ਭਾਰਤ ਪਹੁੰਚੇ ਪਾਕਿ ਸਿੱਖ ਜਥੇ ਨੇ ਕੀਤੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ
ਅੰਮ੍ਰਿਤਸਰ, 11 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤੋਂ ਜਥਾ ਲੀਡਰਾਂ ਪਪਿੰਦਰ ਸਿੰਘ ਵਡੇਰਾ ਤੇ ਪ੍ਰੀਤਮ ਸਿੰਘ ਦੀ ਅਗਵਾਈ ’ਚ ਭਾਰਤ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੇ ਪਾਕਿ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ। ਵਿਸ਼ੇਸ਼ ਸੁਰੱਖਿਆ ਪ੍ਰਬੰਧਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਪਹੁੰਚੇ ਪਾਕਿ ਜਥੇ ਨੇ ਦਰਸ਼ਨਾਂ ਉਪਰੰਤ ਭਾਰੀ ਖ਼ੁਸ਼ੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤ ਲਈ ਬੰਦ ਕੀਤੇ ਜਾਣ ਤੋਂ ਐਨ ਪਹਿਲਾਂ ਉਨ੍ਹਾਂ ਨੇ ਅਸਥਾਨ ਦੇ ਦਰਸ਼ਨ ਕੀਤੇ।
ਅੰਮ੍ਰਿਤਸਰ, 11 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤੋਂ ਜਥਾ ਲੀਡਰਾਂ ਪਪਿੰਦਰ ਸਿੰਘ ਵਡੇਰਾ ਤੇ ਪ੍ਰੀਤਮ ਸਿੰਘ ਦੀ ਅਗਵਾਈ ’ਚ ਭਾਰਤ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੇ ਪਾਕਿ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ। ਵਿਸ਼ੇਸ਼ ਸੁਰੱਖਿਆ ਪ੍ਰਬੰਧਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਪਹੁੰਚੇ ਪਾਕਿ ਜਥੇ ਨੇ ਦਰਸ਼ਨਾਂ ਉਪਰੰਤ ਭਾਰੀ ਖ਼ੁਸ਼ੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤ ਲਈ ਬੰਦ ਕੀਤੇ ਜਾਣ ਤੋਂ ਐਨ ਪਹਿਲਾਂ ਉਨ੍ਹਾਂ ਨੇ ਅਸਥਾਨ ਦੇ ਦਰਸ਼ਨ ਕੀਤੇ। ਕਿਵਾੜ ਬੰਦ ਸਮਾਗਮ ’ਚ ਸ਼ਮੂਲੀਅਤ ਉਪਰੰਤ ਗੁਰਦੁਆਰਾ ਗੋਬਿੰਦ ਘਾਟ ਤੋਂ ‘ਅਜੀਤ’ ਨਾਲ ਗੱਲਬਾਤ ਕਰਦਿਆਂ ਪਪਿੰਦਰ ਸਿੰਘ ਨੇ ਦੱਸਿਆ ਕਿ ਪਾਕਿ ਸਿੱਖ ਜਥੇ ਨੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦਾ ਵੀ ਆਨੰਦ ਮਾਣਿਆ। ਪਪਿੰਦਰ ਸਿੰਘ ਨੇ ਦੱਸਿਆ ਕਿ ਰਿਸ਼ੀਕੇਸ਼ ਵਿਖੇ ਗੁਰਦੁਆਰਾ ਸਾਹਿਬ ’ਚ ਇਕ ਦਿਨ ਲਈ ਰੁਕਣ ਤੋਂ ਬਾਅਦ ਜਥਾ ਦਿੱਲੀ ਲਈ ਰਵਾਨਾ ਹੋਵੇਗਾ ਤੇ ਉੱਥੋਂ ਬੱਸਾਂ ਰਾਹੀਂ ਯਾਤਰੂ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ।