12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਔਰਤਾਂ ਦੇ ਹੱਕਾਂ ਦੀ ਗੱਲ ਕਰਨ ਵਾਲੀ ਕਾਂਗਰਸ ਆਪਣੇ ਸੰਸਦ ਮੈਂਬਰ ਦੇ ਮਾਮਲੇ ’ਚ ਚੁੱਪ ਕਿਉਂ ?-ਬੀਬਾ ਜੈ ਇੰਦਰ ਕੌਰ

ਚੰਡੀਗੜ੍ਹ, 11 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਔਰਤਾਂ ਦੀ ਸੁਰੱਖਿਆ ਅਤੇ ਹੱਕਾਂ ਦੇ ਮੁੱਦੇ ’ਤੇ ਕਾਂਗਰਸ ਨੂੰ ਘੇਰਦਿਆਂ ਪੰਜਾਬ ਭਾਜਪਾ ਮਹਿਲਾ ਮੋਰਚੇ ਨੇ ਅੱਜ ਚੰਡੀਗੜ੍ਹ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ । ਜੇ.

Ad Position 21
No active advertisement
ਅਜੀਤ ਡੈਸਕ 12-10-2026
ਚੰਡੀਗੜ੍ਹ, 11 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਔਰਤਾਂ ਦੀ ਸੁਰੱਖਿਆ ਅਤੇ ਹੱਕਾਂ ਦੇ ਮੁੱਦੇ ’ਤੇ ਕਾਂਗਰਸ ਨੂੰ ਘੇਰਦਿਆਂ ਪੰਜਾਬ ਭਾਜਪਾ ਮਹਿਲਾ ਮੋਰਚੇ ਨੇ ਅੱਜ ਚੰਡੀਗੜ੍ਹ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ । ਜੇ.ਐਨ.ਯੂ. ਦੀਆਂ 11 ਵਿਦਿਆਰਥਣਾਂ ਵਲੋਂ ਪ੍ਰੋਫੈਸਰ ਤੇ ਕਾਂਗਰਸੀ ਸੰਸਦ ਮੈਂਬਰ ਅੰਗੋਮਚਾ ਬਿਮੋਲ ਅਕੋਈਜਮ ਵਿਰੁੱਧ ਲਗਾਏ ਗਏ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਮਹਿਲਾ ਮੋਰਚੇ ਦੀ ਸੂਬਾ ਪ੍ਰਧਾਨ ਬੀਬਾ ਜੈ ਇੰਦਰ ਕੌਰ ਦੀ ਅਗਵਾਈ ਹੇਠ ਸੈਕਟਰ-37 ਵਿਚ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਕਾਰਕੁਨਾਂ ਨੇ ਕਾਂਗਰਸ ਦੀ ਲੀਡਰਸ਼ਿਪ ਵਿਰੁੱਧ ਨਾਅਰੇਬਾਜ਼ੀ ਕੀਤੀ। ਕਾਂਗਰਸ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕਰ ਰਹੀਆਂ ਮਹਿਲਾ ਕਾਰਕੁਨਾਂ ਨੂੰ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕ ਦਿੱਤਾ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਤਕਰਾਰ ਹੋਈ ਅਤੇ ਜੈ ਇੰਦਰ ਕੌਰ ਸਮੇਤ ਕਈ ਮਹਿਲਾ ਕਾਰਕੁਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਅਰਜੁਨ ਖੜਗੇ ਔਰਤਾਂ ਦੇ ਹੱਕਾਂ ਤੇ ਸੁਰੱਖਿਆ ਦੀ ਗੱਲ ਕਰਦੇ ਹਨ, ਪਰ ਆਪਣੀ ਹੀ ਪਾਰਟੀ ਦੇ ਸੰਸਦ ਮੈਂਬਰ ਵਿਰੁੱਧ ਲੱਗੇ ਗੰਭੀਰ ਦੋਸ਼ਾਂ ਬਾਰੇ ਉਨ੍ਹਾਂ ਦੀ ਚੁੱਪ ਕਈ ਸਵਾਲ ਖੜ੍ਹੇ ਕਰਦੀ ਹੈ । ਬੀਬਾ ਜੈਇੰਦਰ ਕੌਰ ਨੇ ਦਾਅਵਾ ਕੀਤਾ ਕਿ ਜੇ.ਐਨ.ਯੂ. ਦੀਆਂ 11 ਵਿਦਿਆਰਥਣਾਂ ਨੇ ਪ੍ਰੋਫੈਸਰ ਅੰਗੋਮਚਾ ਬਿਮੋਲ ਅਕੋਈਜਮ ਵਿਰੁੱਧ ਜਿਨਸੀ ਸ਼ੋਸ਼ਣ ਅਤੇ ਮਾਨਸਿਕ ਤਸ਼ੱਦਦ ਦੀਆਂ ਸ਼ਿਕਾਇਤਾਂ ਕੀਤੀਆਂ ਸਨ। ਉਨ੍ਹਾਂ ਅਨੁਸਾਰ, ਯੂਨੀਵਰਸਿਟੀ ਦੀ ਅੰਦਰੂਨੀ ਕਮੇਟੀ ਵੱਲੋਂ ਕੀਤੀ ਜਾਂਚ ਤੋਂ ਬਾਅਦ ਪ੍ਰਸ਼ਾਸਨ ਨੇ 9 ਅਕਤੂਬਰ ਨੂੰ ਪ੍ਰੋਫੈਸਰ ਨੂੰ ਤੁਰੰਤ ਪ੍ਰਭਾਵ ਨਾਲ ਸੇਵਾਵਾਂ ਤੋਂ ਬਰਖ਼ਾਸਤ ਕਰਨ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਾਂਗਰਸ ਲੀਡਰਸ਼ਿਪ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਪ੍ਰਦਰਸ਼ਨਕਾਰੀ ਭਾਜਪਾ ਮਹਿਲਾ ਮੋਰਚਾ ਦੀਆਂ ਕਾਰਕੁਨਾਂ ਨੇ ਕਾਂਗਰਸ ਦੀ ਕੌਮੀ ਲੀਡਰਸ਼ਿਪ ਤੋਂ ਮੰਗ ਕੀਤੀ ਕਿ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੰਸਦ ਮੈਂਬਰ ਵਿਰੁੱਧ ਪਾਰਟੀ ਪੱਧਰ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਪਾਰਟੀ ਵਿਚੋਂ ਬਾਹਰ ਕਰਨ ਦੇ ਨਾਲ-ਨਾਲ ਲੋਕ ਸਭਾ ਤੋਂ ਅਸਤੀਫ਼ਾ ਦੇਣ ਲਈ ਕਿਹਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਲੀਜ਼ ਦੀ ਤਲਵਾਰ ਤੇ ਸੀ.ਆਈ.ਐੱਸ.ਐੱਫ. ਦੇ ਖ਼ੌਫ਼ ਨੇ 1000 ਪਰਿਵਾਰਾਂ ਦੀ ਨੀਂਦ ਉਡਾਈ ਪੰਜ ਅਕਤੂਬਰ ਨੂੰ ਹੋਈ ਕਾਰਵਾਈ ਕਾਰਨ... ਅਗਲੀ ਖ਼ਬਰ ਭਾਰਤ ਪਹੁੰਚੇ ਪਾਕਿ ਸਿੱਖ ਜਥੇ ਨੇ ਕੀਤੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ
Ad Position 24