16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਦੀਪਕ ਬਾਲੀ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦੇ ਇੰਚਾਰਜ ਨਿਯੁਕਤ

ਜਲੰਧਰ, 15 ਅਕਤੂਬਰ (ਜਸਪਾਲ ਸਿੰਘ)-ਸੱਤਾਧਾਰੀ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਮਹਿਜ਼ ਕੁੱਝ ਮਹੀਨੇ ਪਹਿਲਾਂ ਇਕ ਵੱਡਾ ਸਿਆਸੀ ਫੇਰਬਦਲ ਕਰਦੇ ਹੋਏ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦੀ ਕਮਾਨ ਸੂਬੇ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਨੂੰ ਬੀਬੀ ਰਾਜਵਿੰਦਰ ਕੌਰ ਥਿਆੜਾ ਦੀ ਥਾਂ ’ਤੇ ਜਲੰਧਰ ਛਾਉਣੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ ।

Ad Position 21
No active advertisement
ਅਜੀਤ ਡੈਸਕ 16-10-2026
ਜਲੰਧਰ, 15 ਅਕਤੂਬਰ (ਜਸਪਾਲ ਸਿੰਘ)-ਸੱਤਾਧਾਰੀ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਮਹਿਜ਼ ਕੁੱਝ ਮਹੀਨੇ ਪਹਿਲਾਂ ਇਕ ਵੱਡਾ ਸਿਆਸੀ ਫੇਰਬਦਲ ਕਰਦੇ ਹੋਏ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦੀ ਕਮਾਨ ਸੂਬੇ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਨੂੰ ਬੀਬੀ ਰਾਜਵਿੰਦਰ ਕੌਰ ਥਿਆੜਾ ਦੀ ਥਾਂ ’ਤੇ ਜਲੰਧਰ ਛਾਉਣੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ । ਦੀਪਕ ਬਾਲੀ ਦੀ ਨਿਯੁਕਤੀ ਨੂੰ ਜਲੰਧਰ ਛਾਉਣੀ ਹਲਕੇ ਵਿਚ ਆਮ ਆਦਮੀ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਦੇ ਪੱਖ ਤੋਂ ਕਾਫੀ ਅਹਿਮ ਸਮਝਿਆ ਜਾ ਰਿਹਾ ਹੈ ਤੇ ਇਹ ਫ਼ੈਸਲਾ ਅਜਿਹੇ ਸਮੇਂ ਲਿਆ ਗਿਆ ਹੈ, ਜਦੋਂ ਇਸ ਹਲਕੇ ਤੋਂ ਮੌਜੂਦਾ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ, ਜਿਸ ਕਾਰਨ ਆਉਣ ਵਾਲੇ ਸਮੇਂ ਵਿਚ ਜਲੰਧਰ ਛਾਉਣੀ ਦੀ ਸਿਆਸਤ ਹੋਰ ਭਖਣ ਦੀ ਸੰਭਾਵਨਾ ਹੈ । ਦੱਸਣਯੋਗ ਹੈ ਕਿ ਦੀਪਕ ਬਾਲੀ ਇਸ ਸਮੇਂ ਜਿੱਥੇ ਸੂਬੇ ਦੀ ਸਿਆਸਤ ਅੰਦਰ ਸਰਗਰਮੀ ਨਾਲ ਕੰਮ ਕਰ ਰਹੇ ਹਨ, ਉੱਥੇ ਉਹ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਸਲਾਹਕਾਰ ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਵਜੋਂ ਵੀ ਜ਼ਿੰਮੇਵਾਰੀਆਂ ਨਿਭਾ ਰਹੇ ਹਨ । ਓਧਰ ਬੀਬੀ ਰਾਜਵਿੰਦਰ ਕੌਰ ਥਿਆੜਾ ਨਗਰ ਸੁਧਾਰ ਟਰੱਸਟ ਜਲੰਧਰ ਦੇ ਕੁੱਝ ਸਮਾਂ ਚੇਅਰਪਰਸਨ ਵੀ ਰਹੇ ਪਰ ਉਨ੍ਹਾਂ ਨੂੰ ਇਸ ਅਹੁਦੇ ਤੋਂ ਵੀ ਕੁੱਝ ਮਹੀਨਿਆਂ ਬਾਅਦ ਹੀ ਹਟਾ ਦਿੱਤਾ ਗਿਆ ਸੀ ਤੇ ਅੱਜ ਉਨ੍ਹਾਂ ਨੂੰ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਉਣ ਨਾਲ ਸਿਆਸੀ ਹਲਕਿਆਂ ਅੰਦਰ ਨਵੀਂ ਸਿਆਸੀ ਚਰਚਾ ਛਿੜ ਗਈ ਹੈ। ਹਾਲਾਂਕਿ ਪਾਰਟੀ ਹਾਈਕਮਾਨ ਵਲੋਂ ਬੀਬੀ ਥਿਆੜਾ ਨੂੰ ਅਹੁਦੇ ਤੋਂ ਹਟਾਉਣ ਦਾ ਕੋਈ ਠੋਸ ਕਾਰਨ ਨਹੀਂ ਦੱਸਿਆ ਗਿਆ ਪਰ ਚਰਚਾ ਹੈ ਕਿ ਉਨ੍ਹਾਂ ਦੀ ਕਾਰਗੁਜ਼ਾਰੀ ਤੋਂ ਪਾਰਟੀ ਹਾਈਕਮਾਨ ਪੂਰੀ ਤਰ੍ਹਾਂ ਨਾਲ ਖੁਸ਼ ਨਹੀਂ ਸੀ ਤੇ ਹਲਕੇ ਦੇ ਕੁੱਝ ਆਗੂਆਂ ਵਲੋਂ ਵੀ ਉਨ੍ਹਾਂ ਦੇ ਖਿਲਾਫ ਲਗਾਤਾਰ ਪਾਰਟੀ ਹਾਈਕਮਾਨ ਕੋਲ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਜਾ ਰਹੀਆਂ ਸਨ ਤੇ ਅੰਦਰੋ-ਅੰਦਰੀ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਬਣੇਗੀ ਕਾਂਗਰਸ ਦੀ ਸਰਕਾਰ-ਸਚਿਨ ਪਾਇਲਟ * ਵੜਿੰਗ ਫਾਈਟਰ ਤੇ ਮਿਹਨਤੀ ਆਗੂ * ਅੱਜ ਤੋਂ ਪੰਜਾਬ ਦੇ 5 ਦਿਨਾ ਦੌਰ... ਅਗਲੀ ਖ਼ਬਰ ਪੰਜਾਬ ਪੁਲਿਸ ਦੀਆਂ ਇੰਸਟਾਗ੍ਰਾਮ ਵੀਡੀਉਜ਼ ’ਤੇ ਹਾਈ ਕੋਰਟ ਸਖ਼ਤ, ਡੀ.ਜੀ.ਪੀ. ਤੋਂ ਜਵਾਬ ਤਲਬ
Ad Position 24