ਪੰਜਾਬ ਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ, ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ-ਬਲਤੇਜ ਪੰਨੂ
ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਪੰਜਾਬ ਦੇ ਜਰਨਲ ਸਕੱਤਰ ਤੇ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਵਲੋਂ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ’ਤੇ ਵੱਡੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਹਾਲ ਹੀ ਵਿਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਮੇਤ ਜੁੱਤੀਆਂ ਦੇ ਪੁਲਿਸ ਵਲੋਂ ਦਾਖਲ ਹੋਣ ਬਾਰੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹਰਸਿਮਰਤ ਕੌਰ ਬਾਦਲ ਵਲੋਂ ਚੁੱਪਧਾਰੀ ਹੋਈ ਹੈ। ਇਸ ਤਰ੍ਹਾਂ ਬਲਤੇਜ ਪੰਨੂ ਨੇ ਇਨ੍ਹਾਂ ਆਗੂਆਂ ’ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕ ਸਰਾਂ ਵਿਚ ਰੁਕਣ ਵਾਲੀ ਮਹਿਲਾ ਦੇ ਮਾਮਲੇ ’ਚ ਚੁੱਪੀ ’ਤੇ ਵੀ ਸਵਾਲ ਉਠਾਏ।
ਸ
ਸਨਿਚਰਵਾਰ, 1 ਅਗਸਤ, 2026
14-10-2026
ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਪੰਜਾਬ ਦੇ ਜਰਨਲ ਸਕੱਤਰ ਤੇ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਵਲੋਂ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ’ਤੇ ਵੱਡੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਹਾਲ ਹੀ ਵਿਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਮੇਤ ਜੁੱਤੀਆਂ ਦੇ ਪੁਲਿਸ ਵਲੋਂ ਦਾਖਲ ਹੋਣ ਬਾਰੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹਰਸਿਮਰਤ ਕੌਰ ਬਾਦਲ ਵਲੋਂ ਚੁੱਪਧਾਰੀ ਹੋਈ ਹੈ। ਇਸ ਤਰ੍ਹਾਂ ਬਲਤੇਜ ਪੰਨੂ ਨੇ ਇਨ੍ਹਾਂ ਆਗੂਆਂ ’ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕ ਸਰਾਂ ਵਿਚ ਰੁਕਣ ਵਾਲੀ ਮਹਿਲਾ ਦੇ ਮਾਮਲੇ ’ਚ ਚੁੱਪੀ ’ਤੇ ਵੀ ਸਵਾਲ ਉਠਾਏ। ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ (ਬ) ਦੀ ਤਾਜ਼ਾ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼ ਹੈ । ਉਨ੍ਹਾਂ ਕਿਹਾ ਕਿ ਲੋਕਾਂ ਨੇ ਪਾਰਟੀ ਦੇ ਸਰਕਾਰ ਦੌਰਾਨ ਰਿਕਾਰਡ, ਤਿੰਨ ਖੇਤੀ ਕਾਨੂੰਨਾਂ ਦੀ ਹਮਾਇਤ ਅਤੇ ਪੰਜਾਬ ਤੇ ਸਿੱਖ ਭਾਈਚਾਰੇ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ ’ਤੇ ਇਸ ਦੇ ਵਾਰ-ਵਾਰ ਯੂ-ਟਰਨਾਂ ਨੂੰ ਨਹੀਂ ਭੁਲਾਇਆ ਹੈ। ਇਸ ਮੌਕੇ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ ਕੀਤੀ।