10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਖ਼ਾਲਸਾਈ ਜਾਹੋ ਜਲਾਲ ਨਾਲ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

ਅੰਮਿ੍ਤਸਰ, 10 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਅੱਜ ਅਰਦਾਸ ਅਤੇ ਹੁਕਮਨਾਮੇ ਮਗਰੋਂ ਸਮਾਪਤ ਹੋ ਗਈ। ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ’ਚ ਸਜਾਏ ਗਏ ਅਲੌਕਿਕ ਨਗਰ ਕੀਰਤਨ ਮਗਰੋਂ ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤ ਲਈ ਬੰਦ ਕਰ ਦਿੱਤੇ ਗਏ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪੰਥਕ ਰਵਾਇਤਾਂ ਮੁਤਾਬਕ ਸੁੱਖ-ਆਸਨ ਹਾਲ ਵਿਖੇ ਸੁਸ਼ੋਭਿਤ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 11-10-2026
ਅੰਮਿ੍ਤਸਰ, 10 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਅੱਜ ਅਰਦਾਸ ਅਤੇ ਹੁਕਮਨਾਮੇ ਮਗਰੋਂ ਸਮਾਪਤ ਹੋ ਗਈ। ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ’ਚ ਸਜਾਏ ਗਏ ਅਲੌਕਿਕ ਨਗਰ ਕੀਰਤਨ ਮਗਰੋਂ ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤ ਲਈ ਬੰਦ ਕਰ ਦਿੱਤੇ ਗਏ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪੰਥਕ ਰਵਾਇਤਾਂ ਮੁਤਾਬਕ ਸੁੱਖ-ਆਸਨ ਹਾਲ ਵਿਖੇ ਸੁਸ਼ੋਭਿਤ ਕੀਤੇ ਗਏ। ਸਮਾਪਤੀ ਸਮਾਗਮ ਦੌਰਾਨ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ, ਸੀ.ਈ.ਓ. ਸੇਵਾ ਸਿੰਘ ਸਮੇਤ 5000 ਤੋਂ ਵਧੇਰੇ ਸ਼ਰਧਾਲੂਆਂ ਨੇ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਦਿਆਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਇਸ ਦੌਰਾਨ 12:05 ਵਜੇ ਸਮਾਪਤੀ ਦੀ ਅਰਦਾਸ ਕੀਤੀ ਗਈ। ਗੁਰਦੁਆਰਾ ਸਾਹਿਬ ਤੋਂ ਸੁੱਖ-ਆਸਣ ਹਾਲ ਤੱਕ ਸਜਾਏ ਨਗਰ ਕੀਰਤਨ ਦੌਰਾਨ ਸੰਗਤ ਵਲੋਂ ਜੈਕਾਰਿਆਂ ਨਾਲ ਵਾਦੀਆਂ ਗੂੰਜ ਉੱਠੀਆਂ। ਫੁੱਲਾਂ ਦੀ ਵਰਖਾ ਅਤੇ ਗੜ੍ਹਵਾਲ ਸਕਾਊਟਸ ਤੇ ਪੰਜਾਬ ਬੈਂਡ ਗਰੁੱਪ ਦੇ ਮੈਂਬਰਾਂ ਨੇ ਸੰਗੀਤਕ ਧੁਨਾਂ ਵਜਾ ਕੇ ਮਾਹੌਲ ਨੂੰ ਹੋਰ ਵੀ ਸੁਹਾਵਣਾ ਬਣਾ ਦਿੱਤਾ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸੁੱਖ-ਆਸਣ ਅਸਥਾਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ਰਧਾ ਸਹਿਤ ਸੁਸ਼ੋਭਿਤ ਕੀਤਾ ਗਿਆ। ਇਸ ਵਾਰ ਵੀ ਭਾਰਤੀ ਫ਼ੌਜ ਦੀ ‘418 ਇੰਡੀਪੈਂਡੈਂਟ ਇੰਜੀਨੀਅਰਿੰਗ ਕੋਰ’ ਟੀਮ ਦੇ ਮੈਂਬਰਾਂ ਨੇ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਦਿੱਤੀਆਂ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਇਸ ਸਾਲ ਦੀ ਯਾਤਰਾ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੀ ਸੰਗਤ, ਭਾਰਤੀ ਫ਼ੌਜ, ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਇਸ ਮੌਕੇ ਟਰੱਸਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਤੇ ਮੈਨੇਜਰ ਸੇਵਾ ਸਿੰਘ ਨੇ ਸੰਗਤ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਸ਼ਰਧਾਲੂਆਂ ਦੇ ਅਨੁਸ਼ਾਸਨ ਅਤੇ ਸਹਿਯੋਗ ਕਾਰਨ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਚੱਲ ਸਕੇ। ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਲਈ ਭਾਰਤ ਸਮੇਤ ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚੇ। ਇਨ੍ਹਾਂ ਵਿਚ ਅਮਰੀਕਾ, ਬ੍ਰਿਟੇਨ, ਕੈਨੇਡਾ, ਯੂਰਪ, ਮਲੇਸ਼ੀਆ, ਥਾਈਲੈਂਡ, ਸਿੰਗਾਪੁਰ ਅਤੇ ਦੁਬਈ ਸਮੇਤ ਕਈ ਦੇਸ਼ਾਂ ਦੇ ਸ਼ਰਧਾਲੂ ਸ਼ਾਮਿਲ ਸਨ। ਸਮਾਗਮ ਦੀ ਖਾਸ ਗੱਲ ਇਹ ਰਹੀ ਕਿ ਪਾਕਿਸਤਾਨ ਤੋਂ ਆਏ 48 ਸ਼ਰਧਾਲੂਆਂ ਦੇ ਜਥੇ ਨੇ ਵੀ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਕੇ ਕਿਵਾੜ ਬੰਦ ਸਮਾਗਮ ਵਿਚ ਸ਼ਮੂਲੀਅਤ ਕੀਤੀ। ਸੇਵਾ ਸਿੰਘ ਨੇ ਦੱਸਿਆ ਕਿ ਅੱਜ ਲਗਭਗ 5 ਹਜ਼ਾਰ ਸ਼ਰਧਾਲੂਆਂ ਨੇ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤਰ੍ਹਾਂ ਸ੍ਰੀ ਹੇਮਕੁੰਟ ਸਾਹਿਬ ਦੀ ਇਸ ਸਾਲ ਦੀ ਯਾਤਰਾ ਸ਼ਰਧਾ, ਸੇਵਾ ਅਤੇ ਸੰਗਤ ਦੇ ਸਹਿਯੋਗ ਨਾਲ ਸੰਪੰਨ ਹੋ ਗਈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਆਰੰਭੀ ਅਰਦਾਸ ਮੁਹਿੰਮ ਤਹਿਤ ਜਥੇ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦ... ਅਗਲੀ ਖ਼ਬਰ ਤੇਜ਼ ਹਨੇਰੀ ਦੇ ਚਲਦਿਆਂ ਦਰੱਖ਼ਤ ਡਿੱਗਣ ਕਾਰਨ ਸੈਂਕੜੇ ਘਰਾਂ ਦੀ ਬਿਜਲੀ ਪ੍ਰਭਾਵਿਤ
Ad Position 24