12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕੇਸਰੀ ਪਹਿਰਾਵੇ ਵਾਲੇ ਸਮੂਹਾਂ ਵੱਲੋਂ ਖੁੱਲ੍ਹੇਆਮ ਹਿੰਸਾ ਦਾ ਪ੍ਰਦਰਸ਼ਨ

ਨਵੀਂ ਦਿੱਲੀ, 11 ਅਕਤੂਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 12-10-2026
ਨਵੀਂ ਦਿੱਲੀ, 11 ਅਕਤੂਬਰ (ਪੀ.ਟੀ.ਆਈ.)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ’ਤੇ ਕੇਸਰੀ ਪਹਿਰਾਵੇ ਵਾਲੇ ਸਮੂਹਾਂ ਵੱਲੋਂ ਹਮਲਾ ਕੀਤੇ ਜਾਣ ਦੇ ਇਕ ਦਿਨ ਬਾਅਦ ਐਤਵਾਰ ਨੂੰ ਵੀ ਡੰਡੇ ਫੜ ਕੇ ਕੁੱਝ ਵਿਅਕਤੀ ਮੱਧ ਦਿੱਲੀ ਵਿਚ ਘੁੰਮਦੇ ਤੇ ਪ੍ਰਦਰਸ਼ਨਕਾਰੀਆਂ ਨੂੰ ਧਮਕਾਉਂਦੇ ਦੇਖੇ ਗਏ। ਭਾਵੇਂ ਕਿ ਸ਼ਨੀਵਾਰ ਦੀ ਹਿੰਸਾ ਦੇ ਸਬੰਧ ’ਚ ਚਾਰ ਕਥਿਤ ਹਮਲਾਵਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਸੀ। ਕੇਸਰੀ ਰੰਗ ਦੇ ਪਰਨੇ ਪਹਿਨੇ ਤੇ ਧਾਰਮਿਕ ਨਾਅਰੇ ਲਗਾਉਂਦੇ ਵਿਅਕਤੀਆਂ ਦੇ ਸਮੂਹ ਪ੍ਰਦਰਸ਼ਨ ਵਾਲੀਆਂ ਥਾਵਾਂ ’ਤੇ ਘੁੰਮਦੇ, ਪ੍ਰਦਰਸ਼ਨਕਾਰੀਆਂ ਨੂੰ ਧਮਕਾਉਂਦੇ ਤੇ ਚੋਣ ਕਮਿਸ਼ਨ ਵਿਰੁੱਧ ਪ੍ਰਦਰਸ਼ਨ ਕਰਨ ਵਾਲਿਆਂ ਖਿਲਾਫ ਹਿੰਸਾ ਦੀ ਖੁੱਲ੍ਹੇਆਮ ਵਰਤੋਂ ਦੇਖੇ ਗਏ ਸਨ। ਇਨ੍ਹਾਂ ਵਿਅਕਤੀਆਂ ਨੂੰ ਇਹ ਦਾਅਵਾ ਕਰਦੇ ਸੁਣਿਆ ਜਾ ਸਕਦਾ ਸੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਥਨ ’ਚ ਬਾਹਰ ਆਏ ਹਨ ਤੇ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਪਰਵਾਹ ਨਹੀਂ ਕਿ ਪੁਲਿਸ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਵੇ। ਕੇਸਰੀ ਪਰਨੇ ਪਹਿਨੇ ਵਿਅਕਤੀਆਂ ਦੇ ਸਮੂਹਾਂ ਨੂੰ ‘ਦਿੱਲੀ ਪੁਲਿਸ ਲਾਠੀ ਚਲਾਓ, ਅਸੀਂ ਤੁਹਾਡੇ ਨਾਲ ਹਾਂ’ ਦੇ ਨਾਅਰੇ ਲਗਾਉਂਦੇ ਵੀ ਦੇਖਿਆ ਗਿਆ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪਾਬੰਦੀਸ਼ੁਦਾ ਹੁਕਮ ਲਾਗੂ ਹੋਣ ਦੇ ਬਾਵਜੂਦ ਇਹ ਸਮੂਹ ਘੁੰਮਦੇ ਰਹੇ। ਵਿਰੋਧ-ਪ੍ਰਦਰਸ਼ਨਾਂ ’ਤੇ ਸੁਪਰੀਮ ਕੋਰਟ ਦੇ ਨਿਰਦੇਸ਼ ‘ਨਿਆਂ ਵਿਵਸਥਾ’ ’ਚ ਲੋਕਾਂ ਦਾ ਭਰੋਸਾ ਬਹਾਲ ਕਰਦੇ ਹਨ- ਸਿੱਬਲ ਨਵੀਂ ਦਿੱਲੀ, 11 ਅਕਤੂਬਰ (ਏਜੰਸੀ)- ਰਾਜ ਸਭਾ ਸੰਸਦ ਮੈਂਬਰ ਤੇ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਦਿੱਲੀ ’ਚ ਵਿਰੋਧ ਪ੍ਰਦਰਸ਼ਨਾਂ ’ਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਆਦੇਸ਼ ਨਾਲ ਦੇਸ਼ ਦੀ ਨਿਆਂ ਵਿਵਸਥਾ ’ਚ ਲੋਕਾਂ ਤੇ ਪੇਸ਼ੇਵਰਾਂ ਦਾ ਭਰੋਸਾ ਮੁੜ ਤੋਂ ਕਾਇਮ ਹੋਇਆ ਹੈ। ਸਿੱਬਲ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਬਹੁਤ ਧੰਨਵਾਦੀ ਹਾਂ ਕਿ ਉਸ ਨੇ ਅਜਿਹਾ ਆਦੇਸ਼ ਦਿੱਤਾ ਜਿਸ ਨਾਲ ਭਾਰਤੀ ਲੋਕਾਂ ਤੇ ਪੇਸ਼ੇਵਰਾਂ ਦਾ ਦੇਸ਼ ਦੀ ਨਿਆਂ ਵਿਵਸਥਾ ’ਚ ਭਰੋਸਾ ਮੁੜ ਤੋਂ ਬਹਾਲ ਹੋਇਆ ਹੈ। ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਸ਼ਾਂਤੀਪੂਰਨ ਤਰੀਕੇ ਨਾਲ ਇਕੱਠੇ ਹੋਣ ਵਾਲੇ ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ ’ਚ ਨਾ ਲਿਆ ਜਾਵੇ। ਨਾਲ ਹੀ ਕੇਂਦਰ ਨੂੰ ਕਿਹਾ ਕਿ ਉਹ ਇਹ ਯਕੀਨੀ ਕਰੇ ਕਿ ਦਿੱਲੀ ਮੈਟਰੋ ਦੀਆਂ ਸੇਵਾਵਾਂ ਆਮ ਸਮਾਂ-ਸਾਰਨੀ ਅਨੁਸਾਰ ਚੱਲਣ ਤੇ ਇੰਟਰਨੈਟ ਸੇਵਾਵਾਂ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿਣ ਅਤੇ ਵਕੀਲਾਂ, ਪੱਤਰਕਾਰਾਂ ਤੇ ਹੋਰ ਪੇਸ਼ੇਵਰਾਂ ਦੇ ਕੰਮਾਂ ’ਚ ਅੜਿੱਕਾ ਨਾ ਪਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮੈਡ ਸੰਧੂ ਹੱਤਿਆ ਮਾਮਲੇ ’ਚ ਗੁਜਰਾਤ ਤੋਂ ਤਿੰਨ ਹੋਰ ਗ੍ਰਿਫ਼ਤਾਰ ਅਗਲੀ ਖ਼ਬਰ ਟਰੰਪ ਵਲੋਂ ਯੂਕਰੇਨ ’ਚ ਨਵੇਂ ਰਾਸ਼ਟਰਪਤੀ ਦੀ ਵਕਾਲਤ-ਯੂਕਰੇਨੀ ਡਰੋਨਾਂ ਨੇ ਰੂਸ ਦੇ ਡਾਟਾ ਸੈਂਟਰ ਨੂੰ ਬਣਾਇਆ ਨਿਸ਼ਾਨਾ
Ad Position 24