12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਦਿੱਲੀ ਪੁਲਿਸ ਨੇ ਮੇਰੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕੀਤਾ-ਦੀਪਕੇ

ਛਤਰਪਤੀ ਸੰਭਾਜੀਨਗਰ, 12 ਅਕਤੂਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 13-10-2026
ਛਤਰਪਤੀ ਸੰਭਾਜੀਨਗਰ, 12 ਅਕਤੂਬਰ (ਪੀ.ਟੀ.ਆਈ.)-ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸੰਸਥਾਪਕ ਅਭਿਜੀਤ ਦਿਪਕੇ ਨੇ ਅੱਜ ਦੋਸ਼ ਲਾਇਆ ਕਿ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ‘ਮਾਨਸਿਕ ਤੌਰ ’ਤੇ ਬਹੁਤ ਪ੍ਰੇਸ਼ਾਨ ਕੀਤਾ’ ਹੈ। ਉਨ੍ਹਾਂ ਕਿਹਾ ਕਿ 10 ਅਕਤੂਬਰ ਨੂੰ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਤੋਂ ਪਹਿਲਾਂ ਜਦੋਂ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ, ਤਾਂ ਉਨ੍ਹਾਂ ਦੇ ਪਰਿਵਾਰ ਤੇ ਵਕੀਲ ਤੱਕ ਨੂੰ ਨਹੀਂ ਦੱਸਿਆ ਗਿਆ ਕਿ ਉਨ੍ਹਾਂ ਨੂੰ ਕਿੱਥੇ ਰੱਖਿਆ ਗਿਆ ਹੈ। ਦੋ ਦਿਨ ਪਹਿਲਾਂ ਦਾਦੀ ਦੇ ਦਿਹਾਂਤ ਮਗਰੋਂ ਹਿੰਗੋਲੀ ਜ਼ਿਲ੍ਹੇ ਦੇ ਪਿੰਡ ਸੰਤੁਕ ਪਿੰਪਰੀ ਪਹੁੰਚੇ ਦੀਪਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦਿੱਲੀ ਉਤਰਦਿਆਂ ਹੀ ਉਨ੍ਹਾਂ ਨੂੰ ਹਵਾਈ ਜਹਾਜ਼ ’ਚੋਂ ਹਿਰਾਸਤ ਵਿਚ ਲੈ ਲਿਆ ਗਿਆ ਸੀ ਅਤੇ ਪੁਲਿਸ ਨੇ ਉਨ੍ਹਾਂ ਬਾਰੇ ਮਾਪਿਆਂ ਜਾਂ ਵਕੀਲਾਂ ਨੂੰ ਕੋਈ ਖ਼ਬਰ ਨਹੀਂ ਦਿੱਤੀ। ਦਿਪਕੇ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਉਸ ਚਚੇਰੇ ਭਰਾ ਦਾ ਫ਼ੋਨ ਨੰਬਰ ਦੇਖਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ, ਜੋ ਪਿੰਡ ਵਿਚ ਦਾਦੀ ਕੋਲ ਮੌਜੂਦ ਸੀ। ਦਾਦੀ ਦੀ ਮੌਤ ਤੋਂ ਬਾਅਦ ਪੁਲਿਸ ਦੇ ਵਤੀਰੇ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਹੁਣ ਇਕ ਵੀਡੀਓ ਜਾਰੀ ਕਰਕੇ ਸੀ.ਜੇ.ਪੀ. ਦੇ ਉਸ ਦਾਅਵੇ ਨੂੰ ਝੁਠਲਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਦਿਪਕੇ ਨੂੰ ਹਿਰਾਸਤ ਦੌਰਾਨ ਦਾਦੀ ਦੀ ਮੌਤ ਦੀ ਖ਼ਬਰ ਨਹੀਂ ਦਿੱਤੀ ਗਈ। ਦੂਜੇ ਪਾਸੇ ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਪੂਰੀ ਹਮਦਰਦੀ ਨਾਲ ਇਹ ਖ਼ਬਰ ਦਿੱਤੀ ਗਈ ਸੀ ਅਤੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਪਿੰਡ ਭੇਜਣ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਸੀ।
Ad Position 22
No active advertisement
ਪਿਛਲੀ ਖ਼ਬਰ ਹਵਾਈ ਫ਼ੌਜ ਮੁਖੀ ਨੇ ਸੇਵਾ ਮੁਕਤੀ ਤੋਂ ਪਹਿਲਾਂ ਤੇਜਸ ’ਚ ਭਰੀ ਉਡਾਣ ਅਗਲੀ ਖ਼ਬਰ ਕੇਰਲਮ ਵਿਧਾਨ ਸਭਾ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਲਈ ਮਤਾ ਪਾਸ
Ad Position 24