ਪ੍ਰੇਮ ਸੰਬੰਧਾਂ ਦੇ ਚਲਦਿਆਂ ਪ੍ਰੇਮਿਕਾ ਦਾ ਕਤਲ-ਪੁਲਿਸ ਵਲੋਂ ਮੁਕੱਦਮਾ ਦਰਜ
ਤਪਾ ਮੰਡੀ (ਬਰਨਾਲਾ), 10 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਤਪਾ ਵਿਖੇ ਇਕ ਹੋਟਲ ਦੇ ਕਮਰੇ ਵਿਚ ਪ੍ਰੇਮੀ ਵਲੋਂ ਆਪਣੀ ਹੀ ਪ੍ਰੇਮਿਕਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਵਾਸੀ ਬਦਰਾ ਦੇ ਜਸਬੀਰ ਕੌਰ ਵਾਸੀ ਧਿੰਗੜ ਨਾਲ ਪ੍ਰੇਮ ਸੰਬੰਧ ਸਨ, ਜਿਸ ਨੂੰ ਉਹ ਬੀਤੇ ਦਿਨੀਂ ਆਪਣੇ ਨਾਲ ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਇਕ ਹੋਟਲ ਵਿਚ ਲੈ ਗਿਆ, ਜਿੱਥੇ ਪ੍ਰੇਮਿਕਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਉਪਰੰਤ ਕਮਰੇ ਨੂੰ ਜਿੰਦਰਾ ਲਗਾ ਕੇ ਫ਼ਰਾਰ ਹੋ ਗਿਆ।
ਜ
ਜਸਬੀਰ ਕੌਰ ਦੀ ਪੁਰਾਣੀ ਤਸਵੀਰ।
11-10-2026
ਤਪਾ ਮੰਡੀ (ਬਰਨਾਲਾ), 10 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਤਪਾ ਵਿਖੇ ਇਕ ਹੋਟਲ ਦੇ ਕਮਰੇ ਵਿਚ ਪ੍ਰੇਮੀ ਵਲੋਂ ਆਪਣੀ ਹੀ ਪ੍ਰੇਮਿਕਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਵਾਸੀ ਬਦਰਾ ਦੇ ਜਸਬੀਰ ਕੌਰ ਵਾਸੀ ਧਿੰਗੜ ਨਾਲ ਪ੍ਰੇਮ ਸੰਬੰਧ ਸਨ, ਜਿਸ ਨੂੰ ਉਹ ਬੀਤੇ ਦਿਨੀਂ ਆਪਣੇ ਨਾਲ ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਇਕ ਹੋਟਲ ਵਿਚ ਲੈ ਗਿਆ, ਜਿੱਥੇ ਪ੍ਰੇਮਿਕਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਉਪਰੰਤ ਕਮਰੇ ਨੂੰ ਜਿੰਦਰਾ ਲਗਾ ਕੇ ਫ਼ਰਾਰ ਹੋ ਗਿਆ। ਹੋਟਲ ਮਾਲਕਾਂ ਨੂੰ ਸ਼ੱਕ ਪਿਆ ਤਾਂ ਉਨ੍ਹਾਂ ਨੇ ਕਮਰਾ ਖੋਲ੍ਹ ਕੇ ਦੇਖਿਆ ਤਾਂ ਉਕਤ ਔਰਤ ਦੀ ਲਾਸ਼ ਖ਼ੂਨ ਨਾਲ ਲੱਥ ਪੱਥ ਪਈ ਸੀ। ਉਨ੍ਹਾਂ ਤੁਰੰਤ ਇਸ ਦੀ ਸੂਚਨਾ ਤਪਾ ਪੁਲਿਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਕੋਲ ਮ੍ਰਿਤਕਾ ਦੇ ਪਤੀ ਮੰਗਾ ਸਿੰਘ ਵਾਸੀ ਬਾਜ਼ੀਗਰ ਬਸਤੀ ਤਪਾ ਨੇ ਬਿਆਨ ਕਲਮਬੱਧ ਕਰਵਾਏ ਹਨ ਕਿ ਮੈ ਮਿਹਨਤ ਮਜ਼ਦੂਰੀ ਕਰਦਾ ਹਾਂ ਅਤੇ ਮੇਰਾ ਜੱਦੀ ਪਿੰਡ ਬਦਰਾ ਹੈ ਤੇ ਲੰਬੇ ਸਮੇਂ ਤੋਂ ਤਪਾ ਸ਼ਹਿਰ ਵਿਖੇ ਬਾਜ਼ੀਗਰ ਬਸਤੀ ’ਚ ਰਹਿ ਰਿਹਾ ਹਾਂ। ਉਸ ਨੇ ਦੱਸਿਆ ਕਿ ਪਿੰਡ ਬਦਰਾ ਵਿਖੇ ਸਾਡੇ ਘਰ ਦਾ ਗੁਆਂਢੀ ਅਮਨਦੀਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਬਦਰਾ ਮੇਰੀ ਘਰਵਾਲੀ ਜਸਵੀਰ ਕੌਰ ਪਰ ਮਾੜੀ ਨਜ਼ਰ ਰੱਖਦਾ ਸੀ। ਪੁਲਿਸ ਨੇ ਅਮਨਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।