੀ ਕੌਮ ਨੂੰ ਪ੍ਰਣਾਏ ਹੋਏ ਸਨ ਤੇ ਉਨ੍ਹਾਂ ਆਪਣਾ ਸਾਰਾ ਜੀਵਨ ਕੌਮ ਨੂੰ ਸਮਰਪਿਤ ਕੀਤਾ। ਹਾਜ਼ਰ ਸ਼ਖ਼ਸੀਅਤਾਂ ਤੇ ਸ਼੍ਰੋਮਣੀ ਕਮੇਟੀ ਅਧਿਕਾਰੀ ਇਸ ਮੌਕੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਓ.ਐਸ.ਡੀ. ਸਤਬੀਰ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਸਤਿੰਦਰ ਸਿੰਘ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ ਤੋਂ ਇਲਾਵਾ ਭਾਈ ਗਜਿੰਦਰ ਸਿੰਘ ਦੇ ਭਰਾ ਦਰਸ਼ਨ ਸਿੰਘ, ਭਾਬੀ ਤੇਜਿੰਦਰ ਕੌਰ, ਤੇਜਿੰਦਰਪਾਲ ਸਿੰਘ, ਭਾਈ ਕੰਵਰਪਾਲ ਸਿੰਘ ਬਿੱਟੂ, ਸ਼ਹੀਦ ਭਾਈ ਗੁਰਦੇਵ ਸਿੰਘ ਦੀ ਪਤਨੀ ਬੀਬੀ ਬਲਵਿੰਦਰ ਕੌਰ, ਭਰਾ ਸਰਦੂਲ ਸਿੰਘ, ਭਜਨ ਸਿੰਘ, ਬੀਬੀ ਬਲਜੀਤ ਕੌਰ, ਹਰਜਿੰਦਰ ਸਿੰਘ ਰਾਜਾ ਸਰਪੰਚ, ਦਇਆਲ ਸਿੰਘ,ਪਰਮਜੀਤ ਸਿੰਘ ਮੰਡ, ਸਰਬਜੀਤ ਸਿੰਘ ਘੁਮਾਣ, ਭਾਈ ਕੁਲਬੀਰ ਸਿੰਘ ਬੜਾ ਪਿੰਡ, ਪ੍ਰੋਫ਼ੈਸਰ ਜਗਮੋਹਣ ਸਿੰਘ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਮੋਹਕਮ ਸਿੰਘ, ਬੀਬੀ ਜਸਪ੍ਰੀਤ ਕੌਰ, ਪ੍ਰਿੰ: ਯਸ਼ਪ੍ਰੀਤ ਕੌਰ, ਪਰਮਜੀਤ ਸਿੰਘ ਪਤਵਾਲੀਆ, ਦਪਿੰਦਰ ਸਿੰਘ, ਪਰਮਜੀਤ ਸਿੰਘ ਗਾਜ਼ੀ, ਸਾਬਕਾ ਸਕੱਤਰ ਦਲਮੇਘ ਸਿੰਘ, ਜਸਵੀਰ ਸਿੰਘ ਖੰਡੂਰ, ਪਰਮਜੀਤ ਸਿੰਘ ਟਾਂਡਾ, ਬਲਰਾਜ ਸਿੰਘ ਆਸਟਰੇਲਆ ਤੇ ਭਾਈ ਜਗਦੇਵ ਸਿੰਘ ਸਮੇਤ ਹੋਰ ਸੰਗਤਾਂ ਮੌਜੂਦ ਸਨ।
ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਭਾਈ ਗਜਿੰਦਰ ਸਿੰਘ ਤੇ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ
ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਪਰੀਮ ਕੋਰਟ ਦੇ ਜਸਟਿਸ ਸਵ: ਕੁਲਦੀਪ ਸਿੰਘ ਪਤਵਾਲੀਆ, ਅਕਾਲ ਤਖਤ ਸਾਹਿਬ ਵਲੋਂ ਜਲਾਵਤਨ ਸਿੱਖ ਯੋਧੇ ਦੇ ਖਿਤਾਬ ਨਾਲ ਸਨਮਾਨਤ ਦਲ ਖ਼ਾਲਸਾ ਦੇ ਬਾਨੀ ਸਵ: ਭਾਈ ਗਜਿੰਦਰ ਸਿੰਘ ਹਾਈਜੈਕਰ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਸ਼ਬਦ ਕੀਰਤਨ ਤੇ ਅਰਦਾਸ ਉਪਰੰਤ ਇਨ੍ਹਾਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਦਾ ਕੀਤੀ।
ਅਜੀਤ ਡੈਸਕ
11-10-2026