ਕਾਊਂਟਰ ਇੰਟੈਲੀਜੈਂਸ ਵਲੋਂ ਮੈਡ ਸੰਧੂ ਕਤਲ ਕੇਸ ਦਾ ਮੁੱਖ ਦੋਸ਼ੀ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਗ੍ਰਿਫ਼ਤਾਰ, 3 ਪਿਸਤੌਲ ਬਰਾਮਦ
ਜਲੰਧਰ/ਅੰਮ੍ਰਿਤਸਰ, 14 ਅਕਤੂਬਰ (ਜਤਿੰਦਰ ਪੰਮੀ/ਰੇਸ਼ਮ ਸਿੰਘ)–ਸੋਸ਼ਲ ਮੀਡੀਆ ਇਨਫਲੂਐਂਸਰ ਮਧੂ ਸੂਦਨ ਸਿੰਘ ਉਰਫ਼ ‘ਮੈਡ ਸੰਧੂ’ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ’ਚ ਕਾਊਂਟਰ ਇੰਟੈਲੀਜੈਂਸ ਰੇਂਜ ਜਲੰਧਰ ਨੇ ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕਰ ਲਿਆ ਹੈ । ਪੁਲਿਸ ਨੇ ਮੁਲਜ਼ਮ ਕੋਲੋਂ 3 ਪਿਸੌਤਲ ਵੀ ਬਰਾਮਦ ਕੀਤੇ ਹਨ ।
ਕ
ਕਾਊਂਟਰ ਇੰਟੈਲੀਜੈਂਸ ਜਲੰਧਰ ਰੇਂਜ ਵਲੋਂ ਮੈਡ ਸੰਧੂ ਹੱਤਿਆ ਕੇਸ ਦੇ ਮੁੰਬਈ ਤੋਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਤੋਂ ਬਰਾਮਦ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦ। ਤਸਵੀਰ : ਮੁਨੀਸ਼
15-10-2026
ਜਲੰਧਰ/ਅੰਮ੍ਰਿਤਸਰ, 14 ਅਕਤੂਬਰ (ਜਤਿੰਦਰ ਪੰਮੀ/ਰੇਸ਼ਮ ਸਿੰਘ)–ਸੋਸ਼ਲ ਮੀਡੀਆ ਇਨਫਲੂਐਂਸਰ ਮਧੂ ਸੂਦਨ ਸਿੰਘ ਉਰਫ਼ ‘ਮੈਡ ਸੰਧੂ’ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ’ਚ ਕਾਊਂਟਰ ਇੰਟੈਲੀਜੈਂਸ ਰੇਂਜ ਜਲੰਧਰ ਨੇ ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕਰ ਲਿਆ ਹੈ । ਪੁਲਿਸ ਨੇ ਮੁਲਜ਼ਮ ਕੋਲੋਂ 3 ਪਿਸੌਤਲ ਵੀ ਬਰਾਮਦ ਕੀਤੇ ਹਨ । ਇਸ ਸੰਬੰਧੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵਲੋਂ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ‘ਮੈਡ ਸੰਧੂ’ ਹੱਤਿਆ ਕੇਸ ਵਿਚ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਏ. ਆਈ. ਜੀ. ਨਵਜੋਤ ਸਿੰਘ ਮਾਹਲ ਦੀ ਅਗਵਾਈ ਹੇਠ ਮਹਾਰਾਸ਼ਟਰ ਐਂਟੀ-ਟੈਰਰਿਜ਼ਮ ਸਕੁਐਡ ਦੇ ਸਹਿਯੋਗ ਨਾਲ ਮੁੰਬਈ ਦੇ ਚੇਂਬੂਰ ਇਲਾਕੇ ਤੋਂ ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ । ਕਾਬੂ ਕੀਤਾ ਗਿਆ ਮੁਲਜ਼ਮ ਜੋਬਨਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜੰਡੋਕੇ ਦਾ ਰਹਿਣ ਵਾਲਾ ਹੈ । ਪੁਲਿਸ ਟੀਮਾਂ ਨੇ ਉਸ ਕੋਲੋਂ ਤਿੰਨ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿਚ ਇੱਕ 9 ਐੱਮ. ਐੱਮ. ਗਲਾਕ, ਇੱਕ 9 ਐੱਮ. ਐੱਮ. ਬੈਰੇਟਾ ਤੇ ਇੱਕ .30 ਬੋਰ ਪੀ. ਐਕਸ 5 ਸ਼ਾਮਿਲ ਹੈ, ਸਮੇਤ ਪੰਜ ਮੈਗਜ਼ੀਨਾਂ ਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ । ਡੀ. ਜੀ. ਪੀ. ਨੇ ਦੱਸਿਆ ਕਿ ਇਸ ਤੋਂ ਪਹਿਲਾਂ ਗੁਜਰਾਤ ਏ.ਟੀ.ਐੱਸ. ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਉਸਦੇ ਮਾਡਿਊਲ ਦੇ ਦੋ ਸਾਥੀਆਂ ਹਰਸਿਮਰਨਜੀਤ ਸਿੰਘ ਉਰਫ਼ ਸੰਘਾ ਤੇ ਫਤਿਹ ਸਿੰਘ ਦੋਵੇਂ ਵਾਸੀ ਪਿੰਡ ਸੰਘੇ ਜ਼ਿਲ੍ਹਾ ਤਰਨਤਾਰਨ ਨੂੰ ਵੀ ਸੂਰਤ, ਗੁਜਰਾਤ ਤੋਂ ਟਰੇਸ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ । ਇਸ ਮਾਮਲੇ ਵਿੱਚ ਹੁਣ ਤੱਕ ਇੱਕ ਸ਼ੂਟਰ ਸਮੇਤ ਕੁੱਲ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਸਪੱਸ਼ਟ ਹੋਇਆ ਹੈ ਕਿ ਮੁਲਜ਼ਮ ਜੋਬਨਪ੍ਰੀਤ ਸਿੰਘ ਨੇ ਵਿਦੇਸ਼ ਵਿਚ ਬੈਠੇ ਹੈਂਡਲਰਾਂ ਦੇ ਇਸ਼ਾਰੇ ’ਤੇ ਸ਼ੂਟਰਾਂ ਲਈ ਹਥਿਆਰਾਂ ਦਾ ਪ੍ਰਬੰਧ ਕਰਨ, ਵਿੱਤੀ ਸਹਾਇਤਾ ਦੇਣ ਅਤੇ ਲੌਜਿਸਟਿਕ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ । ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਜੋਬਨਪ੍ਰੀਤ ਨੇ ਤਰਨ ਤਾਰਨ ਜ਼ਿਲ੍ਹੇ ਵਿਚ ਫਿਰੌਤੀ ਨਾਲ ਸਬੰਧਿਤ ਗੋਲੀਬਾਰੀ ਦੀਆਂ ਤਿੰਨ ਵੱਖ-ਵੱਖ ਘਟਨਾਵਾਂ ਵਿਚ ਆਪਣੀ ਸ਼ਮੂਲੀਅਤ ਦਾ ਜੁਰਮ ਕਬੂਲਿਆ ਹੈ । ਏ. ਆਈ. ਜੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ ਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਜਾਂਚ ਜਾਰੀ ਹੈ।