12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਰਹੱਦ ਪਾਰੋਂ ਫਿਰੌਤੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਨੈੱਟਵਰਕ ਦਾ ਪਰਦਾਫਾਸ਼

ਮਲੇਰਕੋਟਲਾ, 13 ਅਕਤੂਬਰ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਮਲੇਰਕੋਟਲਾ ਪੁਲਿਸ ਨੇ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਲਾਂ ਰਾਹੀਂ ਫਿਰੌਤੀ ਮੰਗਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਨਾਬਾਲਗ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੁਲਿਸ ਜਾਂਚ ਵਿਚ ਪਾਕਿਸਤਾਨ ਸਥਿਤ ਕਥਿਤ ਹੈਂਡਲਰਾਂ ਨਾਲ ਸੰਪਰਕ ਅਤੇ ਸਰਹੱਦ ਪਾਰ ਸਾਜ਼ਿਸ਼ ਦੇ ਸੰਕੇਤ ਮਿਲੇ ਹਨ।

Ad Position 21
No active advertisement
ਫੜੇ ਗਏ ਮੁਲਜਮ ਪੁਲਿਸ ਪਾਰਟੀ ਨਾਲ ਅਤੇ (ਸੱਜੇ) ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਜਾਣਕਾਰੀ ਦਿੰਦੇ ਹੋਏ। ਤਸਵੀਰਾਂ : ਮੁਹੰਮਦ ਹਨੀਫ ਥਿੰਦ 13-10-2026
ਮਲੇਰਕੋਟਲਾ, 13 ਅਕਤੂਬਰ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਮਲੇਰਕੋਟਲਾ ਪੁਲਿਸ ਨੇ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਲਾਂ ਰਾਹੀਂ ਫਿਰੌਤੀ ਮੰਗਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਨਾਬਾਲਗ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੁਲਿਸ ਜਾਂਚ ਵਿਚ ਪਾਕਿਸਤਾਨ ਸਥਿਤ ਕਥਿਤ ਹੈਂਡਲਰਾਂ ਨਾਲ ਸੰਪਰਕ ਅਤੇ ਸਰਹੱਦ ਪਾਰ ਸਾਜ਼ਿਸ਼ ਦੇ ਸੰਕੇਤ ਮਿਲੇ ਹਨ। ਐੱਸ.ਐੱਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸ਼ਿਕਾਇਤਕਰਤਾ ਲਵਨੀਤ ਸਿੰਘ, ਵਾਸੀ ਧੂਰੀ ਰੋਡ, ਮਲੇਰਕੋਟਲਾ, ਨੂੰ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਵਟਸਐਪ ਕਾਲਾਂ ਆ ਰਹੀਆਂ ਸਨ। ਫੋਨ ਕਰਨ ਵਾਲਿਆਂ ਨੇ ਉਸ ਦੇ ਘਰ ਦੀ ਵੀਡੀਓ ਅਤੇ ਲੋਕੇਸ਼ਨ ਭੇਜ ਕੇ ਪੈਸਿਆਂ ਦੀ ਮੰਗ ਕੀਤੀ ਅਤੇ ਮੰਗ ਪੂਰੀ ਨਾ ਕਰਨ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਨੁਮਾਨ ਅੰਸਾਰੀ, ਵਾਸੀ ਮਾਲੇਰਕੋਟਲਾ, ਅਤੇ ਮੁਹੰਮਦ ਗੁਲਫਾਮ, ਵਾਸੀ ਪੰਡਿਆਂ ਮੁਹੱਲਾ, ਮਾਲੇਰਕੋਟਲਾ, ਵਜੋਂ ਹੋਈ ਹੈ। ਪੁਲਿਸ ਅਨੁਸਾਰ, ਨੁਮਾਨ ਦੀ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਪਹਿਲਾਂ ਇੰਸਟਾਗ੍ਰਾਮ ਅਤੇ ਬਾਅਦ ਵਿਚ ਵਟਸਐਪ ਰਾਹੀਂ ਜਾਣ-ਪਛਾਣ ਹੋਈ ਸੀ। ਦੋਸ਼ ਹੈ ਕਿ ਉਸ ਨੇ ਗੁਲਫਾਮ ਨਾਲ ਮਿਲ ਕੇ ਸ਼ਿਕਾਇਤਕਰਤਾ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ। ਗੁਲਫਾਮ ਨੇ ਕਥਿਤ ਤੌਰ ’ਤੇ ਸ਼ਿਕਾਇਤਕਰਤਾ ਦੇ ਘਰ ਦੀ ਵੀਡੀਓ ਬਣਾ ਕੇ ਲੋਕੇਸ਼ਨ ਹੈਂਡਲਰਾਂ ਨਾਲ ਸਾਂਝੀ ਕੀਤੀ । ਪੁਲਿਸ ਨੇ ਇਸ ਪਿੱਛੇ ਪੁਰਾਣੀ ਰੰਜਿਸ਼ ਨੂੰ ਵੀ ਇੱਕ ਸੰਭਾਵਿਤ ਕਾਰਨ ਦੱਸਿਆ ਹੈ। ਜ਼ਿਲ੍ਹਾ ਸਾਈਬਰ ਟੀਮ ਨੇ ਡੀ.ਐੱਸ.ਪੀ. (ਜਾਂਚ) ਦੀ ਨਿਗਰਾਨੀ ਹੇਠ ਸੀ.ਸੀ.ਟੀ.ਵੀ. ਫੁਟੇਜ ਅਤੇ ਮੋਬਾਈਲ ਫੋਨਾਂ ਦੀ ਤਕਨੀਕੀ ਜਾਂਚ ਕਰਕੇ ਮੁਲਜ਼ਮਾਂ ਦੀ ਪਛਾਣ ਕੀਤੀ। ਇਸ ਸਬੰਧੀ ਥਾਣਾ ਸਾਈਬਰ ਕ੍ਰਾਈਮ, ਮਾਲੇਰਕੋਟਲਾ ਵਿੱਚ 10 ਅਕਤੂਬਰ 2026 ਨੂੰ ਐੱਫ.ਆਈ.ਆਰ. ਨੰਬਰ 28, ਬੀ.ਐੱਨ.ਐੱਸ. ਦੀਆਂ ਧਾਰਾਵਾਂ 308(4) ਅਤੇ 351(3) ਤਹਿਤ ਦਰਜ ਕੀਤੀ ਗਈ ਹੈ। ਪੁਲਿਸ ਅਨੁਸਾਰ, ਘਟਨਾ ਸਮੇਂ ਇੱਕ ਨਾਬਾਲਗ ਮੋਟਰਸਾਈਕਲ ਚਲਾ ਰਿਹਾ ਸੀ ਤੇ ਉਸ ਨੂੰ ਕਥਿਤ ਸਾਜ਼ਿਸ਼ ਦੀ ਜਾਣਕਾਰੀ ਸੀ। ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਮੰਗਿਆ ਜਾਵੇਗਾ, ਜਦਕਿ ਨਾਬਾਲਗ ਨੂੰ ਜੁਵੇਨਾਈਲ ਜਸਟਿਸ ਬੋਰਡ ਅੱਗੇ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਸ਼ੱਕੀ ਕਾਲ ਜਾਂ ਧਮਕੀ ਦੀ ਸੂਚਨਾ ਤੁਰੰਤ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ 12 ਵਿਧਾਇਕਾਂ ਸਮੇਤ 15 ‘ਆਪ’ ਆਗੂ 15 ਨੂੰ ਤਲਬ ਅਗਲੀ ਖ਼ਬਰ ਕਦੋਂ ਤੱਕ ਕਿਸਾਨ ਤੇ ਆੜ੍ਹਤੀ ਮੰਡੀਆਂ ਵਿਚ ਫਸਲਾਂ ਦੀ ਬਰਬਾਦੀ ਸਹਿੰਦੇ ਰਹਿਣਗੇ-ਚੀਮਾ
Ad Position 24