11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਚੰਡੀਗੜ੍ਹ ’ਚ ‘ਆਪ’ ਆਗੂਆਂ ਵਲੋਂ ਸੀ.ਜੇ.ਪੀ. ਦੇ ਸਮਰਥਨ ’ਚ ਪੰਜਾਬ ਚੋਣ ਕਮਿਸ਼ਨ ਦੇ ਦਫ਼ਤਰ ਸਾਹਮਣੇ ਪ੍ਰਦਰਸ਼ਨ

ਚੰਡੀਗੜ੍ਹ, 10 ਅਕਤੂਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਪ੍ਰਮੁੱਖ ਸੈਕਟਰ-17 ਵਿਖੇ ਅੱਜ ਪੰਜਾਬ ਚੋਣ ਕਮਿਸ਼ਨ ਦੇ ਦਫ਼ਤਰ ਸਾਹਮਣੇ ‘ਆਪ’ ਪਾਰਟੀ ਪੰਜਾਬ ਦੇ ਪ੍ਰਮੁੱਖ ਆਗੂਆਂ, ਮੰਤਰੀਆਂ ਤੇ ਨੌਜਵਾਨਾਂ ਵਲੋਂ ਸੀ. ਜੇ.

Ad Position 21
No active advertisement
ਅਜੀਤ ਡੈਸਕ 11-10-2026

ਚੰਡੀਗੜ੍ਹ, 10 ਅਕਤੂਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਪ੍ਰਮੁੱਖ ਸੈਕਟਰ-17 ਵਿਖੇ ਅੱਜ ਪੰਜਾਬ ਚੋਣ ਕਮਿਸ਼ਨ ਦੇ ਦਫ਼ਤਰ ਸਾਹਮਣੇ ‘ਆਪ’ ਪਾਰਟੀ ਪੰਜਾਬ ਦੇ ਪ੍ਰਮੁੱਖ ਆਗੂਆਂ, ਮੰਤਰੀਆਂ ਤੇ ਨੌਜਵਾਨਾਂ ਵਲੋਂ ਸੀ.ਜੇ.ਪੀ. ਦੇ ਸਮਰਥਨ ’ਚ ਰੋਹ ਭਰਿਆ ਰੋਸ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਵਲੋਂ ਵੋਟ ਚੋਰੀ ਦੇ ਮੁੱਦੇ ’ਤੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਨੌਜਵਾਨਾਂ ਦੀ ਅਗਵਾਈ ਵਾਲੀ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਪ੍ਰਦਰਸ਼ਨ ਦੇ ਸਮਰਥਨ ਵਿਚ ਮਜ਼ਬੂਤੀ ਨਾਲ ਖੜ੍ਹੀ ਹੋਈ। ਇਸ ਦੌਰਾਨ ਸੀਨੀਅਰ ’ਆਪ’ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਕਈ ਹੋਰ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ‘ਵੋਟ ਚੋਰੋ, ਕੁਰਸੀ ਛੱਡੋ’ ਦੇ ਨਾਅਰੇ ਲਗਾਉਂਦਿਆਂ ‘ਆਪ’ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਨਰਿੰਦਰ ਮੋਦੀ ਦੇਸ਼ ਦੇ ਨੌਜਵਾਨਾਂ ਤੋਂ ਡਰਦੇ ਹਨ ਕਿਉਂਕਿ ਭਾਜਪਾ ਇਮਾਨਦਾਰੀ ਨਾਲ ਚੋਣਾਂ ਨਹੀਂ ਜਿੱਤ ਸਕਦੀ। ਸਿਸੋਦੀਆ ਨੇ ਕਿਹਾ ਕਿ ਮੋਦੀ ਸਰਕਾਰ ਨੌਜਵਾਨਾਂ ਨੂੰ ਜੰਤਰ-ਮੰਤਰ ਪਹੁੰਚਣ ਅਤੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਨ ਤੋਂ ਰੋਕਣ ਲਈ ਪੁਲਿਸ ਤੰਤਰ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਇੱਥੇ ‘ਆਪ’, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੀ.