12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕੇਰਲਮ ਵਿਧਾਨ ਸਭਾ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਲਈ ਮਤਾ ਪਾਸ

ਤਿਰੂਵਨੰਤਪੁਰਮ, 12 ਅਕਤੂਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 13-10-2026
ਤਿਰੂਵਨੰਤਪੁਰਮ, 12 ਅਕਤੂਬਰ (ਪੀ.ਟੀ.ਆਈ.)- ਕੇਰਲਮ ਵਿਧਾਨ ਸਭਾ ਨੇ ਸੋਮਵਾਰ ਨੂੰ ਚੋਣ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਨੂੰ ਲੈ ਕੇ ਚੱਲ ਰਹੇ ਤਿੱਖੇ ਵਿਵਾਦ ਦਰਮਿਆਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ ਵਾਲਾ ਮਤਾ ਪਾਸ ਕੀਤਾ, ਜਿਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਇਸ ਅਧਿਕਾਰੀ ਵਿਰੁੱਧ ਹਮਲਾਵਰ ਅੰਦੋਲਨ ਦੀ ਅਗਵਾਈ ਕਰ ਰਹੇ ਹਨ। ਇਹ ਮਤਾ, ਜੋ ਸ਼ਾਇਦ ਦੇਸ਼ ਵਿਚ ਆਪਣੀ ਕਿਸਮ ਦਾ ਪਹਿਲਾ ਮਤਾ ਹੈ, ਮੁੱਖ ਮੰਤਰੀ ਵੀ. ਡੀ. ਸਤੀਸਸਨ ਨੇ ਪੇਸ਼ ਕੀਤਾ।ਸਤੀਸਨ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾਸ,‘ਵੋਟ ਪਾਉਣ ਦਾ ਅਧਿਕਾਰ ਸਾਡੇ ਲੋਕਤੰਤਰ ਦੀ ਨੀਂਹ ਹੈ। ਕਿਸੇ ਵੀ ਸੰਸਥਾ ਨੂੰ ਸਾਡੇ ਨਾਗਰਿਕਾਂ ਦੇ ਸੰਵਿਧਾਨਕ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸਾਡਾ ਰੁਖ਼ ਸਪੱਸ਼ਟ ਹੈ। ਮਤੇ ਵਿਚ ਕਿਹਾ ਗਿਆ ਕਿ ਵੋਟਰ ਸੂਚੀਆਂ ਦੀ ਸੋਧ, ਯੋਗ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰਨ ਅਤੇ ਚੋਣ ਕਮਿਸ਼ਨ ਦੀ ਨਿਰਪੱਖਤਾ ਨੂੰ ਲੈ ਕੇ ਗੰਭੀਰ ਚਿੰਤਾਵਾਂ ਹਨ, ਜਿਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਪੁਲਿਸ ਨੇ ਮੇਰੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕੀਤਾ-ਦੀਪਕੇ ਅਗਲੀ ਖ਼ਬਰ ਸੀ.ਜੇ.ਪੀ. ਨੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਲਈ ਦਿੱਲੀ ਪੁਲਿਸ ਤੋਂ ਮਨਜ਼ੂਰੀ ਮੰਗੀ-24 ਘੰਟਿਆਂ ਦਾ ਦਿੱਤਾ ਅਲਟੀਮੇਟਮ
Ad Position 24