13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਖੇਤੀਬਾੜੀ ਮੰਤਰੀ ਖੁੱਡੀਆਂ ਵਲੋਂ ਮੁਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਐੱਸ. ਏ.

Ad Position 21
No active advertisement
ਮੁਹਾਲੀ ਦੇ ਕਾਲਕਟ ਭਵਨ ਵਿਖੇ ਅਤਿ-ਆਧੁਨਿਕ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ ਕਰਦੇ ਹੋਏ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਨਾਲ ਖੜ੍ਹੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ। ਅਜੀਤ ਤਸਵੀਰ 14-10-2026
ਐੱਸ. ਏ. ਐੱਸ. ਨਗਰ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸੂਬੇ ’ਚ ਜੈਵਿਕ ਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਤੇ ਕਿਸਾਨਾਂ ਲਈ ਮਿਆਰੀ ਉਤਪਾਦਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਅੱਜ ਮੁਹਾਲੀ ਦੇ ਕਾਲਕਟ ਭਵਨ ਵਿਖੇ ਅਤਿ-ਆਧੁਨਿਕ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ ਕੀਤਾ, ਜਿਸ ਨਾਲ ਹੁਣ ਕਿਸਾਨਾਂ ਨੂੰ ਪ੍ਰਮਾਣਿਤ ਤੇ ਮਿਲਾਵਟ-ਰਹਿਤ ਜੈਵਿਕ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ 4.50 ਕਰੋੜ ਰੁ. ਦੀ ਲਾਗਤ ਨਾਲ ਪੰਜਾਬ ’ਚ ਤਿੰਨ ਲੈਬਾਂ ਵਾਲਾ ਨੈੱਟਵਰਕ ਮੁਕੰਮਲ ਹੋ ਗਿਆ ਹੈ। ਇਸ ਤੋਂ ਪਹਿਲਾਂ ਦੋ ਲੈਬੋਰਟਰੀਆਂ ਗੁਰਦਾਸਪੁਰ ਅਤੇ ਬਠਿੰਡਾ ਵਿਖੇ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ। ਲੈਬ ਦੇ ਉਦਘਾਟਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਇਹ ਲੈਬੋਰਟਰੀਆਂ ਕਿਸਾਨਾਂ ਨੂੰ ਮਿਆਰੀ ਉਤਪਾਦ ਉਪਲੱਬਧ ਕਰਵਾਉਣ, ਨਕਲੀ ਉਤਪਾਦਾਂ ਤੋਂ ਬਚਾਉਣ ਅਤੇ ਰਸਾਇਣਕ ਖਾਦਾਂ ‘ਤੇ ਨਿਰਭਰਤਾ ਘਟਾਉਣ ’ਚ ਮਦਦਗਾਰ ਸਾਬਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਲੈਬਾਂ ਫਰਟੀਲਾਈਜ਼ਰ ਕੰਟਰੋਲ ਆਰਡਰ ਨੂੰ ਸਖ਼ਤੀ ਨਾਲ ਲਾਗੂ ਕਰਨ, ਨਿਰਮਾਤਾਵਾਂ ਤੇ ਡੀਲਰਾਂ ਦੀ ਨਿਗਰਾਨੀ ਕਰਨ ਅਤੇ ਪੰਜਾਬ ਦੇ ਖੇਤੀ-ਜਲਵਾਯੂ ਅਨੁਕੂਲ ਜੈਵਿਕ ਖਾਦਾਂ ਦੇ ਸੁਧਾਰ ਲਈ ਅਹਿਮ ਡਾਟਾ ਤਿਆਰ ਕਰਨ ’ਚ ਵੀ ਸਹਾਇਕ ਸਿੱਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਸਾਲ 2025-26 ਤੱਕ ਪੰਜਾਬ ‘ਚ ਲਗਭਗ 30,000 ਏਕੜ ਰਕਬਾ ਪ੍ਰਮਾਣਿਤ ਜੈਵਿਕ ਖੇਤੀ ਅਧੀਨ ਆ ਚੁੱਕਾ ਹੈ। ਖੇਤੀਬਾੜੀ ਮੰਤਰੀ ਖੁੱਡੀਆਂ ਨੇ ਅੱਗੇ ਦੱਸਿਆ ਕਿ ਪੰਜਾਬ ’ਚ ਬਾਇਓ-ਫਰਟੀਲਾਈਜ਼ਰਜ਼ (ਜੈਵਿਕ ਖਾਦਾਂ) ਦੀ ਸਾਲਾਨਾ ਖਪਤ ਲਗਭਗ 15,000 ਤੋਂ 16,000 ਐਮ. ਟੀ./ਕੇ. ਐਲ. ਹੈ, ਜਿਸ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ, ਗੁਰਦਾਸਪੁਰ ਅਤੇ ਮੁਹਾਲੀ ਵਿਖੇ ਸਥਾਪਤ ਤਿੰਨੋਂ ਨਵੀਆਂ ਲੈਬੋਰਟਰੀਆਂ ਕਿਸਾਨਾਂ ਤੱਕ ਪ੍ਰਮਾਣਿਤ ਉਤਪਾਦ ਪਹੁੰਚਾਉਣ, ਨਕਲੀ ਖਾਦਾਂ ’ਤੇ ਰੋਕ ਲਗਾਉਣ, ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ, ਜੈਵਿਕ ਖੇਤੀ ਨੂੰ ਹੁਲਾਰਾ ਦੇਣ, ਰਸਾਇਣਕ ਖਾਦਾਂ ’ਤੇ ਨਿਰਭਰਤਾ ਘਟਾਉਣ ਅਤੇ ਲੰਬੇ ਸਮੇਂ ਲਈ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਵਾਤਾਵਰਨ ਸਥਿਰਤਾ ਨੂੰ ਕਾਇਮ ਰੱਖਣ ’ਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਵਧੀਕ ਸਕੱਤਰ ਖੇਤੀਬਾੜੀ ਲਤੀਫ਼ ਅਹਿਮਦ, ਡਾਇਰੈਕਟਰ ਖੇਤੀਬਾੜੀ ਗੁਰਜੀਤ ਸਿੰਘ ਬਰਾੜ ਤੇ ਏ. ਡੀ. ਸੀ. (ਦਿਹਾਤੀ ਵਿਕਾਸ) ਸੋਨਮ ਚੌਧਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਈ.ਐੱਸ.ਆਈ. ਵਲੋਂ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜਿਸ਼ ਬੇਨਕਾਬ ਅਗਲੀ ਖ਼ਬਰ ਕੈਨੇਡਾ ਦੇ ਮੰਤਰੀ ਰਣਦੀਪ ਸਿੰਘ ਸਰਾਏ ਨੇ ਢਾਕਾ ਦੇ ਇਤਿਹਾਸਕ ਗੁਰਦੁਆਰਾ ਨਾਨਕਸ਼ਾਹੀ ਵਿਖੇ ਮੱਥਾ ਟੇਕਿਆ
Ad Position 24