13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਐਲ.ਪੀ.ਯੂ. ਹਿੰਸਾ ਮਾਮਲੇ ’ਚ ਪੰਜਾਬ ਪੁਲਿਸ ਦੀ ਜਾਂਚ ’ਤੇ ਹਾਈ ਕੋਰਟ ਨੇ ਚੁੱਕੇ ਸਵਾਲ

ਚੰਡੀਗੜ੍ਹ, 12 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.

Ad Position 21
No active advertisement
ਅਜੀਤ ਡੈਸਕ 13-10-2026
ਚੰਡੀਗੜ੍ਹ, 12 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿਚ ਹਿੰਸਾ ਨਾਲ ਸਬੰਧਿਤ ਮਾਮਲੇ ਦੀ ਜਾਂਚ ਵਿਚ ਢਿੱਲ ਵਰਤਣ ’ਤੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਬਾਰੇ ਗੰਭੀਰ ਚਿੰਤਾ ਪ੍ਰਗਟਾਈ ਹੈ । ਅਦਾਲਤ ਨੇ ਮੁਲਜ਼ਮ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਜਨਤਕ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 27 ਅਕਤੂਬਰ ਨੂੰ ਹੋਵੇਗੀ । ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਦੋ ਯੂਨੀਵਰਸਿਟੀਆਂ ਵਿਚ ਇੱਕ ਲੜਕੀ ਦੇ ਕਥਿਤ ਜਿਨਸੀ ਸ਼ੋਸ਼ਣ ਤੇ ਖ਼ੁਦਕੁਸ਼ੀ ਬਾਰੇ ਅਪੁਸ਼ਟ ਖ਼ਬਰ ਫੈਲਣ ਮਗਰੋਂ ਵੱਡੇ ਪੱਧਰ ’ਤੇ ਹਿੰਸਾ ਹੋਈ । ਇਸ ਦੌਰਾਨ ਪੁਲਿਸ ਦੇ ਤਿੰਨ ਵਾਹਨਾਂ ਨੂੰ ਅੱਗ ਲਾਈ ਗਈ, ਕਈ ਮੁਲਾਜ਼ਮ ਜ਼ਖ਼ਮੀ ਹੋਏ ਤੇ ਲਗਭਗ 30 ਕਰੋੜ ਰੁਪਏ ਦੀ ਜਾਇਦਾਦ ਦਾ ਨੁਕਸਾਨ ਹੋਇਆ । ਕੌਮੀ ਮਾਰਗ ’ਤੇ ਆਵਾਜਾਈ ਵੀ ਕਈ ਘੰਟੇ ਪ੍ਰਭਾਵਿਤ ਰਹੀ । ਹਾਈ ਕੋਰਟ ਨੇ ਗੁੰਮਰਾਹਕੁੰਨ ਜਾਣਕਾਰੀ ਫੈਲਾਉਣ ਦੇ ਪਿੱਛੇ ਸੰਭਾਵਿਤ ਸਾਜ਼ਿਸ਼ ਦੀ ਜਾਂਚ ਕਰਨ ’ਤੇ ਜ਼ੋਰ ਦਿੱਤਾ । ਪਟੀਸ਼ਨਕਰਤਾ ਨੇ ਜਾਂਚ ਕੇਂਦਰੀ ਏਜੰਸੀ ਨੂੰ ਸੌਂਪਣ ਦੀ ਮੰਗ ਕੀਤੀ, ਪਰ ਅਦਾਲਤ ਨੇ ਫ਼ਿਲਹਾਲ ਪੰਜਾਬ ਪੁਲਿਸ ਨੂੰ ਪ੍ਰਭਾਵਸ਼ਾਲੀ ਕਾਰਵਾਈ ਦਾ ਇੱਕ ਹੋਰ ਮੌਕਾ ਦਿੱਤਾ ਹੈ । ਸੂਬਾ ਸਰਕਾਰ ਅਨੁਸਾਰ ਕਾਊਂਟਰ ਇੰਟੈਲੀਜੈਂਸ ਜਾਂਚ ਦੀ ਸਮੀਖਿਆ ਕਰ ਰਹੀ ਹੈ ਤੇ ਤਕਨੀਕੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਅਦਾਲਤ ਨੇ ਸਾਈਬਰ ਕ੍ਰਾਈਮ ਅਧਿਕਾਰੀ ਦਾ ਹਲਫ਼ਨਾਮਾ ਮੰਗਦਿਆਂ ਸੋਸ਼ਲ ਮੀਡੀਆ ਮੰਚਾਂ ਨੂੰ ਵਿਵਾਦਿਤ ਤੇ ਗੁੰਮਰਾਹਕੁੰਨ ਪੋਸਟਾਂ ਹਟਾਉਣ ਲਈ ਤੁਰੰਤ ਸੂਚਿਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ਮੁੱਖ ਸਕੱਤਰ ਵਿਰੁੱਧ ਅਪਰਾਧਿਕ ਮਾਣਹਾਨੀ ਮਾਮਲੇ ’ਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਦਾ ਰਸਮੀ ਨੋਟਿਸ ਅਗਲੀ ਖ਼ਬਰ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਗੁਰਦਾਸਪੁਰ ਦੀ ਕਬੱਡੀ ਖਿਡਾਰਨ ਟਵਿੰਕਲ ਨਾਲ ਮੁਲਾਕਾਤ ਕੀਤੀ
Ad Position 24