15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮੋਹਨਜੀਤ ਮਾਮਲੇ ’ਚ ਸਰਕਾਰ ਨੇ ਹਾਈ ਕੋਰਟ ’ਚ ਸੌਂਪੀ ਸੀਲਬੰਦ ਰਿਪੋਰਟ, ਅਗਲੀ ਸੁਣਵਾਈ 30 ਨੂੰ

ਚੰਡੀਗੜ੍ਹ, 14 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਮੋਹਨਜੀਤ ਸਿੰਘ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਬੁੱਧਵਾਰ ਨੂੰ ਸੁਣਵਾਈ ਹੋਈ । ਇਸ ਦੌਰਾਨ ਪੰਜਾਬ ਸਰਕਾਰ ਨੇ ਹੁਣ ਤੱਕ ਕੀਤੀ ਜਾਂਚ ਦੀ ਪ੍ਰਗਤੀ ਰਿਪੋਰਟ ਸੀਲਬੰਦ ਲਿਫ਼ਾਫ਼ੇ ਵਿਚ ਅਦਾਲਤ ਅੱਗੇ ਪੇਸ਼ ਕੀਤੀ ।

Ad Position 21
No active advertisement
ਅਜੀਤ ਡੈਸਕ 15-10-2026
ਚੰਡੀਗੜ੍ਹ, 14 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਮੋਹਨਜੀਤ ਸਿੰਘ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਬੁੱਧਵਾਰ ਨੂੰ ਸੁਣਵਾਈ ਹੋਈ । ਇਸ ਦੌਰਾਨ ਪੰਜਾਬ ਸਰਕਾਰ ਨੇ ਹੁਣ ਤੱਕ ਕੀਤੀ ਜਾਂਚ ਦੀ ਪ੍ਰਗਤੀ ਰਿਪੋਰਟ ਸੀਲਬੰਦ ਲਿਫ਼ਾਫ਼ੇ ਵਿਚ ਅਦਾਲਤ ਅੱਗੇ ਪੇਸ਼ ਕੀਤੀ । ਸਰਕਾਰ ਵਲੋਂ ਦੱਸਿਆ ਗਿਆ ਕਿ ਮਾਮਲੇ ਦੀ ਲਗਭਗ 80 ਫ਼ੀਸਦੀ ਜਾਂਚ ਮੁਕੰਮਲ ਹੋ ਚੁੱਕੀ ਹੈ, ਜਦਕਿ ਵੀਡੀਓ ਸਮੇਤ ਹੋਰ ਡਿਜੀਟਲ ਸਬੂਤਾਂ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ ਤੇ ਉਨ੍ਹਾਂ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ । ਦੂਜੇ ਪਾਸੇ, ਮੋਹਨਜੀਤ ਸਿੰਘ ਦੇ ਪਿਤਾ ਗੁਰਮੇਲ ਸਿੰਘ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਮੁੜ ਸਵਾਲ ਉਠਾਉਂਦਿਆਂ ਮਾਮਲੇ ਦੀ ਜਾਂਚ ਕਿਸੇ ਸੁਤੰਤਰ ਤੇ ਨਿਰਪੱਖ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ । ਅਦਾਲਤ ਨੇ ਜਾਂਚ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਅਗਲੇ ਹੁਕਮਾਂ ’ਤੇ ਵਿਚਾਰ ਕਰਨ ਦੀ ਗੱਲ ਕਹੀ। ਮਾਮਲੇ ਦੀ ਅਗਲੀ ਸੁਣਵਾਈ 30 ਅਕਤੂਬਰ ਨੂੰ ਹੋਵੇਗੀ। ਸੁਣਵਾਈ ਦੌਰਾਨ ਮੋਹਨਜੀਤ ਸਿੰਘ ਦੇ ਪਿਤਾ ਗੁਰਮੇਲ ਸਿੰਘ ਵਲੋਂ ਪੇਸ਼ ਹੋਏ ਵਕੀਲ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਜਾਂਚ ’ਤੇ ਭਰੋਸਾ ਨਹੀਂ ਹੈ, ਕਿਉਂਕਿ ਉਨ੍ਹਾਂ ਅਨੁਸਾਰ ਇਹ ਮਾਮਲਾ ਸਿੱਧੇ ਤੌਰ ’ਤੇ ਮੁੱਖ ਮੰਤਰੀ ਨਾਲ ਜੁੜਿਆ ਹੋਇਆ ਹੈ । ਹਾਈ ਕੋਰਟ ਨੇ ਕਿਹਾ ਕਿ ਪਹਿਲਾਂ ਸੂਬਾ ਸਰਕਾਰ ਵਲੋਂ ਕੀਤੀ ਜਾ ਰਹੀ ਜਾਂਚ ਦੀ ਸਥਿਤੀ ਦੇਖੀ ਜਾਵੇਗੀ। ਜਾਂਚ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਤੋਂ ਬਾਅਦ ਹੀ ਅਗਲੇ ਹੁਕਮਾਂ ਬਾਰੇ ਵਿਚਾਰ ਕੀਤਾ ਜਾਵੇਗਾ। ਸੁਣਵਾਈ ਦੌਰਾਨ ਗੁਰੀ ਚਹਿਲ ਵਲੋਂ ਵਕੀਲ ਨਿਰਭੈ ਗਰਗ ਅਦਾਲਤ ਵਿਚ ਪੇਸ਼ ਹੋਏ । ਉਨ੍ਹਾਂ ਅਦਾਲਤ ਨੂੰ ਅਪੀਲ ਕੀਤੀ ਕਿ ਮਾਮਲੇ ’ਚ ਕੋਈ ਵੀ ਫ਼ੈਸਲਾ ਸੁਣਾਉਣ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਵੀ ਸੁਣਿਆ ਜਾਵੇ । ਇਸ ਮਕਸਦ ਲਈ ਗੁਰੀ ਚਹਿਲ ਨੂੰ ਮਾਮਲੇ ਵਿਚ ਧਿਰ ਬਣਾਉਣ ਦੀ ਮੰਗ ਕੀਤੀ ਗਈ। ਉਧਰ, ਪੰਜਾਬ ਸਰਕਾਰ ਵਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਪੇਸ਼ ਹੋਏ। ਉਨ੍ਹਾਂ ਨੇ ਇਕ ਵਾਰ ਫਿਰ ਪਟੀਸ਼ਨ ਦੀ ਸੁਣਵਾਈਯੋਗਤਾ ’ਤੇ ਸਵਾਲ ਉਠਾਉਂਦਿਆਂ ਦਲੀਲ ਦਿੱਤੀ ਕਿ ਇਹ ਪਟੀਸ਼ਨ ਵਿਚਾਰਨਯੋਗ ਨਹੀਂ ਹੈ। ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਦੋਵਾਂ ਐਫ਼.ਆਈ.ਆਰਜ਼. ਨਾਲ ਸਬੰਧਿਤ ਜਾਂਚ ਦੀ ਸਥਿਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ, ਪਰ ਬੁੱਧਵਾਰ ਨੂੰ ਇਹ ਰਿਪੋਰਟਾਂ ਅਦਾਲਤ ਵਿਚ ਪੇਸ਼ ਨਹੀਂ ਕੀਤੀਆਂ ਗਈਆਂ । ਹੁਣ 30 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਸਾਰੇ ਪੱਖਾਂ ਨੂੰ ਆਪਣੀਆਂ ਦਲੀਲਾਂ ਪੇਸ਼ ਕਰਨ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ।
Ad Position 22
No active advertisement
ਪਿਛਲੀ ਖ਼ਬਰ ਫਾਰਮਰ ਯੂ.ਆਈ.ਡੀ. ਤਹਿਤ ਸੂਬੇ ’ਚ ਹਾਲੇ ਸਿਰਫ਼ 5,45,506 ਕਿਸਾਨਾਂ ਨੇ ਹੀ ਕਰਵਾਈ ਰਜਿਸਟ੍ਰੇਸ਼ਨ ਅਗਲੀ ਖ਼ਬਰ ਡੇਰਾ ਬਾਬਾ ਤੇਜਾ ਸਿੰਘ ਟਰੱਸਟ ਦੇ ਪ੍ਰਬੰਧਨ ਨੂੰ ਲੈ ਕੇ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਸਮੇਤ ਸੰਬੰਧਿਤ ਧਿਰਾਂ ਨੂੰ ਨੋਟਿ...
Ad Position 24