ਸਪੀਕਰ ਸੰਧਵਾਂ ਵਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਦੀ ਨਿਖੇਧੀ
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕਾਕਰੋਚ ਜਨਤਾ ਪਾਰਟੀ ਵਲੋਂ ਵੋਟ ਚੋਰੀ ਖ਼ਿਲਾਫ ਦਿੱਲੀ ਦੇ ਜੰਤਰ-ਮੰਤਰ ਵਿਖੇ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਕਾਰਵਾਈ ਤੋਂ ਬਚਣ ਲਈ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਰਨ ਲਈ । ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਭੰਗ ਕਰਦੇ ਹੋਏ ਦਿੱਲੀ ਪੁਲਿਸ ਦੇ ਮੁਲਾਜ਼ਮ ਜੁੱਤੀਆਂ ਪਾ ਕੇ ਅਤੇ ਨੰਗੇ ਸਿਰ ਗੁਰੂ ਘਰ ਦੇ ਅੰਦਰ ਦਾਖ਼ਲ ਹੋਏ, ਜਿਸ ਦੀ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਅਜੀਤ ਡੈਸਕ
12-10-2026