10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਗੁਰਦੁਆਰਾ ਬੰਗਲਾ ਸਾਹਿਬ ਦੇ ਅੰਦਰ ਜੁੱਤੇ ਪਹਿਨੇ ਪੁਲਿਸ ਮੁਲਾਜ਼ਮਾਂ ਦੀ ਵਾਇਰਲ ਵੀਡੀਓ ਮਾਮਲੇ ’ਚ ਦਿੱਲੀ ਪੁਲਿਸ ਕਰੇਗੀ ਕਾਨੂੰਨੀ ਕਾਰਵਾਈ

ਨਵੀਂ ਦਿੱਲੀ, 10 ਅਕਤੂਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 11-10-2026
ਨਵੀਂ ਦਿੱਲੀ, 10 ਅਕਤੂਬਰ (ਪੀ. ਟੀ. ਆਈ.)-ਦਿੱਲੀ ਪੁਲਿਸ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਉਸ ਵੀਡੀਓ ਦੇ ਸੰਬੰਧ ਵਿਚ ਕਾਨੂੰਨੀ ਕਾਰਵਾਈ ਸ਼ੁਰੂ ਕਰੇਗੀ, ਜਿਸ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਵਿਰੁੱਧ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ ਦੇ ਅੰਦਰ ਜੁੱਤੇ ਪਹਿਨੇ ਹੋਏ ਦਿਖਾਇਆ ਗਿਆ ਹੈ।ਡਿਪਟੀ ਕਮਿਸ਼ਨਰ ਆਫ਼ ਪੁਲਿਸ (ਨਵੀਂ ਦਿੱਲੀ) ਸਚਿਨ ਸ਼ਰਮਾ ਨੇ ‘ਐਕਸ’ ’ਤੇ ਪੁਲਿਸ ਦੇ ਅਧਿਕਾਰਤ ਹੈਂਡਲ ’ਤੇ ਇਕ ਪੋਸਟ ਵਿਚ ਕਿਹਾ ਕਿ ਵੀਡੀਓ ਵਿਚ ਦਿਖਾਈ ਦੇਣ ਵਾਲੇ ਮੁਲਾਜ਼ਮ ਉਸ ਆਮ ਰਸਤੇ ਤੋਂ ਲੰਘ ਰਹੇ ਸਨ, ਜਿਸ ਦੀ ਵਰਤੋਂ ਸ਼ਰਧਾਲੂ ਉਸ ਥਾਂ ਤੱਕ ਪਹੁੰਚਣ ਲਈ ਕਰਦੇ ਹਨ, ਜਿਥੇ ਉਹ ਗੁਰਦੁਆਰੇ ਵਿੱਚ ਦਾਖਲ ਹੋਣ ਤੋਂ ਪਹਿਲਾਂ ਆਪਣੇ ਜੁੱਤੇ ਉਤਾਰਦੇ ਹਨ।ਸ਼ਰਮਾ ਨੇ ਕਿਹਾ ਕਿ ਇਹ ਵੀਡੀਓ ਜਾਣਬੁੱਝ ਕੇ ਅਤੇ ਬਦਨੀਤੀ ਨਾਲ ਫੈਲਾਈ ਗਈ ਹੈ ਤਾਂ ਜੋ ਇਕ ਸਤਿਕਾਰਤ ਧਾਰਮਿਕ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਸਕੇ ਅਤੇ ਇਹ ਧਾਰਮਿਕ ਸਦਭਾਵਨਾ ਲਈ ਨੁਕਸਾਨਦੇਹ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ’ਚ ਪੁਲਿਸ ਨੇ ਗੁਰੂ ਘਰ ਦੀ ਪਵਿੱਤਰਤਾ ਦੀ ਕੀਤੀ ਉਲੰਘਣਾ-ਸੰਧਵਾਂ ਅਗਲੀ ਖ਼ਬਰ ਪੰਜਾਬ ’ਚ ‘ਆਪ’ ਐੱਸ.ਆਈ.ਆਰ ਖ਼ੁਦ ਕਰਵਾ ਰਹੀ ਹੈ ਤਾਂ ਧਰਨਾ ਕਿਸ ਦੇ ਖ਼ਿਲਾਫ਼-ਕੇਵਲ ਸਿੰਘ ਢਿੱਲੋਂ
Ad Position 24