16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਨਿੱਜਰਪੁਰਾ ਟੋਲ ਪਲਾਜ਼ਾ ’ਤੇ ਫਾਇਰਿੰਗ ਕਰਕੇ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨ ਫ਼ਰਾਰ

ਜੰਡਿਆਲਾ ਗੁਰੂ, 15 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਨਿੱਜਰਪੁਰਾ ਟੋਲ ਪਲਾਜ਼ਾ ’ਤੇ ਅੱਜ ਤੜਕਸਾਰ ਕਰੀਬ 4 ਵਜੇ ਦੋ ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਦੋ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਟੋਲ ਪਲਾਜ਼ਾ ਤੋਂ ਲੰਘਦਿਆਂ ਦੋਵੇਂ ਪਾਸੇ ਫਾਇਰਿੰਗ ਕੀਤੀ ਤੇ ਬਿਨਾਂ ਰੁਕੇ ਉਥੋਂ ਫਰਾਰ ਹੋ ਗਏ।

Ad Position 21
No active advertisement
ਅਜੀਤ ਡੈਸਕ 16-10-2026
ਜੰਡਿਆਲਾ ਗੁਰੂ, 15 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਨਿੱਜਰਪੁਰਾ ਟੋਲ ਪਲਾਜ਼ਾ ’ਤੇ ਅੱਜ ਤੜਕਸਾਰ ਕਰੀਬ 4 ਵਜੇ ਦੋ ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਦੋ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਟੋਲ ਪਲਾਜ਼ਾ ਤੋਂ ਲੰਘਦਿਆਂ ਦੋਵੇਂ ਪਾਸੇ ਫਾਇਰਿੰਗ ਕੀਤੀ ਤੇ ਬਿਨਾਂ ਰੁਕੇ ਉਥੋਂ ਫਰਾਰ ਹੋ ਗਏ। ਘਟਨਾ ਸੰਬੰਧੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਫਾਇਰਿੰਗ ਕਰਨ ਵਾਲੇ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਵਲੋਂ ਘਟਨਾ ਨਾਲ ਜੁੜੇ ਤੱਥਾਂ ਅਤੇ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਸੰਬੰਧੀ ਪੁਲਿਸ ਜਾਂਚ ਪੂਰੀ ਹੋਣ ਤੇ ਹੋਰ ਤੱਥ ਸਾਹਮਣੇ ਆਉਣ ਤੋਂ ਬਾਅਦ ਹੀ ਫਾਇਰਿੰਗ ਦੇ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਅਗਲੀ ਖ਼ਬਰ ਪੰਜਾਬ ’ਚ ਬਣੇਗੀ ਕਾਂਗਰਸ ਦੀ ਸਰਕਾਰ-ਸਚਿਨ ਪਾਇਲਟ * ਵੜਿੰਗ ਫਾਈਟਰ ਤੇ ਮਿਹਨਤੀ ਆਗੂ * ਅੱਜ ਤੋਂ ਪੰਜਾਬ ਦੇ 5 ਦਿਨਾ ਦੌਰ...
Ad Position 24