13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੈਨੇਡਾ ਦੇ ਹਮਰੁਤਬਾ ਮਾਰਕ ਕਾਰਨੀ ਨਾਲ ਫ਼ੋਨ ’ਤੇ ਗੱਲਬਾਤ

ਨਵੀਂ ਦਿੱਲੀ, 13 ਅਕਤੂਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 14-10-2026
ਨਵੀਂ ਦਿੱਲੀ, 13 ਅਕਤੂਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ ਨਾਲ ਨਿੱਘੀ ਤੇ ਉਸਾਰੂ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਤੇ ਕੈਨੇਡਾ ਦੇ ਦੁਵੱਲੇ ਸਬੰਧਾਂ ’ਚ ਬਣੀ ਹਾਂ-ਪੱਖੀ ਗਤੀ ਨੂੰ ਹੋਰ ਮਜ਼ਬੂਤ ਕਰਨ ’ਤੇ ਸਹਿਮਤੀ ਪ੍ਰਗਟਾਈ। ਮੋਦੀ ਨੇ ਕਿਹਾ ਕਿ ਦੋਵਾਂ ਆਗੂਆਂ ਨੇ ਭਾਰਤ-ਕੈਨੇਡਾ ਰਣਨੀਤਕ ਭਾਈਵਾਲੀ ਦੇ ਅਹਿਮ ਖੇਤਰਾਂ ’ਚ ਠੋਸ ਨਤੀਜੇ ਹਾਸਲ ਕਰਨ ਲਈ ਮਿਲ ਕੇ ਕੰਮ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਖੇਤਰਾਂ ’ਚ ਵਪਾਰ, ਊਰਜਾ, ਤਕਨਾਲੋਜੀ, ਸੁਰੱਖਿਆ ਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਆਪਸੀ ਸਬੰਧ ਸ਼ਾਮਿਲ ਹਨ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਨਿੱਘੀ ਤੇ ਉਸਾਰੂ ਗੱਲਬਾਤ ਹੋਈ। ਅਸੀਂ ਭਾਰਤ-ਕੈਨੇਡਾ ਸਬੰਧਾਂ ’ਚ ਬਣੀ ਹਾਂ-ਪੱਖੀ ਗਤੀ ਨੂੰ ਅੱਗੇ ਵਧਾਉਣ ਤੇ ਆਪਣੀ ਰਣਨੀਤਕ ਭਾਈਵਾਲੀ ਦੇ ਅਹਿਮ ਖੇਤਰਾਂ, ਜਿਨ੍ਹਾਂ ’ਚ ਵਪਾਰ, ਊਰਜਾ, ਤਕਨਾਲੋਜੀ, ਸੁਰੱਖਿਆ ਤੇ ਲੋਕਾਂ ਵਿਚਾਲੇ ਆਪਸੀ ਸਬੰਧ ਸ਼ਾਮਿਲ ਹਨ, ’ਚ ਠੋਸ ਨਤੀਜੇ ਹਾਸਲ ਕਰਨ ਲਈ ਮਿਲ ਕੇ ਕੰਮ ਕਰਨ ’ਤੇ ਸਹਿਮਤੀ ਜਤਾਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਤੇ ਕੈਨੇਡਾ ਮਿਲ ਕੇ ਦੁਨੀਆ ਨੂੰ ਹੋਰ ਸਥਿਰ ਤੇ ਖੁਸ਼ਹਾਲ ਬਣਾਉਣ ’ਚ ਯੋਗਦਾਨ ਪਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਦੂਰ ਕੀਤੇ ਜਾ ਰਹੇ-ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਚੰਡੀਗੜ੍ਹ ਮੈਰਾਥਨ ਐਂਡ ਵੈਲਨੈੱਸ 2026 ਵਿੱਚ ਅਧਿਕਾਰਤ ਇਲੈਕਟ੍ਰੀਕਲ ਪਾਰਟਨਰ ਬਣ ਕੇ ਵਾਇਨਾ ਇਲੈਕਟ੍ਰਿਕ ਨੇ ਅੱਗੇ ਵਧਾਇਆ...
Ad Position 24