13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੁਪਰੀਮ ਕੋਰਟ ਤੋਂ ਰਾਹੁਲ ਗਾਂਧੀ ਨੂੰ ਰਾਹਤ, ਪ੍ਰਧਾਨ ਮੰਤਰੀ ’ਤੇ ਟਿੱਪਣੀ ਨਾਲ ਜੁੜੇ ਮਾਣਹਾਨੀ ਮਾਮਲੇ ’ਤੇ ਰੋਕ

ਨਵੀਂ ਦਿੱਲੀ, 13 ਅਕਤੂਬਰ (ਜਗਤਾਰ ਸਿੰਘ)-ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਟਿੱਪਣੀਆਂ ਨਾਲ ਸੰਬੰਧਿਤ ਮਾਣਹਾਨੀ ਦੇ ਮਾਮਲੇ ’ਚ ਰਾਹੁਲ ਗਾਂਧੀ ਵਿਰੁੱਧ ਮਹਾਰਾਸ਼ਟਰ ਦੀ ਇਕ ਹੇਠਲੀ ਅਦਾਲਤ ’ਚ ਅੱਗੇ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 14-10-2026
ਨਵੀਂ ਦਿੱਲੀ, 13 ਅਕਤੂਬਰ (ਜਗਤਾਰ ਸਿੰਘ)-ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਟਿੱਪਣੀਆਂ ਨਾਲ ਸੰਬੰਧਿਤ ਮਾਣਹਾਨੀ ਦੇ ਮਾਮਲੇ ’ਚ ਰਾਹੁਲ ਗਾਂਧੀ ਵਿਰੁੱਧ ਮਹਾਰਾਸ਼ਟਰ ਦੀ ਇਕ ਹੇਠਲੀ ਅਦਾਲਤ ’ਚ ਅੱਗੇ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ 2019 ’ਚ ਰਾਹੁਲ ਗਾਂਧੀ ਨੂੰ ਜਾਰੀ ਕੀਤੇ ਗਏ ਸੰਮਨ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਵਾਲੇ ਬੰਬੇ ਹਾਈ ਕੋਰਟ ਦੇ ਆਦੇਸ਼ ਦੀ ਜਾਂਚ ਕਰਨ ਲਈ ਵੀ ਸਹਿਮਤੀ ਦਿੱਤੀ ਹੈ। ਮੰਗਲਵਾਰ ਨੂੰ ਜਸਟਿਸ ਵਿਕਰਮ ਨਾਥ ਅਤੇ ਅਪਰੇਸ਼ ਕੁਮਾਰ ਸਿੰਘ ਦੇ ਬੈਂਚ ਨੇ ਮਹਾਰਾਸ਼ਟਰ ਸਰਕਾਰ ਅਤੇ ਸ਼ਿਕਾਇਤਕਰਤਾ ਮਹੇਸ਼ ਸ਼੍ਰੀਸ਼੍ਰੀਮਲ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਇਹ ਹੁਕਮ ਰਾਹੁਲ ਗਾਂਧੀ ਵਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਦਿੱਤਾ। ਸ਼ਿਕਾਇਤਕਰਤਾ ਮਹੇਸ਼ ਸ਼੍ਰੀਸ਼੍ਰੀਮਲ ਨੇ ਦੋਸ਼ ਲਾਇਆ ਸੀ ਕਿ ਰਾਹੁਲ ਗਾਂਧੀ ਨੇ 20 ਸਤੰਬਰ 2018 ਨੂੰ ਰਾਜਸਥਾਨ ’ਚ ਇਕ ਜਨਤਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਟਿੱਪਣੀ ਕੀਤੀ ਸੀ। ਸ਼ਿਕਾਇਤ ਮੁਤਾਬਕ, ਇਨ੍ਹਾਂ ਬਿਆਨਾਂ ਨਾਲ ਪ੍ਰਧਾਨ ਮੰਤਰੀ ਦੇ ਨਾਲ-ਨਾਲ ਭਾਜਪਾ ਦੇ ਮੈਂਬਰਾਂ ਅਤੇ ਉਨ੍ਹਾਂ ਨਾਲ ਜੁੜੇ ਲੋਕਾਂ ਦੀ ਸਾਖ ਨੂੰ ਨੁਕਸਾਨ ਪਹੁੰਚਿਆ। ਸ਼੍ਰੀਸ਼੍ਰੀਮਲ ਨੇ ਹਾਈ ਕੋਰਟ ’ਚ ਦਲੀਲ ਦਿੱਤੀ ਸੀ ਕਿ ਉਹ ਭਾਜਪਾ ਦੇ ਮੈਂਬਰ ਹਨ ਤੇ ਆਪਣੇ ਆਗੂ ਬਾਰੇ ਕੀਤੀ ਗਈ ਟਿੱਪਣੀ ਕਾਰਨ ਉਨ੍ਹਾਂ ਨੂੰ ਠੇਸ ਪਹੁੰਚੀ ਹੈ।
Ad Position 22
No active advertisement
ਪਿਛਲੀ ਖ਼ਬਰ ਝੋਟਾ ਕਤਲ ਕਾਂਡ ਦੀਆਂ ਸਾਰੀਆਂ ਕੜੀਆਂ ਜੋੜਨ ਲਈ ਸੀ . ਬੀ . ਆਈ . ਜਾਂਚ ਕਰਵਾਈ ਜਾਵੇ - ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਅੰਮ੍ਰਿਤਸਰ-ਛਪਰਾ ਅਤੇ ਛੇਹਰਟਾ-ਮੁਜ਼ੱਫਰਪੁਰ ਵਿਚਾਲੇ ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ
Ad Position 24