14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਵਿਧਾਇਕ ਗਿਆਸਪੁਰਾ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)-‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਬੀਤੇ ਦਿਨ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਤੀ ਆਧਾਰਿਤ ਵਿਤਕਰੇ ਦੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾ ਖ਼ਿਲਾਫ਼ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਵਲੋਂ ਸਥਾਨਕ ਪੁਲਿਸ ਕਮਿਸ਼ਨਰ ਦੇ ਨਾਮ ਲਿਖਤੀ ਸ਼ਿਕਾਇਤ ਦੇ ਕੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ । ਅੱਜ ਮੁੱਖ ਮੈਨੇਜਰ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਵਲੋਂ ਪੁਲਿਸ ਕਮਿਸ਼ਨਰ ਦੇ ਨਾਮ ਲਿਖੇ ਤੇ ਡੀ.

Ad Position 21
No active advertisement
ਅਜੀਤ ਡੈਸਕ 14-10-2026
ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)-‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਬੀਤੇ ਦਿਨ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਤੀ ਆਧਾਰਿਤ ਵਿਤਕਰੇ ਦੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾ ਖ਼ਿਲਾਫ਼ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਵਲੋਂ ਸਥਾਨਕ ਪੁਲਿਸ ਕਮਿਸ਼ਨਰ ਦੇ ਨਾਮ ਲਿਖਤੀ ਸ਼ਿਕਾਇਤ ਦੇ ਕੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ । ਅੱਜ ਮੁੱਖ ਮੈਨੇਜਰ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਵਲੋਂ ਪੁਲਿਸ ਕਮਿਸ਼ਨਰ ਦੇ ਨਾਮ ਲਿਖੇ ਤੇ ਡੀ.ਸੀ.ਪੀ. (ਸ਼ਹਿਰੀ) ਜਸਕਿਰਨਜੀਤ ਸਿੰਘ ਤੇਜਾ ਨੂੰ ਸੌਂਪੇ ਸ਼ਿਕਾਇਤ ਪੱਤਰ ਵਿਚ ਕਿਹਾ ਗਿਆ ਹੈ ਕਿ ਉਕਤ ਵਿਧਾਇਕ ਵਲੋਂ ਲਗਾਏ ਗਏ ਦੋਸ਼ ਰਾਹੀਂ ਸਿੱਖ ਸੰਸਥਾਵਾਂ ਦੇ ਅਕਸ ਨੂੰ ਢਾਹ ਲਾਉਣ ਦੇ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ । ਉਨ੍ਹਾਂ ਪੁਲਿਸ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਸ਼ਿਕਾਇਤ ਵਿਚ ਦਰਜ ਤੱਥਾਂ ਤੇ ਸੰਬੰਧਿਤ ਵੀਡੀਓਜ਼ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਤਹਿਤ ਬਣਦੀ ਕਾਰਵਾਈ ਕੀਤੀ ਜਾਵੇ । ਸ਼ਿਕਾਇਤ ਦਰਜ ਕਰਵਾਉਣ ਮੌਕੇ ਮੁੱਖ ਮੈਨੇਜਰ ਮੇਜਰ ਸਿੰਘ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਮੈਨੇਜਰ ਨਰਿੰਦਰ ਸਿੰਘ ਅਤੇ ਵਧੀਕ ਮੈਨੇਜਰ ਗੁਰਵਿੰਦਰ ਸਿੰਘ ਭੋਮਾਂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੰਗਲਾ ਸਾਹਿਬ ਪੁਲਿਸ ਦਾਖ਼ਲੇ ਸੰਬੰਧੀ ਆਮ ਆਦਮੀ ਪਾਰਟੀ ਗੁੰਮਰਾਹ ਕਰ ਰਹੀ ਹੈ-ਆਰ. ਪੀ. ਸਿੰਘ ਅਗਲੀ ਖ਼ਬਰ ਅੰਮ੍ਰਿਤਸਰ ’ ਚ 141 ਵਰ੍ਹੇ ਪਹਿਲਾਂ ਹੋਈ ਯਾਤਰੂ ਬੱਸ ਸੇਵਾ ਦੀ ਸ਼ੁਰੂਆਤ
Ad Position 24