11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭਾਜਪਾ ਬੰਗਲਾ ਸਾਹਿਬ ਵਿਖੇ ਪੁਲਿਸ ਕਾਰਵਾਈ ਦਾ ਜਵਾਬ ਦੇਵੇ: ਬਲਤੇਜ ਪੰਨੂ

ਚੰਡੀਗੜ੍ਹ 11 ਅਕਤੂਬਰ (ਅਜੀਤ ਬਿਊਰੋ) : ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਪੰਨੂ ਨੇ ਸਵਾਲ ਉਠਾਇਆ ਕਿ ਪੁਲਿਸ ਮੁਲਾਜ਼ਮ ਜੁੱਤੀਆਂ ਪਾ ਕੇ ਗੁਰਦੁਆਰੇ ਅੰਦਰ ਕਿਵੇਂ ਦਾਖਲ ਹੋਏ ਤੇ ਉੱਥੇ ਮੌਜੂਦ ਲੋਕਾਂ ਨੂੰ ਜ਼ਬਰਦਸਤੀ ਬਾਹਰ ਕਿਉਂ ਕੱਢਿਆ ਗਿਆ ।

Ad Position 21
No active advertisement
ਅਜੀਤ ਡੈਸਕ 12-10-2026
ਚੰਡੀਗੜ੍ਹ 11 ਅਕਤੂਬਰ (ਅਜੀਤ ਬਿਊਰੋ) : ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਪੰਨੂ ਨੇ ਸਵਾਲ ਉਠਾਇਆ ਕਿ ਪੁਲਿਸ ਮੁਲਾਜ਼ਮ ਜੁੱਤੀਆਂ ਪਾ ਕੇ ਗੁਰਦੁਆਰੇ ਅੰਦਰ ਕਿਵੇਂ ਦਾਖਲ ਹੋਏ ਤੇ ਉੱਥੇ ਮੌਜੂਦ ਲੋਕਾਂ ਨੂੰ ਜ਼ਬਰਦਸਤੀ ਬਾਹਰ ਕਿਉਂ ਕੱਢਿਆ ਗਿਆ । ਉਨ੍ਹਾਂ ਪੁਲਿਸ ਕਾਰਵਾਈ ਦੌਰਾਨ ਇੱਕ ਸਿੱਖ ਨੌਜਵਾਨ ਦੇ ਕੱਪੜੇ ਪਾੜੇ ਜਾਣ ਦੀ ਵੀ ਨਿੰਦਾ ਕੀਤੀ ਤੇ ਹਿਰਾਸਤ ਵਿਚ ਲਏ ਗਏ ਲੋਕਾਂ ਦੀ ਗਿਣਤੀ ਬਾਰੇ ਸਪੱਸ਼ਟੀਕਰਨ ਮੰਗਿਆ। ਪੰਨੂ ਨੇ ਕਿਹਾ ਕਿ ਇਸ ਘਟਨਾ ਨੇ ਸਿੱਖ ਭਾਈਚਾਰੇ ਨੂੰ ਆਪ੍ਰੇਸ਼ਨ ਬਲੂ ਸਟਾਰ ਦੀਆਂ ਦੁਖਦਾਈ ਯਾਦਾਂ ਤਾਜ਼ਾ ਕਰਵਾ ਦਿੱਤੀਆਂ ਹਨ । ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ । ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੁੱਪ ’ਤੇ ਵੀ ਸਵਾਲ ਚੁੱਕੇ । ਪੰਨੂ ਨੇ ਭਾਜਪਾ ਲੀਡਰਸ਼ਿੱਪ ਤੋਂ ਜਵਾਬਦੇਹੀ ਦੀ ਮੰਗ ਕਰਦਿਆਂ ਪੁੱਛਿਆ ਕਿ ਗੁਰਦੁਆਰੇ ਅੰਦਰ ਪੁਲਿਸ ਕਾਰਵਾਈ ਦੇ ਹੁਕਮ ਕਿਸ ਨੇ ਦਿੱਤੇ ਸਨ । ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੂੰ ਇਸ ਮਾਮਲੇ ’ਤੇ ਜਵਾਬ ਦੇਣਾ ਚਾਹੀਦਾ ਹੈ ਅਤੇ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ੀਰਾ ਵਿਖੇ ਮਹਾਰਾਜਾ ਅਗਰਸੈਨ ਜੈਅੰਤੀ ਮਨਾਈ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ’ਚ ‘ਯੂਥ ਰਨ ਪੰਜਾਬ 2026’ ਮੈਰਾਥਨ ਕਰਵਾਈ
Ad Position 24