ਪ੍ਰਦਰਸ਼ਨਾਂ ਦੌਰਾਨ ਗੁਰਧਾਮਾਂ ਅੰਦਰ ਪੁਲਿਸ ਦੇ ਦਾਖਲੇ ’ ਤੇ ਲੱਗੇ ਰੋਕ - ਸਰਨਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੀਤੀ ਅਪੀਲ
ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਾਰੇ ਸੂਬਿਆਂ ਦੇ ਪੁਲਿਸ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਪਸ਼ਟ ਹਦਾਇਤਾਂ ਜਾਰੀ ਕਰਨ ਕਿ ਪੁਲਿਸ ਤੇ ਸੁਰੱਖਿਆ ਮੁਲਾਜ਼ਮ, ਪ੍ਰਦਰਸ਼ਨਕਾਰੀਆਂ ਦਾ ਪਿੱਛਾ ਕਰਦੇ ਹੋਏ ਕਿਸੀ ਵੀ ਗੁਰਧਾਮਾਂ ਅੰਦਰ ਦਾਖਲ ਨਾ ਹੋਣ। ਇਹ ਹਦਾਇਤਾਂ ਸਥਾਨਕ ਤੇ ਇਤਿਹਾਸਕ ਗੁਰਧਾਮਾਂ ਸਬੰਧੀ ਜਾਰੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਾਰੇ ਸੂਬਿਆਂ ਦੇ ਪੁਲਿਸ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਪਸ਼ਟ ਹਦਾਇਤਾਂ ਜਾਰੀ ਕਰਨ ਕਿ ਪੁਲਿਸ ਤੇ ਸੁਰੱਖਿਆ ਮੁਲਾਜ਼ਮ, ਪ੍ਰਦਰਸ਼ਨਕਾਰੀਆਂ ਦਾ ਪਿੱਛਾ ਕਰਦੇ ਹੋਏ ਕਿਸੀ ਵੀ ਗੁਰਧਾਮਾਂ ਅੰਦਰ ਦਾਖਲ ਨਾ ਹੋਣ। ਇਹ ਹਦਾਇਤਾਂ ਸਥਾਨਕ ਤੇ ਇਤਿਹਾਸਕ ਗੁਰਧਾਮਾਂ ਸਬੰਧੀ ਜਾਰੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਬੀਤੇ ਕਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਾਪਰੀਆਂ ਘਟਨਾਵਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਸਰਨਾ ਨੇ ਕਿਹਾ ਕਿ ਗੁਰਦੁਆਰਿਆਂ ਦੀ ਲੰਬੀ ਪਰੰਪਰਾ ਰਹੀ ਹੈ ਕਿ ਉਹ ਸਿਆਸੀ ਸੰਬੰਧਾਂ ਤੋਂ ਉਪਰ ਉੱਠ ਕੇ ਦੁਖੀ ਲੋਕਾਂ ਨੂੰ ਆਸਰਾ, ਲੰਗਰ ਅਤੇ ਸਹਾਇਤਾ ਦਿੰਦੇ ਹਨ। ਸਰਨਾ ਨੇ ਕਿਹਾ ਕਿ ਗੁਰਦੁਆਰਾ ਸ਼ਰਨ ਤੇ ਸੇਵਾ ਦਾ ਅਸਥਾਨ ਹੈ, ਇਸ ਕਰਕੇ ਇਸ ਦੀ ਪਵਿੱਤਰਤਾ ਦਾ ਸਤਿਕਾਰ ਹਰ ਸਰਕਾਰ ਅਤੇ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਨੂੰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਤੇ ਸੂਬਿਆਂ ਦੇ ਪੁਲਿਸ ਮੁਖੀਆਂ ਨੂੰ ਧਾਰਮਿਕ ਸਥਾਨਾਂ ਨਾਲ ਸਬੰਧਿਤ ਸਥਿਤੀਆਂ ਨੂੰ ਸੰਭਾਲਣ ਲਈ ਸਪਸ਼ਟ ਪ੍ਰੋਟੋਕਾਲ ਤੈਅ ਕਰਨੇ ਚਾਹੀਦੇ ਹਨ। ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿਣਾ ਚਾਹੀਦਾ ਹੈ ਅਤੇ ਪਵਿੱਤਰ ਅਸਥਾਨਾਂ ’ਤੇ ਤਾਕਤ ਦੀ ਵਰਤੋਂ ਕਰਨ ਦੀ ਬਜਾਏ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਤਾਲਮੇਲ ਕਰਨਾ ਚਾਹੀਦਾ ਹੈ।