14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਹੁਣ ਕੱਲ੍ਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ‘ਆਪ’ ਵਿਧਾਇਕ

ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਹਲਕਾ ਪਾਇਲ (ਲੁਧਿਆਣਾ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸਬੰਧਿਤ ਮਾਮਲੇ ਵਿਚ ‘ਆਪ’ ਦੇ 12 ਵਿਧਾਇਕਾਂ ਤੇ ਤਿੰਨ ਹੋਰ ਆਗੂਆਂ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਪੇਸ਼ ਹੋਣ ਦੀ ਤਾਰੀਖ ਬਦਲ ਕੇ ਹੁਣ 15 ਅਕਤੂਬਰ ਦੀ ਥਾਂ 16 ਅਕਤੂਬਰ ਸਮਾਂ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਹੈ । ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਸਬੰਧਿਤ ਵਿਧਾਇਕਾਂ ਤੇ ਆਗੂਆਂ ਨੂੰ ਪੱਤਰ ਜਾਰੀ ਕਰਕੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਪੰਜਾਬ ਬੰਦ ਦੇ ਸੱਦੇ ਕਾਰਨ ਤਾਰੀਖ ਬਦਲੀ ਗਈ ਹੈ।

Ad Position 21
No active advertisement
ਜਥੇਦਾਰ ਕੁਲਦੀਪ ਸਿੰਘ ਗੜਗੱਜ 15-10-2026

Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੇ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ ਅਗਲੀ ਖ਼ਬਰ ਪਰਵਿੰਦਰ ਸਿੰਘ (ਝੋਟਾ) ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਲੋਂ ਅੱਜ ਦੇ ‘ਪੰਜਾਬ ਬੰਦ’ ਦਾ ਸਮਰਥਨ
Ad Position 24