14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ

ਨਵੀਂ ਦਿੱਲੀ, 14 ਅਕਤੂਬਰ (ਜਗਤਾਰ ਸਿੰਘ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਤੇ ਐਨ. ਐਸ.

Ad Position 21
No active advertisement
ਅਜੀਤ ਡੈਸਕ 15-10-2026
ਨਵੀਂ ਦਿੱਲੀ, 14 ਅਕਤੂਬਰ (ਜਗਤਾਰ ਸਿੰਘ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਤੇ ਐਨ.ਐਸ.ਯੂ.ਆਈ. ਦੇ ਵਰਕਰਾਂ ਵਲੋਂ ਸੰਸਦ ਮਾਰਗ ਪੁਲਿਸ ਸਟੇਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸੇ ਮੰਗ ਨੂੰ ਲੈ ਕੇ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ (ਐਸ.ਐਫ.ਆਈ.) ਤੇ ਡੈਮੋਕਰੈਟਿਕ ਯੂਥ ਫੈਡਰੇਸ਼ਨ ਆਫ਼ ਇੰਡੀਆ (ਡੀ. ਵਾਈ. ਐਫ. ਆਈ.) ਵਲੋਂ ਵੀ ਜੰਤਰ-ਮੰਤਰ ਵੱਲ ਮਾਰਚ ਕੱਢਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਪੁਲਿਸ ਨੇ ਫ਼ਿਰੋਜ਼ਸ਼ਾਹ ਰੋਡ ’ਤੇ ਹੀ ਰੋਕ ਦਿੱਤਾ । ਦਿੱਲੀ ਪੁਲਿਸ ਨੇ ਸੰਸਦ ਮਾਰਗ ਪੁਲਿਸ ਸਟੇਸ਼ਨ ਦੇ ਬਾਹਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸ ਤੇ ਐਨ.ਐਸ.ਯੂ.ਆਈ. ਦੇ ਵਰਕਰਾਂ ਨੂੰ ਹਿਰਾਸਤ ’ਚ ਲੈ ਲਿਆ। ਇਹ ਵਿਰੋਧ ਪ੍ਰਦਰਸ਼ਨ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿੱਬ ਦੀ ਅਗਵਾਈ ਹੇਠ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਵਲੋਂ ਸੰਸਦ ਮਾਰਗ ਥਾਣੇ ਦੇ ਬਾਹਰ ਹੀ ਰੋਕ ਕੇ ਹਿਰਾਸਤ ’ਚ ਲੈ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਵੈਸਟ ਇੰਡੀਜ਼ ਨੇ 2-2 ਨਾਲ ਬਰਾਬਰ ਕੀਤੀ ਲੜੀ ਅਗਲੀ ਖ਼ਬਰ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
Ad Position 24