ਜੇ.ਪੀ. ਦੇ ਪ੍ਰਦਰਸ਼ਨ ਦਾ ਸਮਰਥਨ ਕਰਨ ਆਇਆ ਹਾਂ। ਸਾਡੀ ਮੰਗ ਸਪੱਸ਼ਟ ਹੈ ਕਿ ਗਿਆਨੇਸ਼ ਕੁਮਾਰ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਭਾਜਪਾ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਨੌਜਵਾਨ ਅਤੇ ਨਾਗਰਿਕ ਵੋਟ ਚੋਰੀ ਦੇ ਖ਼ਿਲਾਫ਼ ਖੜ੍ਹੇ ਹਨ। ਉਨ੍ਹਾਂ ਨੇ ਵੋਟ ਚੋਰੀ ਖ਼ਿਲਾਫ਼ ਅੰਦੋਲਨ ਦੀ ਜਿੱਤ ਦਾ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਭਾਜਪਾ ਸਰਕਾਰ ਨੇ ਤਾਨਾਸ਼ਾਹੀ ਤਰੀਕੇ ਅਪਣਾਏ ਹਨ ਅਤੇ ਪ੍ਰਦਰਸ਼ਨਕਾਰੀਆਂ ’ਤੇ ਕੀਤੀ ਗਈ ਕਾਰਵਾਈ ਜਮਹੂਰੀ ਆਜ਼ਾਦੀਆਂ ’ਤੇ ਹਮਲਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਸਾਡੇ ਲੋਕਤੰਤਰ ਲਈ ਵੱਡਾ ਖ਼ਤਰਾ ਹੈ। ਇਸ ਮੌਕੇ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ,ਵਿਧਾਇਕਾ ਸਰਬਜੀਤ ਕੌਰ ਮਾਣੂਕੇ, ਮਨਮਿੰਦਰ ਸਿੰਘ ਗਿਆਸਪੁਰਾ,ਚੇਤਨ ਸਿੰਘ ਜੋੜੇਮਾਜਰਾ, ਕੁਲਜੀਤ ਸਿੰਘ ਰੰਧਾਵਾ, ਰਾਜਿੰਦਰ ਪਾਲ ਕੌਰ ਛੀਨਾ, ਨਰਿੰਦਰ ਕੌਰ ਭਰਾਜ, ਸੋਨੀਆ ਮਾਨ, ਲਖਬੀਰ ਸਿੰਘ ਰਾਏ, ਲਾਭ ਸਿੰਘ ਉੱਗੋਕੇ ਆਦਿ ਤੋਂ ਇਲਾਵਾ ‘ਆਪ’ ਖਰੜ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ, ਨਵਜੋਤ,ਪ੍ਰਗਟ ਸਿੰਘ ਕਲੇਰ, ਗਗਨਦੀਪ ਸਿੰਘ ਆਨੰਦ ਤੇ ਹੋਰ ਬਹੁਤ ਸਾਰੇ ਵਰਕਰਾਂ ਨੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਬੈਰੀਕੇਟ ਲਗਾ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ, ਜਿਉਂ ਹੀ ‘ਆਪ’ ਆਗੂ, ਮੰਤਰੀ ਤੇ ਵਿਧਾਇਕ ਚੋਣ ਕਮਿਸ਼ਨ ਦੇ ਦਫ਼ਤਰ ਲਈ ਅੱਗੇ ਵਧੇ ਤਾਂ ਉਨ੍ਹਾਂ ਨੂੰ ਰੋਕ ਕੇ ਬੱਸਾਂ ਵਿਚ ਬਿਠਾ ਕੇ 17 ਦੇ ਪੁਲਿਸ ਸਟੇਸ਼ਨ ਲਿਜਾਇਆ ਗਿਆ ਅਤੇ ਬਾਅਦ ਵਿਚ ਰਿਹਾਅ ਕਰ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਅਜ਼ਰਬਾਈਜਾਨ ਦੇ ਨਾਗਰਿਕ ਨੇ ਅਮਰੀਕੀ ਡਾਕ ਵਿਭਾਗ ਨਾਲ 10 ਲੱਖ ਡਾਲਰ ਦੀ ਧੋਖਾਧੜੀ ਦੇ ਦੋਸ਼ ਕਬੂਲੇ ਅਗਲੀ ਖ਼ਬਰ ਡੀ.ਏ. ਦੇ ਬਕਾਏ ਤੇ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸੰਗਰੂਰ ’ਚ ਮਹਾਂ ਰੈਲੀ
Ad Position 24