15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਵੋਟਰ ਸੂਚੀਆਂ ਦੀ ਸੁਧਾਈ ਨੂੰ ਸਿਆਸੀ ਰੰਗ ਦੇ ਰਹੀਆਂ ਹਨ ਵਿਰੋਧੀ ਧਿਰਾਂ-ਜਾਖੜ

ਚੰਡੀਗੜ੍ਹ, 14 ਅਕਤੂਬਰ (ਸੰਦੀਪ ਕੁਮਾਰ ਮਾਹਨਾ) – ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ. ਆਈ.

Ad Position 21
No active advertisement
ਅਜੀਤ ਡੈਸਕ 15-10-2026
ਚੰਡੀਗੜ੍ਹ, 14 ਅਕਤੂਬਰ (ਸੰਦੀਪ ਕੁਮਾਰ ਮਾਹਨਾ) – ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ.ਆਈ.ਆਰ.) ਨੂੰ ਲੈ ਕੇ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਦੇ ਰੁਖ਼ ’ਤੇ ਸਵਾਲ ਉਠਾਏ ਹਨ । ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਇਹ ਪ੍ਰਕਿਰਿਆ ਬਿਨਾਂ ਕਿਸੇ ਵੱਡੇ ਇਤਰਾਜ਼ ਦੇ ਨੇਮਾਂ ਅਨੁਸਾਰ ਮੁਕੰਮਲ ਹੋਈ ਹੈ, ਜਦਕਿ ਦੂਜੇ ਸੂਬਿਆਂ ਵਿਚ ਵਿਰੋਧੀ ਪਾਰਟੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ । ਚੰਡੀਗੜ੍ਹ ਵਿਚ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨੰਦਿਤਾ ਮਿੱਤਰਾ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਚੋਣ ਅਧਿਕਾਰੀਆਂ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿਆਸੀ ਪਾਰਟੀਆਂ ਦੇ ਲਗਭਗ 89 ਹਜ਼ਾਰ ਬੂਥ ਲੈਵਲ ਏਜੰਟ ਇਸ ਪ੍ਰਕਿਰਿਆ ਨਾਲ ਜੁੜੇ ਰਹੇ ਅਤੇ ਚੋਣ ਕਮਿਸ਼ਨ ਨੇ ਹਰ ਪੜਾਅ ’ਤੇ ਉਨ੍ਹਾਂ ਨਾਲ ਜਾਣਕਾਰੀ ਸਾਂਝੀ ਕੀਤੀ । ਜਾਖੜ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਕਿਸੇ ਵੀ ਯੋਗ ਵੋਟਰ ਨੇ ਆਪਣਾ ਨਾਂਅ ਗ਼ਲਤ ਤਰੀਕੇ ਨਾਲ ਵੋਟਰ ਸੂਚੀ ਵਿੱਚੋਂ ਕੱਟੇ ਜਾਣ ਦੀ ਸ਼ਿਕਾਇਤ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਇਸ ਮੁੱਦੇ ਨੂੰ ਸਿਆਸੀ ਲਾਹਾ ਲੈਣ ਲਈ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਐੱਸ.ਆਈ.ਆਰ. ਦਾ ਮਕਸਦ ਵੋਟਾਂ ਕੱਟਣਾ ਨਹੀਂ, ਸਗੋਂ ਵੋਟਰ ਸੂਚੀਆਂ ਨੂੰ ਦਰੁਸਤ ਅਤੇ ਅਪਡੇਟ ਕਰਨਾ ਹੈ। ਉਨ੍ਹਾਂ ਅਨੁਸਾਰ, ਮ੍ਰਿਤਕ ਵੋਟਰਾਂ ਦੇ ਨਾਂ ਹਟਾਉਣਾ, ਪਤਾ ਬਦਲ ਚੁੱਕੇ ਲੋਕਾਂ ਦੇ ਵੇਰਵਿਆਂ ਵਿੱਚ ਸੋਧ ਕਰਨਾ ਅਤੇ ਦੋਹਰੀਆਂ ਐਂਟਰੀਆਂ ਖ਼ਤਮ ਕਰਨਾ ਇਸ ਪ੍ਰਕਿਰਿਆ ਦਾ ਜਾਇਜ਼ ਹਿੱਸਾ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਯੋਗ ਵੋਟਰ ਦਾ ਨਾਂ ਗ਼ਲਤ ਤਰੀਕੇ ਨਾਲ ਕੱਟਿਆ ਗਿਆ ਹੈ ਤਾਂ ਅਜਿਹਾ ਮਾਮਲਾ ਸਾਹਮਣੇ ਲਿਆਂਦਾ ਜਾਵੇ। ਇਸ ਮੌਕੇ ਪਾਰਟੀ ਦੇ ਲੀਗਲ ਸੈਲ ਦੇ ਕਨਵੀਨਰ ਐਡਵੋਕੇਟ ਐਨ.ਕੇ. ਵਰਮਾ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਸਹਿ ਮੁਖੀ ਪ੍ਰਿਤਪਾਲ ਸਿੰਘ ਬਲੀਏਵਾਲ, ਰੰਜ਼ਨ ਕਾਮਰਾ ਤੇ ਸੰਜੀਵ ਤ੍ਰਿਖਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੂੰ ਮਾਨਸਾ ਜਾਣ ਤੋਂ ਰੋਕਣ ਲਈ ਪੁਲਿਸ ਨੇ ਸਟੈਂਡਰਡ ਚੌਕ ਵਿਖੇ ਕੀਤੀ ਨਾਕਾਬੰਦੀ ਅਗਲੀ ਖ਼ਬਰ ਹਰਜਿੰਦਰ ਸਿੰਘ ਧਾਮੀ, ਮਜੀਠੀਆ, ਰਣੀਕੇ ਵਲੋਂ ਜਥੇਦਾਰ ਭਲਾਈਪੁਰ ਦੇ ਪੁੱਤਰ ਫ਼ਕੀਰ ਸਿੰਘ ਨੂੰ ਦਸਤਾਰ ਭੇਟ
Ad Position 24