10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਿਜੀਲੈਂਸ ਵਲੋਂ ਏ.ਐਸ.ਆਈ. 80,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ

ਫ਼ਰੀਦਕੋਟ, 10 ਅਕਤੂਬਰ (ਸਟਾਫ਼ ਰਿਪੋਰਟਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਬਖ਼ਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਘੁਗਿਆਣਾ ਦੇ ਇਕ ਵਸਨੀਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-10-2026
ਫ਼ਰੀਦਕੋਟ, 10 ਅਕਤੂਬਰ (ਸਟਾਫ਼ ਰਿਪੋਰਟਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਬਖ਼ਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਘੁਗਿਆਣਾ ਦੇ ਇਕ ਵਸਨੀਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਏ.ਐਸ.ਆਈ. ਗੁਰਬਖਸ਼ ਸਿੰਘ ਸ਼ਿਕਾਇਤਕਰਤਾ ਵਿਰੁੱਧ ਦਰਜ ਕੇਸ ਨੂੰ ਰੱਦ ਕਰਨ ਬਦਲੇ ਪਹਿਲਾਂ ਹੀ 40,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ ਤੇ ਉਸ ਤੋਂ ਹੋਰ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਨੇ ਜਾਲ ਵਿਛਾਇਆ, ਜਿਸ ਦੌਰਾਨ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 80,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫ਼ਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਾਕਿ ਨੇ ਪ੍ਰਮਾਣੂ ਸਮੱਗਰੀ ਦੀ ਸੁਰੱਖਿਆ ਲਈ ਮਜ਼ਬੂਤ ਢਾਂਚਾ ਤਿਆਰ ਕੀਤਾ-ਆਈ.ਏ.ਈ.ਏ. ਅਗਲੀ ਖ਼ਬਰ ਪ੍ਰੇਮ ਸੰਬੰਧਾਂ ਦੇ ਚਲਦਿਆਂ ਪ੍ਰੇਮਿਕਾ ਦਾ ਕਤਲ-ਪੁਲਿਸ ਵਲੋਂ ਮੁਕੱਦਮਾ ਦਰਜ
Ad Position 24