ਝੋਟਾ ਕਤਲ ਕਾਂਡ ਦੀਆਂ ਸਾਰੀਆਂ ਕੜੀਆਂ ਜੋੜਨ ਲਈ ਸੀ . ਬੀ . ਆਈ . ਜਾਂਚ ਕਰਵਾਈ ਜਾਵੇ - ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 13 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਭਾਜਪਾ ਨੇ ਨਿਰਪੱਖ ਜਾਂਚ ਦੀ ਮੰਗ ਉਠਾਈ ਹੈ । ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.
ਚੰਡੀਗੜ੍ਹ, 13 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਭਾਜਪਾ ਨੇ ਨਿਰਪੱਖ ਜਾਂਚ ਦੀ ਮੰਗ ਉਠਾਈ ਹੈ । ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਹਵਾਲੇ ਕਰਨ, ਘਟਨਾ ਨਾਲ ਜੁੜੇ ਡਿਜੀਟਲ ਸਬੂਤ ਸੁਰੱਖਿਅਤ ਰੱਖਣ ਤੇ ਪੀੜਤ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ । ਢਿੱਲੋਂ ਨੇ ਰਾਜਪਾਲ ਨੂੰ ਲਿਖੇ ਪੱਤਰ ’ਚ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿਚ ਨਸ਼ਿਆਂ ਦੀ ਤਸਕਰੀ ਤੇ ਨਸ਼ੀਲੇ ਪਦਾਰਥਾਂ ਦੀ ਨਾਜਾਇਜ਼ ਵਿਕਰੀ ਵਿਰੁੱਧ ਸੰਘਰਸ਼ ਕਰ ਰਹੇ ਸਨ। ਅਜਿਹੇ ਵਿਅਕਤੀ ਦਾ ਕਤਲ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਘਟਨਾ ਪਿੱਛੇ ਦੀ ਅਸਲ ਸਚਾਈ ਸਾਹਮਣੇ ਆ ਸਕੇ । ਪੱਤਰ ਵਿਚ ਕਤਲ ਮਾਮਲੇ ਨਾਲ ਜੁੜੇ ਦੋ ਅਹਿਮ ਪਹਿਲੂਆਂ ਦਾ ਜ਼ਿਕਰ ਕਰਦਿਆਂ ਕਿਹਾ ਗਿਆ ਹੈ ਕਿ ਮ੍ਰਿਤਕ ਦੇ ਪਿਤਾ ਨੇ ਆਪਣੇ ਬਿਆਨ ਵਿਚ ਸਥਾਨਕ ਵਿਧਾਇਕ ਦਾ ਨਾਂਅ ਲਿਆ ਹੈ । ਇਸ ਤੋਂ ਇਲਾਵਾ, ਚਸ਼ਮਦੀਦਾਂ ਦੇ ਹਵਾਲੇ ਨਾਲ ਇਹ ਗੱਲ ਸਾਹਮਣੇ ਆਉਣ ਦਾ ਦਾਅਵਾ ਕੀਤਾ ਗਿਆ ਹੈ ਕਿ ਗੋਲੀ ਚਲਾਉਣ ਤੋਂ ਪਹਿਲਾਂ ਹਮਲਾਵਰ ਕਿਸੇ ਨਾਲ ਫ਼ੋਨ ’ਤੇ ਗੱਲ ਕਰ ਰਿਹਾ ਸੀ । ਢਿੱਲੋਂ ਨੇ ਇਨ੍ਹਾਂ ਤੱਥਾਂ ਦੀ ਡੂੰਘਾਈ ਨਾਲ ਜਾਂਚ ਕਰਕੇ ਇਹ ਪਤਾ ਲਗਾਉਣ ਦੀ ਮੰਗ ਕੀਤੀ ਹੈ ਕਿ ਕਤਲ ਪਿੱਛੇ ਕੋਈ ਸਾਜ਼ਿਸ਼ ਸੀ ਜਾਂ ਨਹੀਂ। ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਨੂੰ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਲਈ ਲੋੜੀਂਦੇ ਕਦਮ ਚੁੱਕਣ ਵਾਸਤੇ ਕਿਹਾ ਜਾਵੇ । ਪੱਤਰ ਵਿਚ ਘਟਨਾ ਨਾਲ ਸਬੰਧਿਤ ਸਾਰੇ ਡਿਜੀਟਲ ਅਤੇ ਹੋਰ ਸਬੂਤ ਤੁਰੰਤ ਸੁਰੱਖਿਅਤ ਕਰਨ ਦੀ ਮੰਗ ਵੀ ਕੀਤੀ ਗਈ ਹੈ। ਇਨ੍ਹਾਂ ਵਿਚ ਹਮਲਾਵਰ ਦੇ ਫ਼ੋਨ ਕਾਲ ਰਿਕਾਰਡ, ਘਟਨਾ ਦੀ ਫੇਸਬੁੱਕ ਲਾਈਵ ਸਟਰੀਮ ਅਤੇ ਹੋਰ ਅਹਿਮ ਸਬੂਤ ਸ਼ਾਮਿਲ ਹਨ। ਢਿੱਲੋਂ ਨੇ ਆਸ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਦਖ਼ਲ ਦੇਣਗੇ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਢੁਕਵੀਂ ਕਾਰਵਾਈ ਯਕੀਨੀ ਬਣਾਉਣਗੇ।